Saturday, 13 February 2021

ਕਿਸਾਨ ਜਥੇਬੰਦੀਆਂ ਵੱਲੋਂ 14 ਫਰਵਰੀ ਨੂੰ ਮੋਮਬੱਤੀ ਮਾਰਚ ਅਤੇ 18ਫਰਵਰੀ ਨੂੰ ਨਵਾਂਸ਼ਹਿਰ ਦੇ ਰੇਲਵੇ ਸਟੇਸ਼ਨ ਉੱਤੇ ਧਰਨੇ ਦਾ ਐਲਾਨ


ਨਵਾਂਸ਼ਹਿਰ 13 ਫਰਵਰੀ (ਬਿਊਰੋ) ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਮੌਜੂਦਾ ਕਿਸਾਨੀ ਘੋਲ ਵਿਚ ਸ਼ਹੀਦ ਹੋਏ ਕਿਸਾਨਾਂ ਅਤੇ ਪੁਲਵਾਮਾ ਕਾਂਡ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ ਅਤੇ 18 ਫਰਵਰੀ ਨੂੰ ਦੁਪਹਿਰ 12ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਰੇਲਵੇ ਸਟੇਸ਼ਨ ਨਵਾਂਸ਼ਹਿਰ ਵਿਖੇ ਜਿਲਾ ਪੱਧਰੀ ਧਰਨਾ ਲਾਇਆ ਜਾਵੇਗਾ। ਅੱਜ ਰਿਲਾਇੰਸ ਕੰਪਨੀ ਦੇ ਸਥਾਨਕ ਸੁਪਰ ਸਟੋਰ ਅੱਗੇ ਚੱਲ ਰਹੇ ਕਿਸਾਨੀ ਧਰਨੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਜਿਲਾ ਆਗੂਆਂ ਸੁਰਿੰਦਰ ਸਿੰਘ ਬੈਂਸ ਅਤੇ ਹਰਮਿੰਦਰ ਸਿੰਘ ਫੌਜੀ ਨੇ ਦੱਸਿਆ ਕਿ ਦੇਸ਼ ਦਾ ਪ੍ਰਧਾਨ ਮੰਤਰੀ ਜਦੋਂ ਸੰਸਦ ਵਿਚ ਖਲੋਕੇ ਦੇਸ਼ ਦੇ ਅੰਨਦਾਤਾ ਲਈ 'ਪ੍ਰਜੀਵੀ'  ਸ਼ਬਦ ਦੀ ਵਰਤੋਂ ਕਰੇ ਤਾਂ ਸਮਝ ਲੈਣਾਂ ਚਾਹੀਦਾ ਹੈ ਉਸਦੇ ਮੰਨ ਵਿਚ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਕਿੰਨੀ ਜ਼ਹਿਰ ਭਰੀ ਹੋਈ ਹੈ। ਆਗੂਆਂ ਨੇ ਕਿਹਾ ਕਿ ਦਿੱਲੀ ਦਾ ਕਿਸਾਨੀ ਘੋਲ ਸੰਯੁਕਤ ਕਿਸਾਨ ਮੋਰਚੇ ਦੀ ਤਜਰਬੇਕਾਰ ਅਤੇ ਸਿਆਣੀ ਲੀਡਰਸ਼ਿਪ ਦੀ ਅਗਵਾਈ ਵਿਚ ਪੰਜਾਬ ਅਤੇ ਹਰਿਆਣਾ ਦੇ ਬੰਨੇ ਟੱਪ ਕੇ ਦੇਸ਼ ਪੱਧਰ ਉੱਤੇ ਫੈਲ ਚੁੱਕਾ ਹੈ ਜਿਸਨੂੰ ਹੁਣ ਜੇਤੂ ਹੋਣ ਤੋਂ ਮੋਦੀ ਸਰਕਾਰ ਦਾ ਕੋਈ ਵੀ ਹੱਥਕੰਡਾ ਰੋਕ ਨਹੀਂ ਸਕਦਾ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ,ਮੱਖਣ ਸਿੰਘ ਭਾਨਮਜਾਰਾ, ਪਰਮਜੀਤ ਸਿੰਘ ਸ਼ਹਾਬਪੁਰ, ਦੋਆਬਾ ਕਿਸਾਨ ਯੂਨੀਅਨ ਦੇ ਆਗੂ ਸੱਜਣ ਸਿੰਘ ਭੱਠਲ ਅਤੇ ਜਸਵੰਤ ਸਿੰਘ ਭੱਠਲ ਵੀ ਮੌਜੂਦ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME