ਨਵਾਂਸ਼ਹਿਰ, 3 ਫਰਵਰੀ:(ਬਿਊਰੋ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਕੋਵਿਡ-19 ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਵਿਚ ਫਰੰਟਲਾਈਨਰ 1363 ਪੁਲਿਸ ਕਰਮਚਾਰੀਆਂ ਦੇ ਕੋਵਿਡ-19 ਦਾ ਟੀਕਾ ਲਗਾਇਆ ਜਾਣਾ ਹੈ। ਇਸ ਮੁਹਿੰਮ ਤਹਿਤ ਅੱਜ ਸ਼ਹੀਦ ਭਗਤ ਸਿੰਘ ਨਗਰ ਦੀ ਐੱਸ.ਐੱਸ.ਪੀ. ਸ੍ਰੀਮਤੀ ਅਲਕਾ ਮੀਨਾ, ਟ੍ਰੈਫਿਕ ਪੁਲਿਸ ਦੇ ਇੰਚਾਰਜ ਸ੍ਰੀ ਰਤਨ ਸਿੰਘ ਸਮੇਤ ਕਈ ਹੋਰ ਪੁਲਿਸ ਕਰਮਚਾਰੀਆਂ ਨੇ ਕੋਵਿਡ-19 ਦਾ ਟੀਕਾ ਲਗਵਾਇਆ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਂਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਸਾਲ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ਵਿਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਕੋਵਿਡ-19 ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਸਮੂਹ ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਵਿਚ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਸਿਹਤ ਵਿਭਾਗ ਤੇ ਪੁਲਿਸ ਵਿਭਾਗ ਨੂੰ ਮਿਸਾਲ ਪੇਸ਼ ਕਰਨੀ ਪਵੇਗੀ। ਇਸ ਮੌਕੇ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਸਿੰਘ ਬਿੱਟੂ, ਬਲਾਕ ਐਕਸਟੈਨਸ਼ਨ ਐਜੂਕੇਟਰ ਸ੍ਰੀ ਤਰਸੇਮ ਲਾਲ, ਐੱਲ.ਐੱਚ.ਵੀ. ਬਲਵਿੰਦਰ ਕੌਰ, ਏ.ਐੱਨ.ਐਮ. ਰਿੰਪੀ ਸਹੋਤਾ, ਏ.ਐੱਨ.ਐਮ. ਮਨਪ੍ਰੀਤ ਕੌਰ, ਰਾਜੇਸ਼ ਕੁਮਾਰ ਵੱਲੋਂ ਟੀਕਾਕਰਨ ਮੁਹਿੰਮ ਵਿਚ ਪੂਰਨ ਸਹਿਯੋਗ ਦਿੱਤਾ ਗਿਆ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...