ਨਵਾਂ ਸ਼ਹਿਰ 24 ਫਰਵਰੀ(ਬਿਊਰੋ) ਪੰਜਾਬ ਸਿੱਖਿਆ ਵਿਭਾਗ ਨੇ ਤਾਜ਼ਾ ਹੁਕਮਾਂ ਰਾਹੀਂ ਸਰਕਾਰੀ ਮਿਡਲ ਸਕੂਲਾਂ ਚੋਂ ਪੀ ਟੀ ਆਈ ਅਧਿਆਪਕਾਂ ਨੂੰ ਸ਼ਿਫਟ ਕਰਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਫ਼ਤਰਾਂ ਵਿੱਚ ਭੇਜਣ ਦਾ ਫੁਰਮਾਨ ਜਾਰੀ ਕੀਤਾ ਹੈ। ਵਿਭਾਗ ਦੇ ਇਸ ਫੈਸਲੇ ਨਾਲ ਅਧਿਆਪਕ ਸਫ਼ਾਂ ਅੰਦਰ ਖਲਬਲੀ ਮੱਚ ਗਈ ਹੈ। ਵਿਭਾਗੀ ਫ਼ੈਸਲੇ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਮਿਡਲ ਸਕੂਲਾਂ ਚੋਂ 228 ਪੀ.ਟੀ.ਆਈ ਅਧਿਆਪਕਾਂ ਦੀਆਂ ਪੋਸਟਾਂ ਖਤਮ ਕਰਨ ਨੂੰ ਮਿਡਲ ਸਕੂਲਾਂ ਅੰਦਰ ਪੜ੍ਹ ਰਹੇ ਵਿਦਿਆਰਥੀਆਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਅਜਿਹਾ ਕਰਕੇ ਸਰਕਾਰ ਨੇ ਆਪਣੇ ਪਹਿਲੇ ਫ਼ੈਸਲੇ ਕਿ ਹਰ ਮਿਡਲ ਸਕੂਲ ਵਿੱਚ ਸਿਹਤ ਤੇ ਸਰੀਰਕ ਸਿੱਖਿਆ ਵਿਸ਼ੇ ਦੀ ਅਸਾਮੀ ਲਾਜ਼ਮੀ ਦਿੱਤੀ ਗਈ ਸੀ, ਨੂੰ ਪਲਟ ਕੇ ਰੱਖ ਦਿੱਤਾ ਹੈ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਪੰਜਾਬ ਤੋਂ ਇਸ ਫ਼ੈਸਲੇ ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨਾਲ ਹੀ ਬਲਾਕ ਪ੍ਰਾਇਮਰੀ ਦਫਤਰਾਂ ਲਈ 228 ਨਵੀਆਂ ਅਸਾਮੀਆਂ ਸਿਰਜਣ ਲਈ ਜ਼ੋਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਵੀਆਂ ਪੀ ਟੀ ਆਈ ਅਧਿਆਪਕਾਂ ਦੀਆਂ ਪੋਸਟਾਂ ਦਾ ਇਸ਼ਤਿਹਾਰ ਜਾਰੀ ਕਰਨਾ ਚਾਹੀਦਾ ਹੈ ਇਸ ਨਾਲ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ ਲਈ ਰੁਜ਼ਗਾਰ ਦਾ ਰਾਹ ਖੁੱਲ੍ਹੇਗਾ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
