Friday, 5 June 2026

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ  ਪਹਿਲਾ ਸਥਾਨ ਪ੍ਰਾਪਤ ਕੀਤਾ 
ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ । ਇਸ ਦੀ ਜਾਣਕਾਰੀ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦਿੱਤੀ । ਉਹਨਾਂ ਦੱਸਿਆ ਕਿ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਹਰਮਨ ਪੁੱਤਰੀ ਸ. ਰਾਜ ਸਿੰਘ-ਸ੍ਰੀਮਤੀ ਗੁਰਪਾਲ ਕੌਰ ਚੱਕ ਰਾਮੂੰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ। ਜਦ ਕਿ ਦੂਜਾ ਸਥਾਨ ਕਵਿਤਾ ਪੁੱਤਰੀ ਸ.ਰਘਵੀਰ ਸਿੰਘ-ਸ੍ਰੀਮਤੀ ਸਿਮਰਨ ਖੈਰੜ ਅੱਛਰਵਾਲ ਨੇ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ ਪੁੱਤਰੀ ਸ.ਪਰਮਜੀਤ ਸਿੰਘ-ਸ੍ਰੀਮਤੀ ਹਰਪ੍ਰੀਤ ਕੌਰ ਪਾਲਦੀ ਨੇ ਸ਼ਾਨਦਾਰ ਅੰਕਾਂ ਨਾਲ ਹਾਸਲ ਕੀਤਾ ਹੈ । ਉਨ੍ਹਾਂ ਕਿਹਾ ਕਿ ਕਾਲਜ ਭਵਿੱਖ ਵਿੱਚ ਵੀ ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਕਾਇਮ ਰੱਖਣ ਲਈ ਵਚਨਬੱਧ ਹੈ ।
          ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਨੇ ਸਮੂਹ ਮੈਂਬਰਾਂ ਵੱਲੋਂ ਦੇ ਸ਼ਾਨਦਾਰ ਨਤੀਜੇ ਲਈ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਪ੍ਰਿੰਸੀਪਲ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਨਿਰੰਤਰ ਮਾਰਗਦਰਸ਼ਨ ਸਦਕਾ ਇਹ ਮਾਣਮੱਤੀ ਪ੍ਰਾਪਤੀ ਸੰਭਵ ਹੋਈ ਹੈ । ਇਸ ਮੌਕੇ ਸੁਖਮਿੰਦਰ ਕੌਰ ਉੱਭੀ, ਮਨਿੰਦਰ ਕੌਰ, ਰਾਬੀਆ ਹਾਟਾ, ਨੇਹਾ ਰਾਣੀ, ਸਰਬਜੀਤ ਕੌਰ, ਹਰਦੀਪ ਕੌਰ, ਹਰਲੀਨ ਕੌਰ (ਸਾਰੇ ਅਧਿਆਪਕ) ਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ । ਇਸ ਸ਼ਾਨਦਾਰ ਨਤੀਜੇ ਨਾਲ ਕਾਲਜ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਹੈ ।
ਫੋਟੋ ਕੈਪਸ਼ਨ : ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦੇ ਟੌਪਰ ਵਿਦਿਆਰਥੀ

Thursday, 4 June 2026

ਢਾਹਾਂ ਕਲੇਰਾਂ ਹਸਪਤਾਲ ਵਿਖੇ ਡਾ. ਵਿਵੇਕ ਗੁੰਬਰ ਨੇ ਹਾਰਟ ਅਟੈਕ ਨਾਲ ਮੌਤ ਦੇ ਮੂੰਹ 'ਚ ਗਏ 81 ਸਾਲਾ ਵਿਅਕਤੀ ਦੀ ਜਾਨ ਬਚਾਈ


ਬੰਗਾ 4 ਜੂਨ - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ 42 ਸਾਲ ਤੋਂ ਚੱਲ ਰਹੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਹਾਰਟ ਅਟੈਕ ਨਾਲ ਮੌਤ ਦੇ ਮੂੰਹ 'ਚ ਗਏ ਅਤਿ ਗੰਭੀਰ ਹਾਲਤ ਵਾਲੇ ਮਰੀਜ਼ ਲਸ਼ਕਰੀ ਉਮਰ 81 ਸਾਲ ਦੀ ਜਾਨ ਪੰਜ ਦਿਨ ਆਈ.ਸੀ.ਯੂ. ਅਤੇ ਦੋ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ। ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਬਹੁਤ ਨਾਜ਼ੁਕ ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਹਸਪਤਾਲ ਵਿੱਚ ਦਾਖਲੇ ਸਮੇਂ ਮਰੀਜ਼ ਨੂੰ ਸਾਹ ਚੜ੍ਹ ਰਿਹਾ ਸੀ, ਛਾਤੀ ਵਿੱਚ ਤੇਜ਼ ਦਰਦ ਹੋ ਰਿਹਾ ਸੀ ਅਤੇ ਬਲੱਡ ਪੈ੍ਸ਼ਰ ਰਿਕਾਰਡ ਨਹੀਂ ਹੋ ਰਿਹਾ ਸੀ। ਮਰੀਜ਼ ਨੂੰ ਦਿਲ ਦਾ ਦੌਰਾ ਪੈਣ ਕਰਕੇ, ਦਿਲ ਦੀ ਖੂਨ ਪੰਪ ਕਰਨ ਦੀ ਸਮਰੱਥਾ ਸਿਰਫ਼ ਵੀਹ ਫ਼ੀਸਦੀ ਰਹਿ ਗਈ,  ਜਿਸ ਕਰਕੇ ਫੇਫੜੇ ਵੀ ਬੁਰੀ ਤਰ੍ਹਾਂ ਪ੍ਭਾਵਿਤ ਹੋ ਰਹੇ ਸਨ । ਡਾ. ਸਾਹਿਬ ਨੇ ਦੱਸਿਆ ਕਿ ਮਰੀਜ਼ ਦੀ ਜਾਨ ਬਚਾਉਣ ਲਈ ਫੌਰੀ ਤੌਰ 'ਤੇ ਬਲੱਡ ਪੈ੍ਸ਼ਰ ਵਧਾਉਣ ਲਈ ਇਨਫਿਊਜਨ ਪੰਪ ਦੀ ਮਦਦ ਨਾਲ ਆਈਨੋਟਰੌਪਸ ਸ਼ੁਰੂ ਕੀਤੇ ਗਏ, ਸਾਹ ਲਈ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਲਗਾਇਆ ਗਿਆ। ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਹੇਠਲੀ ਮੈਡੀਕਲ ਟੀਮ ਵੱਲੋਂ ਮਰੀਜ਼ ਲਸ਼ਕੋਰੀ ਦਾ ਪਹਿਲੇ ਪੰਜ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇਨਫਿਊਜਨ ਪੰਪ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ  ਉਪਰੰਤ ਦੋ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਰੱਖ ਕੇ ਕੀਤੇ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਲਈ ਡਾ. ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਮਰੀਜ਼ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਮਰੀਜ਼ ਦੇ ਪਰਿਵਾਰ ਵੱਲੋਂ ਹਾਰਦਿਕ ਧੰਨਵਾਦ ਕੀਤਾ । ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ 81 ਸਾਲ ਦੇ  ਹਾਈ ਰਿਸਕ ਮਰੀਜ਼ ਨੂੰ ਤੰਦਰੁਸਤ ਲਈ ਡਾ. ਵਿਵੇਕ ਗੁੰਬਰ ਮੈਡੀਕਲ ਮਾਹਿਰ ਅਤੇ ਡਾ. ਅਮਿਤ ਸੰਧੂ ਸੀਨੀਅਰ ਯੂਰੋਲੋਜਿਸਟ ਨੂੰ ਵਧਾਈ ਦਿੱਤੀ । ਵਰਨਣਯੋਗ ਹੈ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ.ਸੀ. ਯੂ, ਆਈ.ਸੀ.ਸੀ. ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਆਈ ਸੀ ਯੂ ਵਾਰਡ ਵਿਚ ਤੰਦਰੁਸਤ ਹੋਏ ਮਰੀਜ਼ ਨਾਲ ਡਾ. ਵਿਵੇਕ ਗੁੰਬਰ, ਸੀਨੀਅਰ ਯੂਰੋਲੋਜਿਸਟ ਡਾ. ਅਮਿਤ ਸੰਧੂ ਅਤੇ ਹਸਪਤਾਲ ਸਟਾਫ਼ 


