Monday, 1 February 2021

ਪ੍ਰਾਇਮਰੀ ਸਕੂਲਾਂ ਵਿਚ ਬੱਚਿਆਂ ਦੀ ਰੌਣਕਾਂ ਲੱਗੀਆਂ, ਅੱਜ ਤੋਂ ਪ੍ਰਾਇਮਰੀ ਸਕੂਲ ਵੀ ਖੁੱਲ੍ਹੇ


ਨਵਾਂਸ਼ਹਿਰ 01 ਫਰਵਰੀ :- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰੋਨਾ ਵਾਇਰਸ ਕਰਕੇ ਲੰਬੇ ਸਮੇਂ ਤੋਂ ਬੰਦ ਪਏ ਪੰਜਾਬ ਦੇ ਬਾਕੀ ਰਹਿੰਦੇ  ਸਕੂਲ ਵੀ ਖੋਲ੍ਹ ਦਿੱਤੇ ਗਏ ਹਨ। ਇਸ ਲੜੀ ਦੀ ਸ਼ੁਰੂਆਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੜਵਾ ਵਿਖੇ ਸਕੂਲ ਸਟਾਫ ਵਲੋਂ ਬੱਚਿਆਂ ਨੂੰ ਜੀ ਆਇਆਂ ਕਹਿੰਦਿਆਂ ਉਨਾਂ ਨੂੰ ਸਕੂਲ ਵਿੱਚ ਕਾਪੀਆਂ, ਬੈਗ ਤੇ ਮਾਸਕ ਵੰਡੇ ਗਏ । ਸਕੂਲ ਪੁੱਜੇ ਬੱਚਿਆਂ ਨੇ ਵੀ  ਪੜਾਈ ਪ੍ਰਤੀ ਆਪਣਾ ਪੂਰਾ ਉਤਸ਼ਾਹ ਦਿਖਾਇਆ। ਅੱਜ ਸਕੂਲ ਵਿਖੇ ਬੱਚਿਆਂ ਦਾ ਨਿੱਘਾ ਸਵਾਗਤ ਕਰਨ ਲਈ ਸਰਵ ਸ੍ਰੀ ਧਰਮ ਪਾਲ ਬੀ ਪੀ ਈ ਓ, ਬਲਕਾਰ ਚੰਦ ਸੈਂਟਰ ਹੈੱਡ ਟੀਚਰ, ਗੁਰਦਿਆਲ ਸਿੰਘ ਮਾਨ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਤੇ ਸਰਪੰਚ ਗੁਰਮੇਲ ਚੰਦ ਅਤੇ ਬਲਵੀਰ ਸਿੰਘ ਤੇ ਮੈਡਮ ਜਸਵਿੰਦਰ ਕੌਰ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME