ਨਵਾਂਸ਼ਹਿਰ, 19 ਮਾਰਚ : (ਬਿਊਰੋ) ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ਼ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਕਾਠਗੜ ਦੇ ਮੁੱਖ ਅਫ਼ਸਰ ਦੀ ਅਗਵਾਈ ਹੇਠ ਏ. ਐਸ. ਆਈ ਪਰਮਜੀਤ ਸਿੰਘ ਚੌਕੀ ਅੰਸਰੋਂ ਨੇ ਸਾਥੀ ਕਰਮਚਾਰੀਆਂ ਸਮੇਤ ਅੱਡਾ ਰੈਲ ਮਾਜਰਾ ਵਿਖੇ ਨਾਕਾਬੰਦੀ ਦੌਰਾਨ ਰੋਪੜ ਸਾਈਡ ਤੋਂ ਆ ਰਹੀ ਫੋਰਡ ਫੀਗੋ ਗੱਡੀ ਨੰਬਰ ਪੀ. ਬੀ-10 ਬੀ. ਆਰ 9333 ਵਿਚੋਂ 20 ਪੇਟੀਆਂ ਸ਼ਰਾਬ ਮਾਰਕਾ 999 ਪਾਵਰ ਸਟਾਰ ਫਾਇਨ ਵਿਸਕੀ ਫਾਰ ਸੇਲ ਚੰਡੀਗੜ ਬਰਾਮਦ ਕਰਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਣਪਛਾਤੇ ਵਿਅਕਤੀ ਖਿਲਾਫ਼ ਥਾਣਾ ਕਾਠਗੜ ਵਿਖੇ ਆਬਕਾਰੀ ਐਕਟ ਦੀ ਧਾਰਾ 61-01-14 ਤਹਿਤ ਮੁਕੱਦਮਾ ਨੰਬਰ 36 ਮਿਤੀ 19-3-2021 ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਏ ਐਸ. ਆਈ ਪਰਮਜੀਤ ਸਿੰਘ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇਸ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡੀ ਚਾਲਕ ਨੇ ਇਕਦਮ ਗੱਡੀ ਪਿੰਡ ਰੈਲ ਮਾਜਰਾ ਵੱਲ ਨੂੰ ਭਜਾ ਲਈ, ਜਿਸ ਦਾ ਪੁਲਿਸ ਪਾਰਟੀ ਨੇ ਪਿੱਤਾ ਕੀਤਾ ਤਾਂ ਡਰਾਈਵਰ ਗੱਡੀ ਨੂੰ ਜੰਗਲ ਵੱਲ ਜਾ ਰਹੇ ਰਸਤੇ 'ਤੇ ਖੜੀ ਕਰਕੇ ਆਪ ਭੱਜ ਗਿਆ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...