ਅੰਮ੍ਰਿਤਸਰ, 12 ਨਵੰਬਰ: ਜਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫਤਰ ਡਾ.ਬੀ.ਆਰ. ਅੰਬੇਦਕਰ ਭਵਨ, ਤਹਿਸੀਲਪੁਰਾ, ਅੰਮ੍ਰਿਤਸਰ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗ੍ਰੈਜੂਏਟ ਯੂਵਕਾਂ ਦੀ ਮੁਫਤ ਟ੍ਰੇਨਿੰਗ ਦੇਣ ਲਈ ਸੈਸ਼ਨ 2020-21 ਦੇ ਦਾਖਲੇ ਲਈ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ ਸੁਖਵਿੰਦਰ ਸਿੰਘ ਘੁੰਮਣ ਜਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ ਨੇ ਦੱਸਿਆ ਕਿ ਯੋਗ ਉਮੀਦਵਾਰਾਂ ਨੂੰ 1500/- ਰੁ: ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਵੇਗਾ ਅਤੇ ਟ੍ਰੇਨਿੰਗ ਲਈ ਕੁੱਲ 25 ਸੀਟਾਂ ਉਪਲਬਧ ਹਨ। ਉਨਾਂ ਦੱਸਿਆ ਕਿ ਸਿਖਿਆਰਥੀ ਅਨੁਸੂਚਿਤ ਜਾਤੀ ਨਾਲ ਸਬੰਧਤ, ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਿਖਿਆਰਥੀ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਸਕੀਮ ਅਧੀਨ ਦਾਖਲੇ ਲਈ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸਿਚਤ ਜਾਤੀ ਦੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ 1500/-ਰੁ: ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੀਟਾਂ ਖਾਲੀ ਰਹਿ ਜਾਣ ਦੀ ਸੂਰਤ ਵਿੱਚ ਅਨੁਸੂਚਿਤ ਜਾਤੀਆਂ ਦੇ ਉਨਾਂ ਉਮਦੀਵਾਰਾਂ ਨੂੰ ਵਿਚਾਰਿਆ ਜਾਵੇਗਾ, ਜਿੰਨਾਂ ਦੇ ਪਰਿਵਾਰਾਂ ਦੀ ਸਲਾਨਾ ਆਮਦਨ 1,00,000/- (ਇੱਕ ਲੱਖ ਰੁ:)ਰੁਪਏ ਤੋਂ ਵੱਧ ਨਹੀਂ ਹੋਵੇਗੀ ਅਤੇ ਉਨਾਂ ਨੂੰ ਵਜ਼ੀਫਾ ਨਹੀ ਦਿੱਤਾ ਜਾਵੇਗਾ ਅਤੇ ਜੇਕਰ ਇਸ ਉਪਰੰਤ ਵੀ ਜੇਕਰ ਸੀਟਾਂ ਖਾਲੀ ਰਹਿ ਜਾਂਦੀਆਂ ਤਾਂ 1:00 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਵਿਚਾਰਿਆ ਜਾਵੇਗਾ,ਪ੍ਰੰਤੂ ਉਨਾਂ ਨੂੰ ਸਿਖਲਾਈ ਦੌਰਾਨ ਵਜ਼ੀਫੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ। ਸ੍ਰ ਘੁੰਮਣ ਨੇ ਕਿਹਾ ਕਿ ਪਹਿਲ ਦੇ ਅਧਾਰ ਤੇ ਪ੍ਰਾਪਤ ਹੋਈਆਂ ਉਮੀਦਵਾਰਾਂ ਦੀਆਂ ਦਰਖਾਸਤਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਜਾਵੇਗਾ। ਉਨਾਂ ਦੱਸਿਆ ਕਿ ਸਿਖਿਆਰਥੀ ਨਿੱਜ਼ੀ ਤੌਰ ਤੇ ਨਿਸ਼ਚਿਤ ਮਿਤੀਆਂ ਦੌਰਾਨ ਦਫਤਰ ਜਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਡਾ:ਬੀ.ਆਰ.ਅੰਬੇਦਕਰ ਭਵਨ, ਤਹਿਸੀਲਪੁਰਾ, ਅੰਮ੍ਰਿਤਸਰ ਵਿਖੇ ਕੰਮ ਵਾਲੇ ਦਿਨ ਆਪਣਾ ਦਸਤਾਵੇਜ ਜਮਾਂ ਕਰਵਾ ਸਕਦਾ ਹੈ ਅਤੇ ਸਬੰਧਤ ਸਕੀਮ ਤਹਿਤ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨਾਂ ਕਿਹਾ ਕਿ ਅਰਜੀਆਂ ਜਮਾਂ ਕਰਾਉਣ ਦੀ ਆਖਰੀ ਮਿਤੀ 20.11.2020 ਹੈ ਅਤੇ ਇੰਟਰਵਿਊ ਦੀ ਮਿਤੀ 27.11.2020 ਨਿਮਨ ਹਸਤਾਖਰ ਦੇ ਦਫਤਰ ਵਿਖੇ ਸਮਾਂ 10:00 ਵਜੇ ਨਿਸ਼ਚਿਤ ਕੀਤੀ ਗਈ ਹੈ ਅਤੇ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0183-2583166 ਮੋਬਾਇਲ ਨੰਬਰ 7973370617 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
