Saturday, 20 February 2021

ਮੁੱਖ ਮੰਤਰੀ ਨੇ ਨਵਾਂਸ਼ਹਿਰ ਤੇ ਰਾਹੋਂ ਨਗਰ ਕੌਂਸਲਾਂ ’ਚ ਸ਼ਾਨਦਾਰ ਜਿੱਤ ’ਤੇ ਦਿੱਤੀ ਵਧਾਈ

ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਨਵਾਂਸ਼ਹਿਰ, 20 ਫਰਵਰੀ :  (ਬਿਊਰੋ) ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਨਵਾਂਸ਼ਹਿਰ ਅਤੇ ਰਾਹੋਂ ਦੇ ਵਿਕਾਸ ਕਾਰਜਾਂ ਸਬੰਧੀ ਚਰਚਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਨਵਾਂਸ਼ਹਿਰ ਅਤੇ ਰਾਹੋਂ ਨਗਰ ਕੌਂਸਲ ਵਿਚ ਸ਼ਾਨਦਾਰ ਜਿੱਤ 'ਤੇ ਉਨਾਂ ਨੂੰ ਵਧਾਈ ਦਿੰਦਿਆਂ ਦੋਵਾਂ ਸ਼ਹਿਰਾਂ ਦੇ ਵਸਨੀਕਾਂ ਦੇ ਵਿਸ਼ਵਾਸ 'ਤੇ ਖਰਾ ਉਤਰਣ ਦੀ ਤਾਕੀਦ ਕੀਤੀ। ਉਨਾਂ ਨੌਜਵਾਨ ਵਿਧਾਇਕ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਇਹ ਜਿੱਤ ਉਨਾਂ ਨੂੰ ਹੋਰ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਮੁੱਖ ਮੰਤਰੀ ਨੂੰ ਦੋਵਾਂ ਸ਼ਹਿਰਾਂ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਜਿੱਤ ਕਾਂਗਰਸ ਪਾਰਟੀ ਦੀਆਂ ਵਿਕਾਸ ਮੁਖੀ ਅਤੇ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ। ਉਨਾਂ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨਾਂ ਦੀ ਅਗਾਂਹਵਧੂ ਸੋਚ, ਲੋਕ ਪੱਖੀ ਨੀਤੀਆਂ ਅਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ। ਉਨਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਇਨਾਂ ਦੋਵਾਂ ਸ਼ਹਿਰਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਬਪੱਖੀ ਵਿਕਾਸ ਰਾਹੀਂ ਇਨਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ।  
ਫੋਟੋ :- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਿਧਾਇਕ ਅੰਗਦ ਸਿੰਘ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME