Saturday, 9 January 2021

ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਦੀ ਲੋਹੜੀ ਕਾਲ਼ੇ ਕਾਨੂੰਨਾਂ ਦੀਆਂ ਕਾਪੀਆਂ ਸਾੜਕੇ ਮਨਾਈ ਜਾਵੇਗੀ:-ਸਤਨਾਮ ਸਿੰਘ ਜਲਵਾਹਾ


ਨਵਾਂਸ਼ਹਿਰ : 9 ਜਨਵਰੀ :  ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਵਾਰ ਲੋਹੜੀ ਵਾਲੇ ਦਿਨ ਮੋਦੀ ਸਰਕਾਰ ਵੱਲੋਂ ਧੱਕੇ ਨਾਲ ਲਾਗੂ ਕੀਤੇ ਲੋਕ ਮਾਰੂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਲੋਹੜੀ ਦੀ ਧੂਣੀ ਵਿੱਚ ਸੁੱਟ ਕੇ ਸਾੜੇਗੀ ਅਤੇ ਉਸ ਤੋਂ ਉਪਰੰਤ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋ ਚੁੱਕੇ ਸਾਰੇ ਕਿਸਾਨ ਭਰਾਵਾਂ ਨੂੰ ਸ਼ਰਧਾਂਜਲੀ ਭੇਂਟ ਕਰੇਗੀ। ਸ੍ਰੀ ਜਲਵਾਹਾ ਨੇ ਦੱਸਿਆ ਕਿ ਹਲਕਾ ਨਵਾਂਸ਼ਹਿਰ ਦੇ ਅਲੱਗ-ਅਲੱਗ ਪਿੰਡਾਂ ਵਿੱਚੋਂ ਹੁਣ ਤੱਕ ਉਨ੍ਹਾਂ ਵੱਲੋਂ ਅਨੇਕਾਂ ਜੱਥੇ ਕਿਸਾਨ ਅੰਦੋਲਨ ਵਿੱਚ ਭੇਜੇ ਜਾ ਚੁੱਕੇ ਹਨ ਅਤੇ 26 ਜਨਵਰੀ ਨੂੰ ਦਿੱਲੀ ਵਿੱਖੇ ਕੀਤੀ ਜਾਣ ਵਾਲੀ ਇਤਿਹਾਸਕ ਟਰੈਕਟਰ ਪਰੇਡ ਵਿੱਚ ਵੀ ਹਲਕਾ ਨਵਾਂਸ਼ਹਿਰ ਤੋਂ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿੱਚ ਦਿੱਲੀ ਵਿੱਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਵਿੱਚ ਸ਼ਮੂਲੀਅਤ ਕਰਨਗੇ। ਉਨ੍ਹਾਂ ਨੇ ਨਵਾਂਸ਼ਹਿਰ ਹਲਕੇ ਦੇ ਲੋਕਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਲੋਹੜੀ ਵਾਲੇ ਦਿਨ ਹਰ ਸਾਥੀ ਲੋਹੜੀ ਦੀ ਧੂਣੀ ਵਿੱਚ ਕਾਲ਼ੇ ਕਾਨੂੰਨਾਂ ਦੀਆਂ ਕਾਪੀਆਂ ਸਾੜਕੇ ਆਪਣੇ ਕਿਸਾਨ ਭਰਾਵਾਂ ਦਾ ਡੱਟਕੇ ਸਮਰਥਨ ਜ਼ਰੂਰ ਕਰਨ ਅਤੇ ਸੋਸ਼ਲ ਮੀਡੀਆ ਉਤੇ ਆਪਣੀਆਂ ਪੋਸਟਾਂ ਜ਼ਰੂਰ ਪਾਉਣ ਤਾਂ ਜੋ ਇਸ ਲੋਹੜੀ ਵਾਲੇ ਦਿਨ ਕਿਸਾਨ ਭਰਾਵਾਂ ਦੇ ਹੱਕ ਵਿੱਚ ਹਾਂਅ ਦਾ ਨਾਅਰਾ ਮਾਰਿਆ ਜਾ ਸਕੇ। ਸਤਨਾਮ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਪਹਿਲੇ ਦਿਨ ਤੋਂ ਕਿਸਾਨ ਜਥੇਬੰਦੀਆਂ ਦੀ ਡੱਟਕੇ ਹਮਾਇਤ ਕਰਦੀ ਆਈ ਹੈ ਅਤੇ ਆਖ਼ਰੀ ਦਮ ਤੱਕ ਅਸੀਂ ਕਿਸਾਨ ਭਰਾਵਾਂ ਦੇ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹੇ ਰਹਾਂਗੇ।
ਫੋਟੋ : ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME