ਡਵੀਜ਼ਨਲ ਕਮਿਸ਼ਨਰ ਨੇ ਦੀਵਾਲੀ ਮੌਕੇ ਕੋਈ ਗਿਫ਼ਟ ਨਾ ਲੈਕੇ ਆਉਣ ਦਾ ਰਿਹਾਇਸ਼ ਦੇ ਗੇਟ 'ਤੇ ਲਗਾਇਆ ਨੋਟਿਸ
ਪਟਿਆਲਾ, 13 ਨਵੰਬਰ: ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਦੀਵਾਲੀ ਦੇ ਤਿਉਹਾਰ ਮੌਕੇ ਸ਼ੁੱਭ ਇਛਾਵਾਂ ਦਿੰਦਿਆਂ ਨਿਵੇਕਲੀ ਪਹਿਲਕਦਮੀ ਕਰਦਿਆਂ ਆਪਣੀ ਰਿਹਾਇਸ਼ ਦੇ ਗੇਟ 'ਤੇ ਕੋਈ ਤੋਹਫ਼ਾ ਨਾ ਲੈਕੇ ਆਉਣ ਦਾ ਨੋਟਿਸ ਲਗਾਇਆ ਹੈ। ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਨੂੰ ਆਪਣੇ ਸ਼ੁੱਭ ਚਿੰਤਕਾਂ ਦੀਆਂ ਸ਼ੁੱਭ ਇਛਾਵਾਂ ਅਤੇ ਅਸ਼ੀਰਵਾਦ ਦੀ ਲੋੜ ਹੈ ਅਤੇ ਉਨ੍ਹਾਂ ਦੀਆਂ ਦਿਲੋਂ ਦਿੱਤੀਆਂ ਮੁਬਾਰਕਾਂ ਅਤੇ ਸ਼ੁੱਭ ਇਛਾਵਾਂ ਉਨ੍ਹਾਂ ਲਈ ਵੱਡੇ ਤੋਂ ਵੱਡੇ ਤੋਹਫ਼ਿਆਂ ਤੋਂ ਵੀ ਵਧੇਰੇ ਕੀਮਤ ਰੱਖਦੀਆਂ ਹਨ। ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਤਿਉਹਾਰ ਸਾਡੇ ਜੀਵਨ, ਸਾਡੇ ਅਮੀਰ ਵਿਰਸੇ ਅਤੇ ਸਾਡੇ ਸੱਭਿਆਚਾਰ ਦਾ ਅਟੁੱਟ ਹਿੱਸਾ ਹਨ, ਜਿਸ ਲਈ ਇਨ੍ਹਾਂ ਤਿਉਹਾਰਾਂ ਨੂੰ ਇੱਕ ਦੂਜੇ ਨੂੰ ਵਧਾਈਆਂ ਦੇ ਕੇ ਮਨਾਉਣਾ ਚਾਹੀਦਾ ਹੈ। ਸ੍ਰੀ ਗੈਂਦ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਤੋਹਫ਼ਿਆਂ ਦੀ ਪੈ ਗਈ ਰਵਾਇਤ ਇਨ੍ਹਾਂ ਤਿਉਹਾਰਾਂ ਦੀ ਪਵਿੱਤਰਤਾ ਅਤੇ ਮੂਲ ਭਾਵਨਾਂ ਨੂੰ ਭੰਗ ਕਰਦੀ ਹੈ, ਜਿਸ ਲਈ ਸਾਨੂੰ ਸਭ ਨੂੰ ਤੋਹਫ਼ੇ ਦੇਣ ਜਾਂ ਲੈਣ ਤੋਂ ਗੁਰੇਜ਼ ਕਰਦਿਆਂ ਸ਼ੁੱਭ ਇਛਾਵਾਂ ਦੇ ਕੇ ਇਨ੍ਹਾਂ ਤਿਉਹਾਰਾਂ ਨੂੰ ਆਪਸੀ ਪਿਆਰ ਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਫੋਟੋ ਕੈਪਸ਼ਨ- ਪਟਿਆਲਾ ਡਵੀਜਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਦੇ ਘਰ ਮੂਹਰੇ ਗੇਟ 'ਤੇ ਦੀਵਾਲੀ ਮੌਕੇ ਕੋਈ ਗਿਫ਼ਟ ਨਾ ਦੇਣ ਸਬੰਧੀ ਲਗਾਇਆ ਗਿਆ ਨੋਟਿਸ। ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
