Thursday, 21 January 2021

ਪਿੰਡਾਂ ਦੇ ਸਰਬਪੱਖੀ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਐਮ. ਪੀ ਮਨੀਸ਼ ਤਿਵਾੜੀ

ਬਲਾਕ ਨਵਾਂਸ਼ਹਿਰ ਦੀਆਂ ਪੰਚਾਇਤਾਂ ਚ 2.15 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਕੰਮ ਸ਼ੁਰੂ ਕਰਵਾਏ

ਨਵਾਂਸ਼ਹਿਰ, 21 ਜਨਵਰੀ :-   ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਹ ਸ਼ਬਦਾਂ  ਦਾ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਨੀਸ਼ ਤਿਵਾੜੀ ਨੇ ਨਵਾਂਸ਼ਹਿਰ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਚ ਵਿਕਾਸ ਕਾਰਜਾਂ ਲਈ 2.15 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਵਿਚ ਪਾਰਕਾਂ, ਸੜਕਾਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਜਲ ਸਪਲਾਈ, ਸਟਰੀਟ ਲਾਈਟਾਂ ਅਤੇ ਹੋਰ ਵਿਕਾਸ ਕਾਰਜਾਂ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਦਿਆਂ ਉਨ੍ਹਾਂ ਵਿਚ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨਾਂ ਗ੍ਰਾਮ ਪੰਚਾਇਤ ਦਿਲਾਵਰਪੁਰ ਚ 9.21 ਲੱਖ ਰੁਪਏ, ਕਰਿਆਮ ਚ 40.89 ਲੱਖ ਰੁਪਏ, ਕਾਹਮਾ ਚ 56.48, ਨੌਰਾ ਚ 58.25 ਲੱਖ ਰੁਪਏ, ਸੋਨਾ ਚ 30.68 ਲੱਖ ਰੁਪਏ ਅਤੇ ਸਹਾਬਪੁਰ ਚ 19.89 ਲੱਖ ਰੁਪਏ ਦੀਆਂ ਗਾਂਟਾਂ ਦੇ ਕੰਮ ਸ਼ੁਰੂ ਕਰਵਾਏ। ਉਨਾਂ ਤਾਕੀਦ ਕੀਤੀ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਗਈਆਂ ਗ੍ਰਾਂਟਾਂ ਦੀ ਵਰਤੋਂ ਸੁਚੱਜੇ ਢੰਗ ਨਾਲ ਕੀਤੀ ਜਾਵੇ ਅਤੇ ਇਨਾਂ ਦੇ ਵਰਤੋਂ ਸਰਟੀਫਿਕੇਟ ਜਲਦ ਭੇਜੇ ਜਾਣ ਤਾਂ ਜੋ ਹੋਰ ਗ੍ਰਾਂਟਾਂ ਦਾ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ  ਵਿਧਾਇਕ ਅੰਗਦ ਸਿੰਘ ਸੈਣੀ ਨੇ ਨਵਾਂਸ਼ਹਿਰ ਹਲਕੇ ਵਿਕਾਸ ਕਾਰਜਾਂ ਲਈ ਐੱਮ.ਪੀ ਤਿਵਾੜੀ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਬੀ. ਡੀ. ਪੀ. ਓ ਰਾਜੇਸ਼ ਚੱਢਾ, ਬਲਾਕ ਸੰਮਤੀ ਮੈਂਬਰ ਜੋਗਿੰਦਰ ਸਿੰਘ, ਜ਼ਿਲਾ ਮਹਿਲਾ ਕਾਂਗਰਸ ਪ੍ਰਧਾਨ ਤਜਿੰਦਰ ਕੌਰ, ਸਰਪੰਚ ਹਰਵਿੰਦਰ ਸਿੰਘ ਸਿੱਧੂ, ਜਰਨੈਲ ਸਿੰਘ ਨੰਬਰਦਾਰ, ਪੰਚਾਇਤ ਸਕੱਤਰ ਮੁਖਤਿਆਰ ਸਿੰਘ, ਸਰਪੰਚ ਹਰਿੰਦਰ ਸਿੰਘ ਸੰਘਾ, ਸਰਪੰਚ ਦਿਲਬਾਗ ਸਿੰਘ, ਡਾ ਕਮਲਜੀਤ ਲਾਲ, ਸਤਨਾਮ ਸਿੰਘ ਖਾਮਾ ਅਤੇ ਸਬੰਧਤ ਪਿੰਡਾਂ ਦੇ ਮੋਹਤਬਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਫੋਟੋ ਕੈਪਸ਼ਨ :- ਬਲਾਕ ਨਵਾਂਸ਼ਹਿਰ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਕੰਮ ਸ਼ੁਰੂ ਕਰਵਾਉਂਦੇ ਹੋਏ ਐਮ. ਪੀ ਮਨੀਸ਼ ਤਿਵਾੜੀ ਨਾਲ ਹਨ ਐਮ. ਐਲ. ਏ ਅੰਗਦ ਸਿੰਘ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਅਤੇ ਹੋਰ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME