Tuesday, 9 February 2021

ਰਾਹੋਂ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਸਿੰਘ ਰੋੜੀ ਨੇ ਕੀਤਾ ਦਫ਼ਤਰ ਦਾ ਉਦਘਾਟਨ ।

ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪਾਏ ਭ੍ਰਿਸ਼ਟਾਚਾਰ ਦੀ ਗੰਦਗੀ ਝਾੜੂ ਨਾਲ ਕੀਤੀ ਜਾਵੇਗੀ ਸਾਫ : ਸਤਨਾਮ ਸਿੰਘ ਜਲਵਾਹਾ


ਰਾਹੋਂ, 9 ਫਰਵਰੀ (ਐਨ ਟੀ ਟੀਮ) ਅੱਜ ਆਮ ਆਦਮੀ ਪਾਰਟੀ ਦੇ ਗੜਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੌੜੀ, ਸ਼ਿਵਕਰਨ ਚੇਚੀ ਜਿਲ੍ਹਾ ਪ੍ਰਧਾਨ ਤੇ ਸਤਨਾਮ ਸਿੰਘ ਜਲਵਾਹਾ ਇੰਚਾਰਜ ਰਾਹੋਂ ਨਗਰ ਕੌਂਸਲ ਚੋਣਾਂ ਨੇ ਵਾਰਡ ਨੰਬਰ 6 ਦੇ ਉਮੀਦਵਾਰ ਭਗਤ ਰਾਮ ਦੇ ਦਫਤਰ ਦਾ ਉਦਘਾਟਨ ਕੀਤਾ ਤੇ ਰਾਹੋਂ ਵਿਖੇ ਪੈਦਲ ਮਾਰਚ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਲਈ ਜਾਗਰੁਕ ਕੀਤਾ। ਜੈ ਸਿੰਘ ਰੌੜੀ ਐਮ ਐਲ ਏ ਗੜ੍ਹਸ਼ੰਕਰ ਨੇ ਕਿਹਾ ਕਿ ਘਰਾਂ, ਗਲੀਆਂ ਵਿੱਚ ਝਾੜੂ ਲਗਾਕੇ ਗੰਦਗੀ ਨੂੰ ਸਾਫ ਕੀਤਾ ਜਾਂਦਾ ਹੈ, ਚੋਣਾਂ ਵਿੱਚ ਝਾੜੂ ਚਲਾ ਕੇ ਅਕਾਲੀਆਂ-ਕਾਂਗਰਸੀਆਂ ਵੱਲੋਂ ਨਗਰ ਨਿਗਮਾਂ, ਮਿਊਸ਼ਪਲ ਕੌਂਸਲ ਵਿੱਚ ਪਾਈ ਭ੍ਰਿਸ਼ਟਾਚਾਰ ਦੀ ਗੰਦਗੀ ਨੂੰ ਸਾਫ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਲੰਟੀਅਰ ਭ੍ਰਿਸ਼ਟਾਚਾਰ ਦੀ ਗੰਦਗੀ ਨੂੰ ਸਾਫ ਕਰਨ ਵਾਲੇ ਅੱਜ ਪ੍ਰਣ ਕਰਨਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿੱਚ ਪਿਛਲੇ ਕਈ ਦਹਾਕਿਆਂ ਤੋਂ ਭ੍ਰਿਸ਼ਟਾਚਾਰ ਅੱਡੇ ਬਣ ਚੁੱਕੇ ਹਨ। ਸ਼ਹਿਰਾਂ ਵਿੱਚ ਸਫਾਈ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ, ਕਿਤੇ ਵੀ ਸ਼ਹਿਰ ਵਿੱਚ ਅਪਰਾਧਾਂ ਨੂੰ ਰੋਕਣ ਦੇ ਲਈ ਸੀਸੀਟੀਵੀ ਕੈਮਰਿਆਂ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸੀਆਂ ਨੇ ਆਪਣੇ ਘਰਾਂ ਨੂੰ ਭਰਨ ਲਈ ਕੰਮ ਕੀਤਾ ਹੈ। ਸ. ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਲੋਕਾਂ ਨੂੰ ਬਦਲਾਅ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਦੇ ਲਈ ਕੰਮ ਕਰਨ ਵਾਲਿਆਂ ਨੂੰ ਜਤਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਕੈਪਟਨ ਸਰਕਾਰ ਨੇ ਲੋਕਾਂ ਲਈ ਕੋਈ ਕੰਮ ਨਹੀਂ ਕੀਤਾ, ਚੋਣਾਂ ਤੋਂ ਪਹਿਲੇ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਗਏ ਹਨ, ਹੁਣ ਧੱਕੇ ਨਾਲ ਚੋਣਾਂ ਜਿੱਤਣ ਲਈ ਸੱਤਾਧਾਰੀ ਪਾਰਟੀ ਕਾਂਗਰਸ ਨੇ ਪਿਛਲੇ ਦਿਨੀਂ ਸਾਰੇ ਪੰਜਾਬ ਵਿੱਚ ਦਹਿਸਤਗਰਦੀ ਦਾ ਮਾਹੌਲ ਪੈਦਾ ਕਰਕੇ, ਗਲਤ ਢੰਗ ਨਾਲ ਕਈ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾ ਦਿੱਤੇ, ਖਾਸ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮਿਲਕੇ ਮੰਗ ਕਰ ਚੁੱਕੇ ਹਾਂ ਕਿ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਸਾਰੇ ਪੰਜਾਬ ਵਿੱਚ ਹਿੰਸਾ ਉਤੇ ਉਤਰੀ ਹੋਈ, ਪੰਜਾਬ ਦੀ ਪੁਲਿਸ ਅਤੇ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੂਕ ਦਰਸ਼ਕ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ, ਅੱਜ ਤੱਕ ਇਕ ਵੀ ਪੂਰਾ ਨਹੀਂ ਕੀਤਾ। ਜੈ ਸਿੰਘ ਰੌੜੀ ਐਮ ਐਲ ਏ ਨੇ ਕਿਹਾ ਕਿ ਮਨਪ੍ਰੀਤ ਬਾਦਲ ਪਹਿਲਾਂ ਆਪਣੇ ਤਾਏ ਦੀ ਸਰਕਾਰ ਵਿੱਚ ਖਜ਼ਾਨਾ ਮੰਤਰੀ ਰਹੇ ਤੇ ਹੁਣ ਕੈਪਟਨ ਦੀ ਸਰਕਾਰ ਵਿੱਚ ਮੰਤਰੀ ਹਨ, ਦੋਵਾਂ ਸਮੇਂ ਹੀ ਨਿਕੰਮਾ ਤੇ ਨਖਿੱਧ ਸਿੱਧ ਹੋਏ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਲੋਕਾਂ ਨੂੰ ਦੇਣ ਦੀ ਬਜਾਏ ਖਜ਼ਾਨਾ ਭਰਨ ਵਾਸਤੇ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਉੱਤੇ ਨਵੇਂ ਟੈਕਸ ਲਗਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਮੁਲਾਜ਼ਮ ਆਪਣੀਆਂ ਮੰਗਾਂ ਅਤੇ ਬੇਰੁਜ਼ਾਗਰ ਨੌਜਵਾਨ ਰੁਜ਼ਗਾਰ ਲਈ ਧਰਨੇ ਦੇ ਰਹੇ ਹਨ, ਪਰ ਕੈਪਟਨ ਸਰਕਾਰ ਨੂੰ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਅੱਜ ਮਨਪ੍ਰੀਤ ਸਿੰਘ ਬਾਦਲ ਦੇ ਬੰਦਿਆਂ ਵੱਲੋਂ ਦੂਜੀਆਂ ਪਾਰਟੀਆਂ ਦੇ ਪੋਸਟਰ, ਬੈਨਰ ਪਾੜੇ ਜਾ ਰਹੇ ਹਨ, ਇਹ ਸਾਰਾ ਕੁਝ ਪੰਜਾਬ ਵਿੱਚ ਕਾਂਗਰਸੀਆਂ ਵੱਲੋਂ ਕਰਵਾਇਆ ਜਾ ਰਿਹਾ ਹੈ।  ਚੰਦਰ ਮੋਹਨ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਪ੍ਰੈੱਸ ਨੂੰ ਦਿੰਦਿਆਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਅਤੇ ਆਪਣੇ ਪ੍ਰਧਾਨ ਤੇ ਮੇਅਰ ਬਣਾਏਗੀ। ਇਸ ਮੌਕੇ ਜਿਸ ਵਿੱਚ ਸਤਨਾਮ ਜਲਾਲਾਪੁਰ, ਸੰਤੋਸ਼ ਕਟਾਰੀਆ, ਮਨਦੀਪ ਅਟਵਾਲ, ਸੁਰਿੰਦਰ ਸੰਘਾ, ਬਿੱਟਾ ਰਾਣਾ, ਰਜਿੰਦਰ ਲੋਹਟੀਆ, ਕੁਲਵੰਤ ਰਕਾਸਣ,  ਭੁਪਿੰਦਰ ਉੜਾਪੜ, ਟੀਟੂ ਆਹੂਜਾ ਸੀਨੀਅਰ ਆਗੂ, ਬਲਵਿੰਦਰ ਕੌਰ, ਰਣਜੀਤ ਸਿੰਘ, ਅਜਮੇਰ ਸਿੰਘ, ਭਗਤ ਰਾਮ ਜੀ, ਮਨਜੀਤ ਸਿੰਘ, ਨੀਰੂ ਚੌਪੜਾ, ਬਲਵਿੰਦਰ ਸਿੰਘ, ਯੋਗੇਸ਼ ਕੁਮਾਰ, ਯੁੱਧਵੀਰ ਕੰਗ, ਵਿਜੇ ਕੁਮਾਰ ਸੋਨੀ, ਕਸ਼ਮੀਰ ਲਾਲ, ਗੁਰਵਿੰਦਰਪ੍ਰੀਤ  ਸੌਰਵ, ਰਿਸ਼ੀ, ਸੁਰੇਸ਼ ਚੌਪੜਾ, ਅਭੀ ਆਹੂਜਾ ਤੇ ਗੁਲਭੂਸ਼ਣ ਚੌਪੜਾ ਤੋਂ ਇਲਾਵਾ ਪਾਰਟੀ ਵਰਕਰ ਵੱਡੀ ਗਿਣਟੀ ਵਿਚ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME