ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਅਪਾਹਜ ਆਸ਼ਰਮ ਅਤੇ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣਪਟਿਆਲਾ, 21 ਨਵੰਬਰ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਵੱਲੋਂ ਬੀਰਜੀ ਦਸੌਂਧੀ ਰਾਮ ਅਪਾਹਜ ਆਸ਼ਰਮ ਅਤੇ ਪੂਰਨ ਬਾਲ ਨਿਕੇਤਨ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਸੀ.ਜੇ.ਐਮ. ਮੈਡਮ ਪਰਮਿੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਆਸ਼ਰਮਾਂ ਵਿਚ ਰਹਿ ਰਹੇ ਲੋਕਾਂ ਤੋਂ ਉਨ੍ਹਾਂ ਦੇ ਰਹਿਣ-ਸਹਿਣ, ਸਿਹਤ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਵੀ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਪੂਰਨ ਬਾਲ ਨਿਕੇਤਨ ਸੈਂਟਰ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਕਿਸੇ ਪ੍ਰਕਾਰ ਦੀ ਢਿੱਲ ਨਾ ਕੀਤੀ ਜਾਵੇ। ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਬੱਚਿਆਂ ਦੇ ਅਜਿਹੇ ਦੇਖਭਾਲ ਸੈਂਟਰਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਅਨਾਥ ਤੇ ਬੇਸਹਾਰਾ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਤੇ ਅਜਿਹੇ ਉਪਰਾਲਿਆਂ 'ਚ ਕੋਈ ਕਮੀ ਜਾਂ ਬੇਨਿਯਮੀ ਨਾ ਹੋਵੇ । ਉਨ੍ਹਾਂ ਹੋਰ ਗੱਲਬਾਤ ਕਰਨ 'ਤੇ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਟੋਲ ਫ਼ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