Sunday, 31 May 2026

Fwd: cabinet minister dr ravjot singh news



---------- Forwarded message ---------
From: PARDEEP KUMAR <pardeepkumar198609@gmail.com>
Date: Sun, 31 May, 2026, 3:42 pm
Subject: cabinet minister dr ravjot singh news
To: Harpreet Kaur <hsphk_news@yahoo.in>, <harpreetpc@yahoo.com>, <ipsinghb@gmail.com>, YesPunjab Media <editoryespunjab@gmail.com>, Malkiat Singh <malkiatpkl@gmail.com>, Hspr Bhaskar <hsprbhaskar@gmail.com>, dainik savera <dainiksaverasuboffhsp@gmail.com>, rakesh sood <rakeshsood1925@gmail.com>, rajinder kumar <krajinder1973@gmail.com>, yogi 300178 <yogi300178@gmail.com>, <hoshiarpurnews1@gmail.com>, <gnapk@yahoo.com>, <nmstribune@yahoo.com>, raman khosla <ramankhoslazeenews@gmail.com>, <jjsingh11@yahoo.com>, Hoshiarpur Office <hoshiarpuroffice@gmail.com>, <vijay1971.1971@gmail.com>, Harpreet Kaur <hsphkdailynews@gmail.com>, Iqbal Singh Ghuman <ghumanjagbani@gmail.com>, <jan_darshan@yahoo.com>, <vickybedi78@yahoo.com>, <thefact.news2020@gmail.com>, <sachigaldasuya@yahoo.com>, Sandeep Dogra <thestellarnews@gmail.com>, Baljinder pal Singh <ajithoshiarpur@gmail.com>, humshinestudio <humshinestudio@gmail.com>, sanjivkumarbakshi <sanjivkumarbakshi@gmail.com>, jainhsp <jainhsp@gmail.com>, <gsplaha@gmail.com>, <kusum.arora24@gmail.com>, Gurpreet Bains <gurpreetbains100@gmail.com>, daljeetajnoha <daljeetajnoha@gmail.com>, satpal singh <rattan073@gmail.com>, shiv kumar bawa <bawa9417676198@gmail.com>, DPR PUNJAB <diprpunjab2016@gmail.com>, Suraj Mohan <mohansuraj936@gmail.com>, Bs Saini <bssainihsp@gmail.com>, <diviyabharatdarpan@gmail.com>, DPRO Mansa <dpromansa2018@gmail.com>, <dpro.hoshiarpur@gmail.com>, Munir Nazar <munirnazar@gmail.com>, Kumar Lokesh <kumar.lokesh146@gmail.com>, Baljit Balli <tirshinazar@gmail.com>, Sachigal Dasuya <sanjeevdawar@yahoo.co.in>, Hazari Lal <hazarihsp@gmail.com>, RANDEEP KUMAR <kumarrandeep1@gmail.com>, amrendra mishra <mishra.ak1960@gmail.com>, Sanjiv Sood <sanjivsood8@gmail.com>, <darochestate@gmail.com>, Deepkamal Kochhar <deepkamalkochhar@gmail.com>, RAJDAAR TIMES <rajdaartimes@gmail.com>, Harjap Singh <harjapbadwal44@gmail.com>, <vibhormohan@gmail.com>, <info.babushahi@gmail.com>, Bajrangi Pandey <Bajrangipandey599@gmail.com>, PB07 Heera Live <sukhwinderhira1968@gmail.com>, <satlujbias.times@gmail.com>, <editortimespunjab@gmail.com>, Parmod Kaushal <parmodkaushal@gmail.com>, <dprofdk@gmail.com>, <nanglaspokesmanhsp@gmail.com>, Jagdeep Saini <happy251058@gmail.com>, Jot Sandhu <jots77586@gmail.com>, <ksdeol64@yahoo.com>, <primepunjabtimes@gmail.com>, Parminder Singh <bariana.ibn7@gmail.com>, <jaintanda@gmail.com>, Jassi Saini <hulchulpunjab@gmail.com>, <hspfastlive1958@gmail.com>, <dpromalerkotla@gmail.com>, gurvinder singh <shanepunjab007@gmail.com>, World Peace mission Tv <happysaimanna@gmail.com>, Hoshiarpur Third Eye <akumarsharma81@gmail.com>, <singh.gurdeep754@gmail.com>, <theconclusionchd2@gmail.com>, <atul_editor@jalandharbreeze.com>, <jalandharbreeze@gmail.com>, Rajinder Singh hargarhia <raazinder001@gmail.com>, Kamal Jit <kjit75973@gmail.com>, Brahmjit Katha <nashattar54548@yahoo.co.in>, saurabh baghi <baghisaurav@gmail.com>, surjeet kharbanda <surjeetnews@gmail.com>, <waliadeshsewak@yahoo.in>, Press Tanda <patarkarmanchtanda@gmail.com>, anju chaba <anju9express@gmail.com>, <nmsdtribune@gmail.com>, Malkit Singh <malkit.press99@gmail.com>, <jansandeshexpress@gmail.com>, rajinder singh <rajinderurmar@gmail.com>, Govind Jit Singh <singhgovindjit@gmail.com>, Hulchal Punjab <hulchalpunjabjalandhar@gmail.com>, ARRS Sandhu <sandhuphoto786@gmail.com>, <dalwinderjd@gmail.com>, <newshunt007@gmail.com>, Jujhar Singh <singhjujhar28@gmail.com>, Ankush Goyal <goyalankush001@gmail.com>, <dntvpunjab@gmail.com>, neetu bala Bala <nb987056@gmail.com>, Tarsem Diwana <tarsemdiwana@gmail.com>, Satnam Singh Sahungra <ssahungra@gmail.com>, Canadian Doaba Times <adeshparminder683@gmail.com>, <navneetsingh23@ymail.com>, Punjab bani <punjabbani123@gmail.com>, <rinkuthapar84@gmail.com>, <aajtakaamnesaamne.in@gmail.com>, <kbhatoyea@gmail.com>, DEEPAK AGNIHOTRI <agnihotrinews71@gmail.com>, harpal singh <harpalmanga@gmail.com>, Sonia Thakur <soniathakur8586@gmail.com>, <pnangla126@gmail.com>, omparkash rana <ranaop108@gmail.com>, <singhsatvir1210@gmail.com>, <singhkamaljit.1512@gmail.com>, <jassisuman1983@gmail.com>, <news.thepunjabwire@gmail.com>, <thepunjabwire@gmail.com>, Sanjiv Kumar <sanjivddpunjabi@gmail.com>, <rakeshbhattinews@gmail.com>, Deepak Kumar <deepbhawna096@gmail.com>, <sharminderhsp@gmail.com>, Sharminder Singh <shrminder234@gmail.com>, H. H. News <hoshiarpurhulchalnewspb@gmail.com>, <bhardwajaakanksha05@gmail.com>, Neeraj Dhiman <neeraj.dhim@gmail.com>, <presskitaquat2024@gmail.com>, <friendstudio00@gmail.com>, <navraj.navi88@gmail.com>, <rajneeshguliani@gmail.com>, <spokesmanhoshiarpur.1728@gmail.com>, <kunisingh733@gmail.com>, <ajdiawaajPunjab@gmail.com>, <sainikuldeep6667@gmail.com>, Inderjit Mehra <inderjitmehra501@gmail.com>, <abhi25livingindia@gmail.com>, Mohit Kumar <mohite606@gmail.com>, Pritam Singh <pritam070917@gmail.com>, <restwayexpress@gmail.com>, Dalvir Charkha <dalvircharkha56777@gmail.com>, <mediapr0161@gmail.com>, <dproaps@gmail.com>, <ashwanisharma29121988@gmail.com>, <hoshiarpurexpress001@gmail.com>, Punjabi jagran nawanshahr <Pardeepbhanotmkd@gmail.com>, <gorishah84@yahoo.com>, Vijay Kumar chabbewal <vijaykumarchabbewal@gmail.com>, <brahmi1583@gmail.com>, <jalandharrnuddk@gmail.com>, <charkhadalbir52@gmail.com>, punjabi jagran <punjabijagranhsp@gmail.com>, Inderjit Singh <Indersingh727d@gmail.com>, anil dhiman <anil.dhiman0087@gmail.com>, <udansapnoki123@gmail.com>, Gurcharan Singh <gurcharans960@gmail.com>, <parkashnews960@gmail.com>, <newsnationhsp66@gmail.com>, <contact@5dariyanews.com>, Davinder Singh Chauhan <5dariyanews@gmail.com>, DEEPAK AGNIHOTRI <dagnihotri71@gmail.com>, <noi24news@gmail.com>, Harmail singh khakh <khakh123@gmail.com>, Shadi lal <shadilall5@gmail.com>, <sethiozone@yahoo.com>, jitainder ratti <jitainderratti@gmail.com>, Behal news <kuldeepbehalpress@gmail.com>, Ram Gopal <ramgopal.rinku@gmail.com>, Bhatoya Bhunga <bhatoyabhunga@gmail.com>, <amriksingh376@gmail.com>, Bharat Bhushan <bhushanswift@gmail.com>, <rajeshharianapk@gmail.com>, Sukhjit Khanpuri <skhanpuri@yahoo.co.in>, <kuldeepchumber7@gmail.com>, <ripu_rinku@yahoo.com>, deep mattu <mattudeep3@gmail.com>, <satwantthiara@yahoo.in>


ਆਪ ਸਰਕਾਰ ਦੇ ਫੈਸਲੇ ਨੇ ਸਮਾਜਿਕ ਨਿਆਂ ਅਤੇ ਰੋਜ਼ਗਾਰ ਸੁਰੱਖਿਆ ਨੂੰ ਕੀਤਾ ਮਜ਼ਬੂਤ - ਡਾ. ਰਵਜੋਤ ਸਿੰਘ
ਹੁਸ਼ਿਆਰਪੁਰ, 31 ਮਈ । ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਮੰਤਰੀ ਮੰਡਲ ਵੱਲੋਂ ਲਏ ਗਏ ਇਤਿਹਾਸਕ ਫੈਸਲਿਆਂ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਆਮ ਲੋਕਾਂ, ਮੁਲਾਜ਼ਮਾਂ ਅਤੇ ਮਜ਼ਦੂਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਚੱਲ ਰਹੀ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਕੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਰਾਹ ਪੱਧਰਾ ਕਰਨ ਦਾ ਫੈਸਲਾ ਪੰਜਾਬ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਮੁਲਾਜ਼ਮਾਂ ਨੂੰ ਠੇਕੇਦਾਰੀ ਪ੍ਰਣਾਲੀ ਦੇ ਜਾਲ ਵਿੱਚ ਫਸਾ ਕੇ ਰੱਖਿਆ, ਜਿਸ ਕਾਰਨ ਹਜ਼ਾਰਾਂ ਕਰਮਚਾਰੀ ਸਾਲਾਂ ਤੱਕ ਸੇਵਾਵਾਂ ਦੇਣ ਦੇ ਬਾਵਜੂਦ ਨੌਕਰੀ ਦੀ ਸੁਰੱਖਿਆ ਅਤੇ ਬਣਦੇ ਹੱਕਾਂ ਤੋਂ ਵਾਂਝੇ ਰਹੇ ਪਰ ਭਗਵੰਤ ਮਾਨ ਸਰਕਾਰ ਨੇ ਇਹ ਇਤਿਹਾਸਕ ਕਦਮ ਚੁੱਕਦਿਆਂ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਸਿੱਧਾ ਸੰਬੰਧ ਸਥਾਪਿਤ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਵਿਚੋਲੇ ਠੇਕੇਦਾਰਾਂ ਦੀ ਭੂਮਿਕਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਆਊਟਸੋਰਸਡ ਪਰਸੋਨਲ  ਬਿੱਲ 2026 ਅਤੇ ਪੰਜਾਬ ਕੰਟਰੈਕਟੂਅਲ ਪਰਸੋਨਲ  ਬਿੱਲ 2026 ਰਾਹੀਂ ਆਊਟਸੋਰਸ ਕਰਮਚਾਰੀਆਂ ਨੂੰ ਪਹਿਲਾਂ ਸਿੱਧੇ ਸਰਕਾਰੀ ਠੇਕੇ ਹੇਠ ਲਿਆਂਦਾ ਜਾਵੇਗਾ ਅਤੇ ਉਸ ਤੋਂ ਬਾਅਦ ਯੋਗਤਾ ਅਨੁਸਾਰ ਰੈਗੂਲਰ ਨੌਕਰੀ ਦਾ ਮੌਕਾ ਪ੍ਰਦਾਨ ਕੀਤਾ ਜਾਵੇਗਾ। ਇਹ ਫੈਸਲਾ ਨਾ ਸਿਰਫ਼ ਮੁਲਾਜ਼ਮਾਂ ਦੇ ਜੀਵਨ ਪੱਧਰ ਨੂੰ ਸੁਧਾਰੇਗਾ, ਸਗੋਂ ਸਰਕਾਰੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਵੀ ਮਜ਼ਬੂਤ ਕਰੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨੀਤੀ ਦਾ ਲਾਭ ਬਿਜਲੀ, ਸਿੱਖਿਆ, ਸਿਹਤ, ਸਥਾਨਕ ਸਰਕਾਰਾਂ, ਟਰਾਂਸਪੋਰਟ, ਜਲ ਸਪਲਾਈ, ਖੇਤੀਬਾੜੀ, ਜੇਲ੍ਹ ਵਿਭਾਗ ਅਤੇ ਹੋਰ ਅਨੇਕਾਂ ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ 65,048 ਕਰਮਚਾਰੀਆਂ ਨੂੰ ਮਿਲੇਗਾ। ਪਹਿਲੇ ਪੜਾਅ ਵਿੱਚ 26 ਹਜ਼ਾਰ ਤੋਂ ਵੱਧ ਕਰਮਚਾਰੀਆਂ ਨੂੰ ਇਸ ਨੀਤੀ ਦਾ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਖਤਰਨਾਕ ਅਤੇ ਜੋਖਮ ਭਰੀਆਂ ਸੇਵਾਵਾਂ ਨਿਭਾ ਰਹੇ ਫਾਇਰ ਕਰਮਚਾਰੀਆਂ, ਬਿਜਲੀ ਲਾਈਨਮੈਨਾਂ, ਸੀਵਰ ਕਰਮਚਾਰੀਆਂ ਅਤੇ ਸਫਾਈ ਸੇਵਕਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ, ਜੋ ਸਰਕਾਰ ਦੀ ਸੰਵੇਦਨਸ਼ੀਲ ਸੋਚ ਨੂੰ ਦਰਸਾਉਂਦਾ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਵੀਂ ਨੀਤੀ ਅਧੀਨ ਕਰਮਚਾਰੀਆਂ ਦੀਆਂ ਤਨਖਾਹਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣਗੀਆਂ ਅਤੇ ਕਿਸੇ ਵੀ ਏਜੰਸੀ ਜਾਂ ਠੇਕੇਦਾਰ ਵੱਲੋਂ ਕਮਿਸ਼ਨ ਜਾਂ ਕਟੌਤੀ ਨਹੀਂ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਕਾਨੂੰਨੀ ਜਣੇਪਾ ਲਾਭ, ਸਾਲਾਨਾ ਕੈਜ਼ੂਅਲ ਛੁੱਟੀਆਂ ਅਤੇ ਹੋਰ ਲਾਜ਼ਮੀ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸੇ ਵੀ ਕਰਮਚਾਰੀ ਨੂੰ ਬਿਨਾਂ ਕਾਰਨ ਦੱਸੇ ਜਾਂ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਸੇਵਾ ਤੋਂ ਹਟਾਇਆ ਨਹੀਂ ਜਾ ਸਕੇਗਾ, ਜਿਸ ਨਾਲ ਮੁਲਾਜ਼ਮਾਂ ਦੇ ਅਧਿਕਾਰ ਹੋਰ ਮਜ਼ਬੂਤ ਹੋਣਗੇ। ਡਾ. ਰਵਜੋਤ ਸਿੰਘ ਨੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ 7 ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨਾਲ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਸੁਣਵਾਈ ਤੇਜ਼ ਹੋਵੇਗੀ ਅਤੇ ਦੋਸ਼ੀਆਂ ਨੂੰ ਜਲਦ ਸਜ਼ਾ ਮਿਲਣ ਦਾ ਰਾਹ ਸਾਫ਼ ਹੋਵੇਗਾ। ਅੰਤ ਵਿੱਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ ਸੰਕਲਪ ਹੈ।
ਕੈਪਸਨ - ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਜਾਣਕਾਰੀ ਦਿੰਦੇ ਹੋਏ।

Uploaded Image

Friday, 29 May 2026

ਗੁਰੂ ਨਾਨਕ ਮਿਸਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ

*ਗੁਰੂ ਨਾਨਕ ਮਿਸਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ  ਮਨਾਇਆ*
*ਔਰਤ ਦਾ ਸਿਹਤਮੰਦ ਹੋਣਾ ਪੂਰੇ ਪਰਿਵਾਰ ਦੀ ਖੁਸ਼ਹਾਲੀ ਦਾ ਮੁੱਖ ਆਧਾਰ : ਕੁਲਵਿੰਦਰ ਸਿੰਘ ਢਾਹਾਂ*
ਬੰਗਾ 29 ਮਈ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮਨਾਇਆ ਗਿਆ ।  ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮੌਕੇ ਔਰਤਾਂ ਵਿਚ ਸਰੀਰਿਕ, ਮਾਨਸਿਕ ਸਿਹਤ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ ਹੈ । ਉਹਨਾਂ ਕਿਹਾ ਕਿ ਔਰਤਾਂ ਨੂੰ ਆਪਣੇ ਹੱਕਾਂ ਅਤੇ ਤੰਦਰੁਸਤ ਰਹਿਣ ਪ੍ਰਤੀ ਹਮੇਸ਼ਾ ਚੇਤੰਨ ਰਹਿਣਾ ਚਾਹੀਦਾ ਹੈ, ਕਿਉਂਕਿ ਔਰਤ ਦਾ ਸਿਹਤਮੰਦ ਹੋਣਾ ਪੂਰੇ ਪਰਿਵਾਰ ਦੀ ਖੁਸ਼ਹਾਲੀ ਦਾ ਮੁੱਖ ਆਧਾਰ ਹੁੰਦਾ ਹੈ ।  ਉਹਨਾਂ ਨੇ ਔਰਤਾਂ ਨੂੰ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ।
              ਸਮਾਗਮ ਦੌਰਾਨ ਹਸਪਤਾਲ ਦੇ ਔਰਤਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸ਼ਵੇਤਾ ਬਗੜੀਆ ਨੇ ਦੱਸਿਆ ਕਿ ਔਰਤਾਂ ਵਿਚ  ਛਾਤੀ ਦਾ ਕੈਂਸਰ, ਹੱਡੀਆਂ ਦੀ ਮਜ਼ਬੂਤੀ , ਥਾਇਰਾਇਡ , ਬਲੱਡ ਪ੍ਰੈਸ਼ਰ, ਹਾਰਮੋਨ, ਮੇਨੋਪੌਜ਼, ਆਇਰਨ, ਵਿਟਾਮਿਨ ਦੀਆਂ ਕਮੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਣ ਲਈ ਸਮੇਂ-ਸਮੇਂ 'ਤੇ ਜਾਂਚ ਕਰਵਾਉਣੀ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਔਰਤਾਂ ਪਰਿਵਾਰ ਅਤੇ ਕੰਮ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਦੇ ਹੋਏ ਆਪਣੀ ਸਿਹਤ ਦਾ ਧਿਆਨ  ਰੱਖਣ । ਉਹਨਾਂ ਨੇ ਇਸ ਮੌਕੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਇਸ ਮੌਕੇ ਨਰਸਿੰਗ ਸੁਪਰਡੈਂਟ ਦਵਿੰਦਰ ਕੌਰ ਨੇ ਹਾਜ਼ਰੀਨ ਦਾ ਧੰਨਵਾਦ ਕੀਤਾ । ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਵੀ ਖਿੱਚ ਦਾ ਕੇਂਦਰ ਸਨ। ਇਸ ਮੌਕੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਪਿਊਸ਼ੀ ਯਾਦਵ ਗੁਰੂ ਨਾਨਕ ਪੈਰਾਮੈਡੀਕਲ ਕਾਲਜ, ਡਾ. ਰਵੀਨਾ, ਡਾ. ਤਨਪ੍ਰੀਤ ਕੌਰ, ਸਰਬਜੀਤ ਕੌਰ ਡਿਪਟੀ ਨਰਸਿੰਗ ਸੁਪਰਡੈਂਟ, ਜੋਤੀ ਭਾਟੀਆ ਉ.ਪੀ.ਡੀ. ਮੈਨੇਜਰ, ਬਲਬੀਰ ਕੌਰ ਉ.ਪੀ.ਡੀ. ਇੰਚਾਰਜ, ਬਲਜੀਤ ਕੌਰ, ਸੋਨੀਆ ਸਿੰਘ, ਗੁਰਪ੍ਰੀਤ ਕੌਰ, ਕਿਰਨਦੀਪ ਕੌਰ, ਬਲਬੀਰ ਕੌਰ ਅਤੇ ਸਨੀਤਾ ਰਾਣੀ (ਸਾਰੇ ਵਾਰਡ ਇੰਚਾਰਜ), ਸਮੂਹ ਨਰਸਿੰਗ  ਅਤੇ ਹਸਪਤਾਲ ਸਟਾਫ ਵੀ ਹਾਜ਼ਰ ਸੀ ।
ਫੋਟੋ ਕੈਪਸ਼ਨ : ਹਸਪਤਾਲ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਮਹਿਲਾ ਸਿਹਤ ਦਿਵਸ ਮੌਕੇ ਸੰਬੋਧਨ ਕਰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ, ਡਾ. ਸ਼ਵੇਤਾ ਬਗੜੀਆ ਅਤੇ ਹਾਜ਼ਰ ਸਟਾਫ


Uploaded Image

Wednesday, 27 May 2026

-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ




ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ਨਾਲ ਸੁਸ਼ੋਭਿਤ ਹੋਇਆ ਨਲੋਈਆਂ ਚੌਕ
ਸੁੰਦਰੀਕਰਨ ਉਪਰੰਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਧਾਇਕ ਡਾ. ਇਸ਼ਾਂਕ, ਸੰਤ ਮਹਾਪੁਰਸ਼ਾਂ ਅਤੇ ਸੰਗਤ ਦੀ ਮੌਜੂਦਗੀ ’ਚ ਸ਼ਹਿਰਵਾਸੀਆਂ ਨੂੰ ਕੀਤਾ ਸਮਰਪਿਤ

ਹੁਸ਼ਿਆਰਪੁਰ, 27 ਮਈ :
 ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸੰਤ ਮਹਾਪੁਰਸ਼ਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਸੰਗਤ ਦੀ ਹਾਜ਼ਰੀ ਵਿਚ ਨਲੋਈਆਂ ਚੌਕ ਦੇ ਸੁੰਦਰੀਕਰਨ ਉਪਰੰਤ ਉਸ ਦਾ ਨਾਮਕਰਨ ’ਸ਼ਹੀਦ ਬਾਬਾ ਦੀਪ ਸਿੰਘ ਜੀ ਚੌਕ’ ਦੇ ਰੂਪ ਵਿਚ ਕਰਕੇ ਸ਼ਹਿਰਵਾਸੀਆਂ ਅਤੇ ਸੰਗਤ ਨੂੰ ਸਮਰਪਿਤ ਕੀਤਾ। ਇਸ ਮੌਕੇ ਧਾਰਮਿਕ ਸ਼ਰਧਾ, ਸਮਾਜਿਕ ਏਕਤਾ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਗਹਿਰਾ ਸਨਮਾਨ ਦੇਖਣ ਨੂੰ ਮਿਲਿਆ। ਸਮਾਰੋਹ ਦੌਰਾਨ ਚੌਕ ਵਿਚ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ ਜਿਸ ਨੇ ਪੂਰੇ ਵਾਤਾਵਰਣ ਨੂੰ ਅਧਿਆਤਮਿਕ ਅਤੇ ਗੌਰਵਮਈ ਬਣਾ ਦਿੱਤਾ।
 ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਚੌਕ ਪਹਿਲਾਂ ਤੋਂ ਹੀ ਸ਼ਹਿਰ ਦਾ ਇਕ ਮਹੱਤਵਪੂਰਨ ਸਥਾਨ ਰਿਹਾ ਹੈ ਜਿਥੋਂ ਪ੍ਰਤੀ ਦਿਨ ਵੱਡੀ ਗਿਣਤੀ ਵਿਚ ਸ਼ਰਧਾਲੂ ਪਠਾਨਕੋਟ ਅਤੇ ਮਾਤਾ ਚਿੰਤਪੁਰਨੀ ਨੂੰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਗੁਰਦੁਆਰਾ ਸ਼ਹੀਦ ਸਿੰਘਾ ਦੀ ਸੰਗਤ ਅਤੇ ਸ਼ਹਿਰਵਾਸੀਆਂ ਦੀ ਇਹ ਭਾਵਨਾ ਸੀ ਕਿ ਨਲੋਈਆਂ ਚੌਕ ਦਾ ਸੁੰਦਰੀਕਰਨ ਕਰਕੇ ਇਸ ਦਾ ਨਾਮ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਨਾਮ ’ਤੇ ਰੱਖਿਆ ਜਾਵੇ, ਤਾਂ ਜੋ ਇਹ ਸਥਾਨ ਸ਼ਰਧਾ, ਵੀਰਤਾ ਅਤੇ ਬਲੀਦਾਨ ਦੀ ਪ੍ਰੇਰਣਾ ਦਾ ਕੇਂਦਰ ਬਣ ਸਕੇ।
 ਉਨ੍ਹਾਂ ਕਿਹਾ ਕਿ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਾਹਸ, ਤਿਆਗ ਅਤੇ ਧਰਮ ਦੀ ਰੱਖਿਆ ਲਈ ਸਮਰਪਣ ਦਾ ਸਰਵਉਚ ਉਦਾਹਰਨ ਹੈ। ਉਨ੍ਹਾਂ ਦੇ ਨਾਮ ’ਤੇ ਚੌਕ ਦਾ ਨਾਮਕਰਨ ਪੂਰੇ ਸ਼ਹਿਰ ਲਈ ਗੌਰਵ ਅਤੇ ਮਾਣ ਦੀ ਗੱਲ ਹੈ। ਇਸ ਨਾਲ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ ਅਤੇ ਮਹਾਨ ਸ਼ਹੀਦਾਂ ਦੇ ਆਦਰਸ਼ਾਂ ਦੀ ਪ੍ਰੇਰਣਾ ਮਿਲੇਗੀ।
 ਵਿਧਾਇਕ ਜਿੰਪਾ ਨੇ ਵਿਸ਼ੇਸ਼ ਰੂਪ ਵਿਚ ਸੰਤ ਬਾਬਾ ਰਣਜੀਤ ਸਿੰਘ ਦੇ ਯਤਨਾਂ ਅਤੇ ਸੇਵਾਭਾਵ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਰਗਦਰਸ਼ਨ, ਆਸ਼ੀਰਵਾਦ ਅਤੇ ਸੰਗਤ ਦੀ ਨਿਰੰਤਰ ਮੰਗ ਦੇ ਚੱਲਦਿਆਂ ਇਹ ਕਾਰਜ ਸਾਕਾਰ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਸੰਤ ਮਹਾਪੁਰਸ਼ ਸਦਾ ਸਮਾਜ ਨੂੰ ਭਾਈਚਾਰੇ, ਸੇਵਾ ਅਤੇ ਮਾਨਵਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਵਿਚ ਸਕਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ।
  ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦੇ ਹੋਏ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਤਾਲਮੇਲ ਸਥਾਪਿਤ ਕਰਕੇ ਚੌਕ ਦੇ ਸੁੰਦਰੀਕਰਨ ਅਤੇ ਨਾਮਕਰਨ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ। ਵਿਧਾਇਕ ਜਿੰਪਾ ਨੇ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਲੋਕ ਭਾਵਨਾਵਾਂ ਅਤੇ ਧਾਰਮਿਕ ਆਸਥਾ ਨਾਲ ਜੁੜੇ ਕੰਮਾਂ ਨੂੰ ਪੂਰੀ ਮਰਿਆਦਾ ਅਤੇ ਸਨਮਾਨ ਨਾਲ ਪੂਰਾ ਕਰਨਾ ਉਨ੍ਹਾਂ ਦੀ ਪਹਿਲ ਹੈ।
 ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਸੰਜੇ ਸ਼ਰਮਾ, ਹਰਵਿੰਦਰ ਵਿਰਦੀ, ਮੁਕੇਸ਼ ਮੱਲ, ਵਰਿੰਦਰ ਸ਼ਰਮਾ, ਕਮਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਅਤੇ ਸ਼ਹਿਰਵਾਸੀ ਮੌਜੂਦ ਸਨ।

शहीद बाबा दीप सिंह जी के नाम से सुशोभित हुआ नलोइयां चौक

- सौंदर्यीकरण उपरांत विधायक ब्रम शंकर ज़िम्पा ने विधायक डॉ. इशांक, संत महापुरुषों व संगत की मौजूदगी में शहरवासियों को किया समर्पित



होशियारपुर, 27 मई :
विधायक ब्रम शंकर ज़िम्पा ने आज विधायक चब्बेवाल डॉ. इशांक कुमार, संत महापुरुषों तथा बड़ी संख्या में उपस्थित संगत की गरिमामयी मौजूदगी में नलोइयां चौक के सौंदर्यीकरण उपरांत उसका नामकरण ‘शहीद बाबा दीप सिंह जी चौक’ के रूप में कर शहरवासियों व संगत को समर्पित किया। इस अवसर पर धार्मिक श्रद्धा, सामाजिक एकता और ऐतिहासिक विरासत के प्रति गहरा सम्मान देखने को मिला। समारोह के दौरान चौक में स्थापित खंडा साहिब को पंजाब पुलिस की टुकड़ी की ओर से गार्ड ऑफ ऑनर भी दिया गया, जिसने पूरे वातावरण को आध्यात्मिक एवं गौरवमयी बना दिया।

विधायक ज़िम्पा ने कहा कि यह चौक पहले से ही शहर का एक महत्वपूर्ण स्थल रहा है, जहां से प्रतिदिन बड़ी संख्या में श्रद्धालु पठानकोट तथा माता चिंतपूर्णी की ओर जाते हैं। उन्होंने कहा कि लंबे समय से गुरुद्वारा शहीद सिंहा की संगत तथा शहरवासियों की यह भावना थी कि नलोइयां चौक का सौंदर्यीकरण कर इसका नाम महान शहीद बाबा दीप सिंह जी के नाम पर रखा जाए, ताकि यह स्थान श्रद्धा, वीरता और बलिदान की प्रेरणा का केंद्र बन सके।

उन्होंने कहा कि शहीद बाबा दीप सिंह जी का जीवन साहस, त्याग और धर्म की रक्षा के लिए समर्पण का सर्वोच्च उदाहरण है। उनके नाम पर चौक का नामकरण पूरे शहर के लिए गर्व और सौभाग्य की बात है। इससे युवाओं और आने वाली पीढ़ियों को सिख इतिहास और महान शहीदों के आदर्शों से प्रेरणा मिलेगी।

विधायक ज़िम्पा ने विशेष रूप से संत बाबा रंजीत सिंह जी के प्रयासों और सेवाभाव की सराहना करते हुए कहा कि उनके मार्गदर्शन, आशीर्वाद और संगत की निरंतर मांग के चलते यह पुनीत कार्य साकार हो पाया है। उन्होंने कहा कि संत महापुरुष सदैव समाज को भाईचारे, सेवा और मानवता का संदेश देते हैं तथा उनके सान्निध्य से समाज में सकारात्मक ऊर्जा का संचार होता है।

उन्होंने बताया कि संगत की धार्मिक भावनाओं का सम्मान करते हुए नगर निगम और जिला प्रशासन के साथ तालमेल स्थापित कर चौक के सौंदर्यीकरण तथा नामकरण संबंधी सभी आवश्यक प्रबंध पूरे किए गए। विधायक ज़िम्पा ने नगर निगम और जिला प्रशासन के सहयोग की सराहना करते हुए कहा कि जनभावनाओं और धार्मिक आस्था से जुड़े कार्यों को पूरी मर्यादा और सम्मान के साथ पूरा करना उनकी प्राथमिकता है।

इस अवसर पर मेयर सुरिंदर कुमार, सतवंत सिंह सियान, संजय शर्मा, हरविंदर विरदी, मुकेश मल्ल, वरिंदर शर्मा, कमलजीत सिंह सहित बड़ी संख्या में संगत और शहरवासी उपस्थित थे।


Uploaded Image Uploaded Image Uploaded Image Uploaded Image

Monday, 25 May 2026

ਨਗਰ ਕੌਂਸਲਾਂ ਲਈ ਵੋਟਾਂ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ : ਨਿਕਾਸ ਕੁਮਾਰ


6 ਨਗਰ ਕੌਂਸਲਾਂ ਲਈ ਵੋਟਾਂ ਮੰਗਲਵਾਰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ : ਨਿਕਾਸ ਕੁਮਾਰ

ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ਵਿਖੇ ਪੈਣਗੀਆਂ ਵੋਟਾਂ

6 ਨਗਰ ਕੌਂਸਲਾਂ ਵਿਚ 80 ਵਾਰਡ, ਕੁੱਲ 118 ਬੂਥ ਅਤੇ ਕੁੱਲ 263 ਉਮੀਦਵਾਰ ਮੈਦਾਨ ‘ਚ

ਵੋਟਰ ਕਾਰਡ ਨਾ ਹੋਣ ਦੀ ਸੂਰਤ ‘ਚ ਵੋਟਰ ਚੋਣ ਕਮਿਸ਼ਨ ਵਲੋਂ ਨਿਰਧਾਰਤ ਹੋਰ ਸ਼ਨਾਖਤੀ ਕਾਰਡ ਦਿਖਾ ਕੇ ਪਾ ਸਕਣਗੇ ਵੋਟ

ਹੁਸ਼ਿਆਰਪੁਰ, 25 ਮਈ (ਪ੍ਰਸ਼ੋਤਮ ਲਾਲ ਦੜੌਚ) ਰਾਜ ਚੋਣ ਕਮਿਸ਼ਨ ਵਲੋਂ ਮੰਗਲਵਾਲ ਨੂੰ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਮੁਕੇਰੀਆਂ, ਦਸੂਹਾ, ਗੜ੍ਹਸ਼ੰਕਰ, ਹਰਿਆਣਾ, ਗੜ੍ਹਦੀਵਾਲਾ ਅਤੇ ਉੜਮੁੜ ਟਾਂਡਾ ਵਿਖੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ।

          ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਪਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਦੱਸਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ 6 ਨਗਰ ਕੌਂਸਲਾਂ ਵਿਚ 80 ਵਾਰਡਾਂ ਲਈ ਵੋਟਾਂ ਪੈਣਗੀਆਂ ਜਿਨ੍ਹਾਂ ਵਿਚ ਕੁੱਲ 118 ਬੂਥ ਬਣਾਏ ਗਏ ਹਨ ਅਤੇ ਕੁੱਲ 263 ਉਮੀਦਵਾਰ ਇਹ ਚੋਣਾਂ ਲੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਅਤੇ ਅੰਦਰ ਸੀ.ਸੀ.ਟੀ.ਵੀ. ਕੈਮਰੇ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਵਾਲੀਆਂ ਥਾਵਾਂ ‘ਤੇ ਵੀ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣਗੇ। ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਦੀ ਵਿਵਸਥਾ ਲਈ ਜ਼ਿਲ੍ਹਾ ਪੁਲਿਸ ਵਲੋਂ ਨਿਰਧਾਰਤ ਗਿਣਤੀ ਵਿਚ ਸੁਰੱਖਿਆ ਅਮਲਾ ਤਾਇਨਾਤ ਕੀਤਾ ਗਿਆ ਹੈ  ਤਾਂ ਜੋ ਸਮੂਚਾ ਚੋਣ ਅਮਲ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

          ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਕਾਰਡ ਨਾਲ ਵੋਟਰ ਆਪਣੀ ਵੋਟ ਪਾ ਸਕਣਗੇ। ਉਨ੍ਹਾਂ ਕਿਹਾ ਕਿ  ਜੇਕਰ ਕਿਸੇ ਵੋਟਰ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਈਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ, ਆਜਾਦੀ ਘੁਲਾਈਆ ਸ਼ਨਾਖਤੀ ਕਾਰਡ ਫੋਟੋ ਸਮੇਤ, ਬੈਂਕ ਜਾਂ ਡਾਕਖਾਨੇ ਵਲੋਂ ਜਾਰੀ ਫੋਟੋ ਵਾਲੀ ਪਾਸ ਬੁੱਕ ਦਿਖਾ ਕੇ ਵੋਟ ਪਾ ਸਕਣਗੇ। ਇਸੇ ਤਰ੍ਹਾਂ ਅਜਿਹੇ ਵੋਟਰ ਕਿਰਤ ਮੰਤਰਾਲੇ ਵਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਐਮ.ਪੀਜ਼ ਜਾਂ ਐਮ.ਐਲ.ਏਜ਼ ਨੂੰ ਜਾਰੀ ਸ਼ਨਾਖਤੀ ਕਾਰਡ, ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲੇ ਵਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਸ਼ਨਾਖਤੀ ਕਾਰਡ ਅਤੇ ਵਿਦਿਆਰਥੀ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵਲੋਂ ਉਨ੍ਹਾਂ ਨੂੰ ਜਾਰੀ ਫੋਟੋ ਵਾਲਾ ਸ਼ਨਾਖਤੀ ਕਾਰਡ ਦਿਖਾ ਕੇ ਵੋਟ ਪਾ ਸਕਣਗੇ। ਉਨ੍ਹਾਂ ਦੱਸਿਆ ਕਿ ਸੋਮਵਾਰ ਦੁਪਹਿਰ ਬਾਅਦ ਤੱਕ 118 ਪੋਲਿੰਗ ਪਾਰਟੀਆਂ ਅਤੇ ਲੋੜੀਂਦਾ ਸਟਾਫ ਆਪੋ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਸੀ।

ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਮੰਗਲਵਾਰ ਨੂੰ ਪੈਣ ਵਾਲੀਆਂ ਵੋਟਾਂ ਬਾਰੇ ਜਾਣਕਾਰੀ ਦਿੰਦੇ ਹੋਏ।


Uploaded Image

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ


ਜੀ.ਐਨ.ਏ. ਗੇਅਰ ਲਿਮ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
       
ਹੁਸ਼ਿਆਰਪੁਰ, 25 ਮਈ (ਪ੍ਰਸ਼ੋਤਮ ਲਾਲ ਦੜੌਚ) ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਅਗਵਾਈ ਹੇਠ 21 ਤੋਂ 23 ਮਈ  ਤੱਕ ਜੀ.ਐਨ.ਏ. ਗੇਅਰ ਲਿਮ, ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣਾ ਹੈ।
 ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰੇਨਰ ਅਨੂ ਸ਼ਰਮਾ ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹਾਦਸਾ ਹੋਣ 'ਤੇ ਅਚਾਨਕ ਬਿਮਾਰੀ ਵਧਣ 'ਤੇ ਸੀ.ਪੀ.ਆਰ. ਦੇਣ, ਖੂਨ ਰੋਕਣ, ਹੱਡੀ ਟੁੱਟਣ 'ਤੇ ਪੱਟੀ ਬੰਨ੍ਹਣ ਅਤੇ ਬੇਹੋਸ਼ ਮਰੀਜ਼ ਨੂੰ ਸੰਭਾਲਣ ਦੇ ਪ੍ਰੈਕਟੀਕਲ ਤਰੀਕੇ ਸਿਖਾਏ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਵੱਡੀ ਮੁਹਿੰਮ ਚਲਾ ਰਹੀ ਹੈ, ਜਿਸ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਕਾਲਜਾਂ, ਪੰਜਾਬ ਰੋਡਵੇਜ਼ ਦੇ ਡਰਾਈਵਰਾ ਅਤੇ ਕੰਡਕਟਰਾਂ, ਜ਼ਿਲ੍ਹੇ ਦੀ ਹਰ ਛੋਟੀ-ਵੱਡੀ ਫੈਕਟਰੀ ਅਤੇ ਉਦਯੋਗ ਨੂੰ ਫਸਟ ਏਡ ਅਤੇ ਹੋਮ ਨਰਸਿੰਗ ਦੀ ਟ੍ਰੇਨਿੰਗ ਮੁਹੱਈਆ ਕੀਤੀ ਜਾਵੇਗੀ ਤਾਂ ਜੋ ਕਾਮਿਆ ਨੂੰ, ਜਿਨ੍ਹਾਂ ਨੂੰ ਕੰਮ ਦੌਰਾਨ ਸੱਟ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਨੂੰ ਚੰਗੀ ਤਰ੍ਹਾਂ ਟ੍ਰੇਨਿੰਗ ਦਿੱਤੀ ਜਾ ਸਕੇ ਤਾਂ ਜੋ ਕਿਸੇ ਵੀ ਤਰ੍ਹਾ ਦੀ ਘਟਨਾ ਵਾਪਰਨ ਦੀ ਹਾਲਤ ਵਿੱਚ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਹੀ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।



Uploaded Image Uploaded Image Uploaded Image

Thursday, 21 May 2026

*ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ 100% ਨਤੀਜਾ*

*ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ (ਦੂਜਾ ਸਾਲ) ਦਾ ਸ਼ਾਨਦਾਰ 100% ਨਤੀਜਾ*

*ਨਰਸਿੰਗ ਕਾਲਜ ਢਾਹਾਂ ਕਲੇਰਾਂ ਦੀ ਵਿਦਿਆਰਥਣ ਗੁਰਪ੍ਰੀਤ ਮਹਿਮੀ ਨੇ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸੈਮਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ*

ਬੰਗਾ 21 ਮਈ () ਪੇਂਡੂ ਇਲਾਕੇ ਵਿਚ ਸਥਾਪਿਤ ਪੰਜਾਬ ਦੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਨਰਸਿੰਗ ਸਿੱਖਿਆ ਅਦਾਰੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦਾ ਸ਼ਾਨਦਾਰ 100 ਫੀਸਦੀ ਨਤੀਜਾ ਆਇਆ ਹੈ  । ਇਸ ਦੀ ਜਾਣਕਾਰੀ ਦਿੰਦੇ  ਮੈਡਮ ਰਮਨਦੀਪ ਕੌਰ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਨੇ ਦੱਸਿਆ ਕਿ ਬੀ.ਐੱਸ.ਸੀ. ਨਰਸਿੰਗ (ਦੂਜਾ ਸਾਲ, ਚੌਥਾ ਸਮੈਸਟਰ) ਕਲਾਸ ਵਿਚੋਂ ਪਹਿਲਾ ਸਥਾਨ ਗੁਰਪ੍ਰੀਤ ਮਹਿਮੀ ਪੁੱਤਰੀ ਸ੍ਰੀ ਨਿਰਮਲ ਦਾਸ-ਸ੍ਰੀਮਤੀ ਚਰਨਜੀਤ ਕੌਰ ਜ਼ਿਲ੍ਹਾ ਹੁਸ਼ਿਆਰਪੁਰ  ਨੇ ਸ਼ਾਨਦਾਰ 7.71 ਗਰੇਡ ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਜਾ ਸਥਾਨ ਹਰਨੂਰ ਕੌਰ ਪੁੱਤਰੀ ਸ. ਕੁਲਵਿੰਦਰ ਸਿੰਘ-ਸ੍ਰੀਮਤੀ ਨਿਰਮਲਜੀਤ ਕੌਰ ਜ਼ਿਲ਼੍ਹਾ ਸ਼ਹੀਦ ਭਗਤ ਸਿੰਘ ਨਗਰ 7.17 ਗਰੇਡ ਅੰਕਾਂ ਨਾਲ ਅਤੇ ਤੀਜਾ ਸਥਾਨ ਸਿਮਰਨ ਪੁੱਤਰੀ ਸ੍ਰੀ ਰਜਨੀਸ਼ ਚੋਪੜਾ-ਸ੍ਰੀਮਤੀ ਨੀਲਮ ਚੋਪੜਾ ਫਗਵਾੜਾ ਨੇ 7.05 ਗਰੇਡ ਅੰਕਾਂ ਨਾਲ ਹਾਸਲ ਕੀਤਾ ਹੈ ।
      ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬੀ ਐੱਸ ਸੀ ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦੇ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪ੍ਰਿੰਸੀਪਲ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਨੇ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੇਰਣਾ ਦਿੰਦੇ  ਕਿਹਾ ਕਿ ਜਦੋਂ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਪੜ੍ਹਾਈ ਕਰਕੇ, ਪ੍ਰੀਖਿਆ ਦਿੱਤੀ ਜਾਂਦੀ ਹੈ  ਤਾਂ ਉਹ ਹਰ ਮੰਜ਼ਿਲ ਹਾਸਲ ਕਰ ਸਕਦੇ ਹਨ ਅਤੇ ਜੀਵਨ ਵਿਚ ਹਮੇਸ਼ਾਂ ਕਾਮਯਾਬੀ ਮਿਲਦੀ ਹੈ । ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਸਰਬਜੀਤ ਕੌਰ ਕਲਾਸ ਇੰਚਾਰਜ, ਮੈਡਮ ਮਨਦੀਪ ਕੌਰ, ਮੈਡਮ ਸੰਦੀਪ ਸੂਦਨ, ਮੈਡਮ ਹਰਦੀਪ ਕੌਰ ਤੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।

ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਦੂਜਾ ਸਾਲ (ਚੌਥਾ ਸਮੈਸਟਰ) ਦੇ ਟੌਪਰ ਵਿਦਿਆਰਥੀ 
Uploaded Image

Wednesday, 20 May 2026

*ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ 'ਚ ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਦਾ ਆਯੋਜਨ *

*ਗੁਰੂ ਨਾਨਕ ਕਾਲਜ  ਆਫ ਨਰਸਿੰਗ ਢਾਹਾਂ ਕਲੇਰਾਂ 'ਚ ਫਰੈਸ਼ਰ ਪਾਰਟੀ  ਨਵਾਂ ਅਰਮਾਨ-ਨਵੀਂ ਉਡਾਣ 2026 ਦਾ ਆਯੋਜਨ *

*ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੇ ਮਿਸ ਫਰੈਸ਼ਰ-2026 ਜੈਸਮੀਨ ਕੌਰ ਅਤੇ ਮਿਸਟਰ ਫਰੈਸ਼ਰ-2026 ਸੁਖਰਾਜ ਸਿੰਘ ਗਿੱਲ ਬਣੇ*
ਬੰਗਾ 20  ਮਈ () ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਜੀ.ਐਨ.ਐਮ. ਨਰਸਿੰਗ, ਬੀ.ਐਸ.ਸੀ. ਨਰਸਿੰਗ ਅਤੇ ਬੀ.ਐਸ.ਸੀ. ਪੋਸਟ ਬੇਸਿਕ ਨਰਸਿੰਗ ਕੋਰਸਾਂ ਵਿਚ ਦਾਖਲ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿਣ ਲਈ ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਦਾ ਆਯੋਜਿਨ ਕੀਤਾ ਗਿਆ । ਜਿਸ ਦੇ ਮੁੱਖ ਮਹਿਮਾਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਸਨ ਅਤੇ ਉਹਨਾਂ ਨੇ ਆਪਣੇ ਕਮਲਾਂ ਨਾਲ ਸ਼ਮਾਂ ਰੌਸ਼ਨ ਕਰਕੇ ਸਮਾਰੋਹ ਦਾ ਸ਼ੁਭ ਆਰੰਭ ਕੀਤਾ। ਉਹਨਾਂ ਨੇ ਕਿਹਾ ਕਿ ਨਰਸਿੰਗ ਦਾ ਕਿੱਤਾ ਦੁਨੀਆ ਦਾ ਸਭ ਤੋਂ ਪ੍ਰਮੁੱਖ ਸਫਲ ਕਿੱਤਾ ਹੈ ਅਤੇ ਨਰਸਿੰਗ ਸਟਾਫ ਦੀ ਦੇਸ਼ ਵਿਦੇਸ਼ ਵਿਚ ਜ਼ਰੂਰਤ ਵੱਧ ਰਹੀ ਹੈ ਅਤੇ ਫਰੈਸ਼ਰ ਪਾਰਟੀ 2026 ਦਾ ਥੀਮ “ਨਵਾਂ ਅਰਮਾਨ – ਨਵੀਂ ਉਡਾਣ” ਸਿਰਫ ਇੱਕ ਥੀਮ ਨਹੀਂ, ਇਹ ਕਾਲਜ ਦੇ ਨਵੇਂ ਵਿਦਿਆਰਥੀ ਲਈ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲਣ ਲਈ ਪ੍ਰੇਰਣਾ ਹੈ । ਉਹਨਾਂ ਨੇ ਨਵੇਂ ਵਿਦਿਆਰਥੀਆਂ ਦੀ ਸੁਨਿਹਰੀ ਭਵਿੱਖ ਲਈ ਕਾਮਨਾ ਵੀ ਕੀਤੀ।  ਪ੍ਰਿੰਸੀਪਲ ਰਮਨਦੀਪ ਕੌਰ ਨੇ ਮਹਿਮਾਨਾਂ ਅਤੇ ਕਾਲਜ ਦੇ ਨਵੇਂ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਕਾਲਜ ਅਤੇ ਨਰਸਿੰਗ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ।  ਇਸ ਮੌਕੇ ਉਹਨਾਂ ਸਮੂਹ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਵਿਚ ਰਹਿੰਦੇ ਹੋਏ ਨਰਸਿੰਗ ਦੀ ਪੜ੍ਹਾਈ ਵਿਚੋਂ ਟੌਪ ਪੁਜ਼ੀਸਨਾਂ ਹਾਸਲ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਨਰਸਿੰਗ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਆ ।  ਫਰੈਸ਼ਰ ਪਾਰਟੀ ਨਵਾਂ ਅਰਮਾਨ-ਨਵੀਂ ਉਡਾਣ 2026 ਵਿਚ ਹੋਏ ਮਾਡਲਿੰਗ ਸ਼ੋਅ ਦੌਰਾਨ ਵਿਦਿਆਰਥੀਆਂ ਨੇ ਰੈਂਪ 'ਤੇ ਆਪਣੀ ਜਾਣ-ਪਹਿਚਾਣ, ਡਾਂਸ ਕਰਕੇ ਅਤੇ ਸਵਾਲਾਂ ਦੇ ਸ਼ਾਨਦਾਰ ਜਵਾਬ ਦੇ ਕੇ ਆਪਣੇ ਅੰਦਰ ਛੁਪੀ ਪ੍ਰਭਿਤਾ ਨਾਲ ਸਾਰਿਆਂ ਦਾ ਮਨ ਮੋਹ ਲਿਆ । ਇਸ ਸਖਤ ਮੁਕਾਬਲੇ ਵਿਚ ਜੀ.ਐਨ.ਐਮ. (ਪਹਿਲਾ ਸਾਲ) ਦੀ ਵਿਦਿਆਰਥਣ ਜੈਸਮੀਨ ਕੌਰ ਨੂੰ ਮਿਸ ਫਰੈਸ਼ਰ ਅਤੇ ਬੀ.ਐਸ.ਸੀ.(ਪਹਿਲਾ ਸਮੈਟਰ) ਦੇ ਵਿਦਿਆਰਥੀ ਸੁਖਰਾਜ ਸਿੰਘ ਗਿੱਲ ਨੂੰ ਮਿਸਟਰ ਫਰੈਸ਼ਰ ਚੁਣਿਆ ਗਿਆ । ਇਸ ਮੌਕੇ ਬੀ.ਐਸ. ਸੀ. (ਪਹਿਲਾ ਸਮੈਟਰ) ਦੀ ਵਿਦਿਆਰਥਣ ਤਨਵੀਰ ਕੌਰ ਅਤੇ ਵਿਦਿਆਰਥੀ ਸਮੀਰ ਫਸਟ ਰਨਰ ਅੱਪ ਚੁਣੇ ਗਏ, ਜਦੋਂ ਕਿ ਸਿਮਰਨ ਨੇ ਮਿਸ ਕੈਟਵਾਕ, ਨਵਨੀਤ ਕੌਰ ਨੇ ਮਿਸ ਸਮਾਈਲ ਅਤੇ  ਮਨਜੋਤ ਕੌਰ ਨੇ ਮਿਸ ਅਟਾਇਰ ਦਾ ਖਿਤਾਬ ਹਾਸਲ ਕੀਤਾ। ਇਸ ਮੌਕੇ ਸਮਾਰੋਹ ਵਿਚ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਨੇ ਕੋਰੀਉਗਰਾਫੀ, ਪੰਜਾਬੀ ਭੰਗੜਾ ਤੇ ਗਿੱਧਾ ਦੀਆਂ ਪੇਸ਼ਕਾਰੀਆਂ ਨਾਲ ਖ਼ੂਬ ਰੰਗ ਬੰਨ੍ਹਿਆ ਗਿਆ । ਇਸ ਮੌਕੇ ਜੱਜਾਂ ਦੀ ਅਹਿਮ ਜ਼ਿੰਮੇਵਾਰੀ ਮੈਡਮ ਰਾਬੀਆ ਹਾਟਾ, ਮੈਡਮ ਸ਼ੈਲਿਕਾ, ਮੈਡਮ ਸਰਬਜੀਤ ਕੌਰ  ਨੇ ਅਦਾ ਕੀਤੀ । ਮੰਚ ਦਾ ਸੰਚਾਲਨ ਜੈਸਮੀਨ ਕੌਰ ਅਤੇ ਮਨਰੀਤ ਕੌਰ ਨੇ ਕੀਤਾ । ਇਸ ਫਰੈਸ਼ਰ ਪਾਰਟੀ ਵਿਚ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਮੈਡਮ ਸੁਖਮਿੰਦਰ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਵੰਦਨਾ ਬਸਰਾ, ਮੈਡਮ ਨਿਵੇਦਿਤਾ ਸ਼ਰਮਾ ਅਤੇ ਸਮੂਹ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਕਾਲਜ  ਆਫ ਨਰਸਿੰਗ ਢਾਹਾਂ ਕਲੇਰਾਂ 'ਚ ਫਰੈਸ਼ਰ ਪਾਰਟੀ ਦੇ ਜੇਤੂਆਂ ਦਾ ਸਨਮਾਨ ਕਰਨ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਅਤੇ ਪਤਵੰਤੇ
Uploaded Image

Friday, 15 May 2026

“ਡੇੰਗੂ ਖ਼ਿਲਾਫ਼ ਮੁਹਿੰਮ ਵਿੱਚ ਲੋਕਾਂ ਦੀ ਸਾਂਝੀ ਭਾਗੀਦਾਰੀ ਸਭ ਤੋਂ ਵੱਡਾ ਹਥਿਆਰ” – ਐੱਸ.ਐੱਮ.ਓ.  ਡਾ. ਸਤਵਿੰਦਰਪਾਲ ਸਿੰਘ



• ਰਾਸ਼ਟਰੀ ਡੇੰਗੂ ਦਿਵਸ ਦੇ ਸੰਦਰਭ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ

• ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਰਾਸ਼ਟਰੀ ਡੇੰਗੂ ਦਿਵਸ ਮਨਾਇਆ

• ਡੇੰਗੂ ਲਾਰਵਾ ਖ਼ਤਮ ਕਰਨ ਲਈ ਘਰ-ਘਰ ਸਫਾਈ ਅਤੇ ਸੁਚੇਤਨਾ ਦਾ ਦਿੱਤਾ ਸੰਦੇਸ਼

ਨਵਾਂਸ਼ਹਿਰ, 16 ਮਈ 2026 :- ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸ਼ਨਿੱਚਰਵਾਰ ਨੂੰ ਰਾਸ਼ਟਰੀ ਡੇੰਗੂ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਵਿੱਚ ਆਏ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਡੇੰਗੂ ਬਿਮਾਰੀ ਤੋਂ ਬਚਾਅ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਹ ਦਿਨ ਮਨਾਉਣ ਦਾ ਮਕਸਦ ਹਰ ਘਰ ਤੱਕ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਡੇੰਗੂ ਤੋਂ ਬਚਾਅ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਕਿਹਾ ਕਿ ਡੇੰਗੂ ਸਿਰਫ਼ ਇੱਕ ਬਿਮਾਰੀ ਨਹੀਂ, ਸਗੋਂ ਲਾਪ੍ਰਵਾਹੀ ਨਾਲ ਪੈਦਾ ਹੋਣ ਵਾਲਾ ਖ਼ਤਰਾ ਹੈ, ਜਿਸ ਤੋਂ ਬਚਾਅ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇੰਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਵਾਇਰਲ ਬਿਮਾਰੀ ਹੈ ਅਤੇ ਇਹ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰੇ ਤੇ ਸ਼ਾਮ ਵੇਲੇ ਜ਼ਿਆਦਾ ਐਕਟਿਵ ਹੁੰਦਾ ਹੈ, ਇਸ ਲਈ ਸਵੇਰੇ ਤੇ ਸ਼ਾਮ ਵੇਲੇ ਮੱਛਰਾਂ ਤੋਂ ਬਚਾਅ ਲਈ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿੱਚ ਦਰਦ, ਉਲਟੀਆਂ, ਕਮਜ਼ੋਰੀ ਅਤੇ ਚਮੜੀ ’ਤੇ ਲਾਲ ਧੱਬੇ ਡੇੰਗੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਬਿਨਾਂ ਡਾਕਟਰੀ ਸਲਾਹ ਦੇ ਦਵਾਈ ਨਹੀਂ ਲੈਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਡੇੰਗੂ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ।

ਡਾ. ਸਤਵਿੰਦਰਪਾਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਸਾਫ਼-ਸਫਾਈ ਰੱਖਣੀ ਹੀ ਡੇੰਗੂ ਰੋਕਥਾਮ ਦੀ ਸਭ ਤੋਂ ਵੱਡੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਕੂਲਰਾਂ, ਗਮਲਿਆਂ, ਫਰਿੱਜ ਟਰੇ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤਾਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਜ਼ਰੂਰ ਖਾਲੀ ਅਤੇ ਸਾਫ਼ ਕੀਤਾ ਜਾਵੇ, ਤਾਂ ਜੋ ਡੇੰਗੂ ਮੱਛਰ ਦਾ ਲਾਰਵਾ ਪੈਦਾ ਨਾ ਹੋ ਸਕੇ।

ਇਸ ਮੌਕੇ ਮੈਡੀਕਲ ਅਫਸਰ ਡਾ ਹਰਕੇਸ਼ ਕੁਮਾਰ, ਐੱਲ ਐੱਚ ਵੀ ਗਗਨਦੀਪ ਕੌਰ, ਏ.ਐੱਨ.ਐੱਮ ਸੁਰੇਖਾ ਰਾਣੀ, ਬਲਜੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜ਼ਰ ਸਨ।

Uploaded Image

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME