Saturday, 20 February 2021

ਕਿਰਤੀ ਕਿਸਾਨ ਯੂਨੀਅਨ 23 ਫਰਵਰੀ ਨੂੰ ਨਵਾਂਸ਼ਹਿਰ ਮਨਾਏਗੀ ਅਜੀਤ ਸਿੰਘ ਦਾ ਜਨਮ ਦਿਹਾੜਾ


ਨਵਾਂਸ਼ਹਿਰ 20 (ਬਿਊਰੋ) ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਕਿਰਤੀ ਕਿਸਾਨ ਯੂਨੀਅਨ 23 ਫਰਵਰੀ ਨੂੰ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸਟੋਰ ਅੱਗੇ ਚੱਲ ਰਹੇ ਧਰਨਾ ਸਥਾਨ ਉੱਤੇ ਅੰਗਰੇਜ਼ ਹਕੂਮਤ ਵਿਰੁੱਧ 'ਪੱਗੜੀ ਸੰਭਾਲ ਜੱਟਾ' ਦਾ ਨਾਹਰਾ ਬੁਲੰਦ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਏਗੀ। ਯੂਨੀਅਨ ਆਗੂਆਂ ਭੁਪਿੰਦਰ ਸਿੰਘ ਵੜੈਚ ਅਤੇ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਚੱਲੇਗਾ। ਜਿਸ ਵਿਚ ਬੁਲਾਰੇ ਅਜੀਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਉੱਤੇ ਚਾਨਣਾ ਪਾਉਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME