Wednesday, 10 February 2021

ਲੰਗੜੋਆ ਸਕੂਲ ਦੀਆਂ ਅਧਿਆਪਕਾਂਵਾਂ ਸਿੱਖਿਆ ਸਕੱਤਰ ਵੱਲੋਂ ਪ੍ਰਸੰਸਾ ਪੱਤਰ ਨਾਲ ਸਨਮਾਨਿਤ


  ਨਵਾਂਸ਼ਹਿਰ 10 ਫਰਵਰੀ ((ਬਿਊਰੋ)) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੀਆਂ ਤਿੰਨ ਅਧਿਆਪਕਾਵਾਂ ਨੂੰ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵਾਧੂ ਸਮਾਂ ਲਾ ਕੇ ਪੜਾਈ ਕਰਵਾਉਣ ਦੇ ਇਨਾਮ ਵਿਚ ਮੈਡਮ ਗੁਰਪ੍ਰੀਤ ਕੌਰ ਮੈਥ ਮਿਸਟ੍ਰੈਸ, ਮੈਡਮ ਮੀਨਾ ਰਾਣੀ ਮੈਥ ਮਿਸਟ੍ਰੈਸ ਤੇ ਮੈਡਮ ਮੇਨਕਾ ਰਾਣੀ ਅੰਗਰੇਜ਼ੀ ਮਿਸਟ੍ਰੈਸ ਨੂੰ ਪ੍ਰਸੰਸਾ ਪੱਤਰ ਦੇ ਕੇ ਨਿਵਾਜਿਆ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਅਮਰਜੀਤ ਲਾਲ ਨੇ ਕਿਹਾ ਗਿਆ ਕਿ ਸਕੂਲ ਦੀਆਂ ਤਿੰਨ ਅਧਿਆਪਕਾਵਾਂ ਵੱਲੋਂ ਕੀਤਾ ਸ਼ਾਨਦਾਰ ਕਾਰਜ, ਬਾਕੀ ਅਧਿਆਪਕਾਂ ਲਈ ਪ੍ਰੇਰਨਾਸ੍ਰੋਤ ਹੈ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਦੇਸ ਰਾਜ, ਸਰੋਜ ਬਾਲਾ, ਸਰਬਜੀਤ ਕੌਰ, ਪੂਜਾ ਸ਼ਰਮਾ, ਜਸਵਿੰਦਰ ਕੌਰ, ਹਰਿੰਦਰ ਸਿੰਘ, ਸੁਮੀਤ ਸੋਢੀ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME