Wednesday, 24 February 2021

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗ‍ਰ ਵਿਚ ਘਰੇਲੂ ਬਗੀਚੀ ਸਕੀਮ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਬਜ਼ੀ ਬੀਜਾਂ ਦੀ ਮਿੰਨੀ ਕਿੱਟ ਜਾਰੀ

ਬਾਗਬਾਨੀ ਵਿਭਾਗ ਦੇ ਮੁੱਖ ਦਫ਼ਤਰ ਜਾਂ ਬਲਾਕ ਦਫ਼ਤਰਾਂ ਵਿਚੋਂ ਇਹ ਕਿੱਟਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ :-  ਜਗਦੀਸ਼ ਸਿੰਘ ਕਾਹਮਾ  ਸਹਾਇਕ ਡਾਇਰੈਕਟਰ ਬਾਗਬਾਨੀ

ਨਵਾਂਸ਼ਹਿਰ, 23 ਫਰਵਰੀ : (ਬਿਊਰੋ) ਕਿਸਾਨਾਂ ਨੂੰ ਆਪਣੇ ਘਰਾਂ ਵਿਚ ਹੀ ਘਰੇਲੂ ਬਗੀਚੀ ਤਹਿਤ ਜ਼ਹਿਰਾਂ ਤੋਂ ਰਹਿਤ ਸਬਜ਼ੀਆਂ ਦੀ ਕਾਸ਼ਤ ਕਰਨੀ ਚਾਹੀਦੀ ਹੈ, ਜਿਸ ਨਾਲ ਜਿਥੇ ਉਹ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ, ਉਥੇ ਸ਼ੁਧ ਅਤੇ ਤਾਜ਼ੀ ਸਬਜ਼ੀ ਉਗਾ ਕੇ ਆਪਣੀ ਸਿਹਤ ਤੰਦਰੁਸਤ ਰੱਖ ਸਕਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਅੱਜ ਬਾਗਬਾਨੀ ਵਿਭਾਗ ਵੱਲੋਂ ਜ਼ਿਲੇ ਵਿਚ ਘਰੇਲੂ ਬਗੀਚੀ ਸਕੀਮ ਤਹਿਤ ਵੰਡੀਆਂ ਜਾਣ ਵਾਲੀਆਂ ਗਰਮੀ ਰੁੱਤ ਦੇ ਸਬਜ਼ੀ ਬੀਜਾਂ ਦੀਆਂ ਮਿੰਨੀ ਕਿੱਟਾਂ ਜਾਰੀ ਕਰਨ ਮੌਕੇ ਕੀਤਾ। ਉਨਾਂ ਕਿਹਾ ਕਿ ਸਤੁਲਿਤ ਖ਼ੁਰਾਮ ਵਿਚ ਸਬਜ਼ੀਆਂ ਦਾ ਖਾਸ ਮਹੱਤਵ ਹੈ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਫਰਵਰੀ-ਮਾਰਚ ਮਹੀਨੇ ਦੌਰਾਨ 1600 ਸਬਜ਼ੀ ਬੀਜ ਕਿੱਟਾਂ ਵੰਡੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਨਾਂ ਕਿੱਟਾਂ ਵਿਚ 10 ਕਿਸਮ ਦੇ ਸਬਜ਼ੀ ਬੀਜ ਹਨ, ਜਿਨਾਂ ਵਿਚ ਘੀਆ ਕੱਦੂ, ਚੱਪਣ ਕੱਦੂ, ਹਲਵਾ ਕੱਦੂ, ਘੀਆ ਤੋਰੀ, ਟੀਂਡਾ, ਕਰੇਲਾ, ਭਿੰਡੀ, ਲੋਰੀਆ, ਤਰ, ਖੀਰਾ ਸ਼ਾਮਲ ਹਨ। ਉਨਾਂ ਕਿਹਾ ਕਿ ਇਹ ਮੌਸਮ ਇਨਾਂ ਸਬਜ਼ੀਆਂ ਦੀ ਬਿਜਾਈ ਲਈ ਬਿਲਕੁਲ ਢੁਕਵਾਂ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ ਸਿੰਘ ਕਾਹਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕਿੱਟ ਦੀ ਕੀਮਤ 80 ਰੁਪਏ ਰੱਖੀ ਗਈ ਹੈ। ਉਨਾਂ ਦੱਸਿਆ ਕਿ ਬਾਗਬਾਨੀ ਵਿਭਾਗ ਦੇ ਮੁੱਖ ਦਫ਼ਤਰ ਜਾਂ ਬਲਾਕ ਦਫ਼ਤਰਾਂ ਵਿਚੋਂ ਇਹ ਕਿੱਟਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।  
ਕੈਪਸ਼ਨ :- ਬਾਗਬਾਨੀ ਵਿਭਾਗ ਦੀ ਘਰੇਲੂ ਬਗੀਚੀ ਸਕੀਮ ਤਹਿਤ ਸਬਜ਼ੀ ਬੀਜ਼ਾਂ ਦੀ ਮਿੰਨੀ ਕਿੱਟ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ, ਸਹਾਇਕ ਡਾਇਰੈਕਟਰ ਬਾਗਬਾਨੀ ਜਗਦੀਸ਼ ਸਿੰਘ ਕਾਹਮਾ ਤੇ ਹੋਰ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME