ਨਵਾਂਸ਼ਹਿਰ, 20 ਮਾਰਚ : (ਵਿਸ਼ੇਸ਼ ਪ੍ਰਤੀਨਿਧੀ) ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿਖੇ 23 ਮਾਰਚ ਨੂੰ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨਾਂ ਦੱਸਿਆ ਕਿ ਇਸ ਦੌਰਾਨ ਕੋਈ ਸਟੇਜ ਨਹੀਂ ਲੱਗੇਗੀ ਅਤੇ ਨਾ ਹੀ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿਚ ਇਕੱਠ ਕਰਨ 'ਤੇ ਲਗਾਈ ਗਈ ਪਾਬੰਦੀ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...