Sunday, 24 January 2021

ਥਾਣਾ ਸ਼ੰਭੂ ਪੁਲਿਸ ਵੱਲੋਂ ਨਸ਼ਾ ਤਸਕਰ ਕਿਲੋ ਅਫੀਮ ਸਮੇਤ ਕਾਬੂ


ਪਟਿਆਲਾ : 24 ਮਾਰਚ - ਵਿਕਰਮ ਜੀਤ ਦੁੱਗਲ , IPS ਸੀਨੀਅਰ ਕਪਤਾਨ ਪੁਲਿਸ , ਪਟਿਆਲਾ ਨੇ ਇਸ ਪ੍ਰੈਸ ਨੋਟ ਰਾਹੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ੍ਰੀ ਜਸਵਿੰਦਰ ਸਿੰਘ ਪੀ.ਪੀ.ਐਸ , ਉਪ ਕਪਤਾਨ ਪੁਲਿਸ , ਸਰਕਲ ਘਨੌਰ ਦੀ ਯੋਗ ਅਗਵਾਈ ਹੇਠ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸ਼ੰਭੂ ਨੇ ਦੋਰਾਨੇ ਨਾਕਾਬੰਦੀ ਮੁਹਮੰਦ ਜਾਵੇਦ ਪੁੱਤਰ ਦੀਨ ਮੁਹਮੰਦ ਵਾਸੀ ਸੂਫੀਟੋਲਾ , ਪੁਰਾਣਾ ਸ਼ਹਿਰ ਬਰੇਲੀ ਥਾਣਾ ਬਾਰਾਂਦਰੀ , ਜਿਲਾ ਬਰੇਲੀ , ਉੱਤਰ ਪ੍ਰਦੇਸ਼ ਨੂੰ ਸਮੇਤ ਇੱਕ ਕਿਲੋ ਗ੍ਰਾਮ ਅਫੀਮ ਦੇ ਕਾਬੂ ਕੀਤਾ ਹੈ , ਜਿਸ ਪਾਸੋਂ 1,37,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਮੁਕੱਦਮਾ ਨੰਬਰ 16 ਮਿਤੀ 24/01/2021 ਅ / ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਸ਼ੰਭੂ ਦਰਜ ਰਜਿਸਟਰ ਕੀਤਾ ਗਿਆ ਹੈ । ਮੁਹਮੰਦ ਜਾਵੇਦ ਪਾਸੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ , ਉਸ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME