Wednesday, 24 February 2021

ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਨੌਜਵਾਨਾਂ ਅਤੇ ਕਿਸਾਨਾਂ ਦੀ ਰਿਹਾਈ ਲਈ ਕਾਨਫਰੰਸ ਅਤੇ ਜ਼ੋਰਦਾਰ ਮੁਜ਼ਾਹਰਾ

ਨਵਾਂਸ਼ਹਿਰ 24 ਫਰਵਰੀ (ਵਿਸ਼ੇਸ਼ ਬਿਊਰੋ) ਅੱਜ ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਜੇਲ੍ਹਾਂ ਵਿਚ ਬੰਦ ਕਿਸਾਨਾਂ, ਨੌਜਵਾਨਾਂ, ਮਜ਼ਦੂਰ ਆਗੂਆਂ, ਸਮਾਜਿਕ ਕਾਰਕੁਨਾਂ ਦੀ ਰਿਹਾਈ ਲਈ, ਪੁਲਸ ਕੇਸ ਰੱਦ ਕਰਾਉਣ ਅਤੇ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਬੰਦ ਕਰਨ, ਦਿੱਲੀ ਪੁਲੀਸ ਵੱਲੋਂ ਕਿਸਾਨ ਮੋਰਚਿਆਂ ਦੀ ਕੀਤੀ ਘੇਰਾਬੰਦੀ ਖਤਮ ਕਰਨ  ਆਦਿ ਮੰਗਾਂ ਨੂੰ ਲੈਕੇ ਦੁਸਹਿਰਾ ਗਰਾਉਂਡ ਨਵਾਂਸ਼ਹਿਰ ਵਿਖੇ ਕਾਨਫਰੰਸ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਦੋਆਬਾ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਫੌਜੀ, ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ ਨੇ  ਕਿਹਾ ਕਿ ਮੋਦੀ ਸਰਕਾਰ ਕਿਸਾਨੀ ਘੋਲ ਨੂੰ ਖਤਮ ਕਰਨ ਲਈ ਜਬਰ ਅਤੇ ਅਨਿਆ ਦਾ ਸਹਾਰਾ ਲੈ ਰਹੀ ਹੈ।ਸਰਕਾਰ ਵੱਲੋਂ ਡਰ ਨੂੰ ਹਥਿਆਰ ਵਜੋਂ ਵਰਤਦਿਆਂ ਕਿਸਾਨਾਂ, ਨੌਜਵਾਨਾਂ, ਮਜ਼ਦੂਰ ਆਗੂਆਂ ਅਤੇ ਸਮਾਜਿਕ ਕਾਰਕੁਨਾਂ ਉੱਤੇ ਝੂਠੇ ਪੁਲਿਸ ਕੇਸ ਦਰਜ ਕਰਕੇ ਉਹਨਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ। ਦਿੱਲੀ ਦੀ ਪੁਲਿਸ ਕਿਸਾਨ ਮੋਰਚਿਆਂ ਦੀ ਘੇਰਾਬੰਦੀ ਕਰਕੇ ਦਹਿਸ਼ਤ ਦਾ ਮਹੌਲ ਸਿਰਜ ਰਹੀ ਹੈ। ਇਸ  ਕਿਸਾਨੀ ਸ਼ੰਘਰਸ਼ ਵਿਚ 200 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਮੋਦੀ ਸਰਕਾਰ ਦਾ ਪੱਥਰ ਦਿਲ ਅਜੇ ਵੀ ਨਹੀਂ ਪਿਘਲਿਆ । ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਭਾਜਪਾ ਦੇ ਆਈ ਟੀ ਸੈੱਲ ਦੇ ਪ੍ਰਚਾਰ ਰਾਹੀਂ ਕਿਸਾਨ ਆਗੂਆਂ, ਕਿਸਾਨੀ ਘੋਲ ਵਿਰੁੱਧ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕਰ ਰਹੀ ਹੈ। ਕਿਸਾਨ ਆਗੂਆਂ ਨੇ ਸਖਤ ਲਹਿਜੇ ਵਿਚ ਕਿਹਾ ਕਿ ਅੰਤ ਵਿਚ  ਸਰਕਾਰ ਨੂੰ ਕਿਸਾਨੀ ਸੰਘਰਸ਼ ਅੱਗੇ ਗੋਡੇ ਟੇਕਦਿਆਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਵਾਪਸ ਲੈਣੇ ਹੀ ਪੈਣਗੇ। ਇਸ ਕਾਨਫਰੰਸ ਨੂੰ ਮੱਖਣ ਸਿੰਘ ਭਾਨਮਜਾਰਾ, ਅਵਤਾਰ ਸਿੰਘ ਕੱਟ, ਹਰਬੰਸ ਸਿੰਘ ਪੈਲੀ, ਸੁਰਿੰਦਰ ਸਿੰਘ ਮਹਿਰਮਪੁਰ ਨੇ ਵੀ ਸੰਬੋਧਨ ਕੀਤਾ। ਕਾਨਫਰੰਸ ਉਪਰੰਤ ਸ਼ਹਿਰ ਵਿਚ ਮੁਜਾਹਰਾ ਕਰਕੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਗਿਆ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME