Tuesday, 16 February 2021

ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ 16 ਫਰਵਰੀ ਨੂੰ


ਲੁਧਿਆਣਾ, 15 ਫਰਵਰੀ ((ਬਿਊਰੋ)) -  ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 205ਵੇਂ ਪ੍ਰਕਾਸ਼ ਉਤਸਵ 'ਤੇ ਰਾਜ ਪੱਧਰੀ ਸਮਾਗਮ 16 ਫਰਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਵਜੋਂ ਪੁੱਜਣਗੇ।
ਇਹ ਜਾਣਕਾਰੀ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਸਮਾਗਮ ਵਿੱਚ ਮੁੱਖ ਮਹਿਮਾਨ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੀਆਂ ਅਤੇ ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੇ ਹਰ ਕੋਨੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME