ਨਵਾਂਸ਼ਹਿਰ 8 ਮਾਰਚ (ਬਿਊਰੋ) ਆਮ ਆਦਮੀ ਪਾਰਟੀ ਵੱਲੋਂ 21ਮਾਰਚ ਨੂੰ ਬਾਘਾਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਮੁੱਖ ਰੱਖਦਿਆਂ ਅੱਜ ਰਾਹੋਂ ਸ਼ਹਿਰ ਦੇ ਸਰਕਲ ਪ੍ਰਧਾਨ ਜੁਗੇਸ਼ ਕੁਮਾਰ ਜੋਗਾ ਜੀ, ਸਰਕਲ ਪ੍ਰਧਾਨ ਟੀਟੂ ਆਹੂਜਾ ਜੀ ਅਤੇ ਸਰਕਲ ਪ੍ਰਧਾਨ ਸ਼੍ਰੀ ਭਗਤ ਰਾਮ ਜੀ ਨਾਲ ਅਤੇ ਰਾਹੋਂ ਦੇ ਸਾਰੇ ਆਗੂਆਂ ਦੀ ਇੱਕ ਅਹਿਮ ਮੀਟਿੰਗ ਹਲਕਾ ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਜਲਵਾਹਾ ਜੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਕਿਸਾਨ ਮਹਾਂ ਸੰਮੇਲਨ ਨੂੰ ਮੁੱਖ ਰੱਖਦਿਆਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਹਲਕਾ ਨਵਾਂਸ਼ਹਿਰ ਤੋਂ ਭਾਰੀ ਗਿਣਤੀ ਵਿੱਚ ਲੋਕਾਂ ਨੂੰ ਬਾਘਾਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਵਿਚ ਲਿਜਾਇਆ ਜਾ ਸਕੇ ਇਸੇ ਕਰਕੇ ਅੱਜ ਰਾਹੋਂ ਟੀਮ ਦੇ ਸਾਰੇ ਸਾਥੀਆਂ ਦੀਆਂ ਵਿਸ਼ੇਸ਼ ਤੌਰ ਤੇ ਡਿਊਟੀਆਂ ਲਗਾਈਆਂ ਗਈਆਂ। ਕਿਉਂਕਿ ਲੋਕਾਂ ਨੂੰ ਹੁਣ ਅਕਾਲੀ ਕਾਂਗਰਸੀ ਅਤੇ ਬੀਜੇਪੀ ਵਾਲਿਆਂ ਦੀ ਮਿਲੀਭੁਗਤ ਦਾ ਚੰਗੀ ਤਰ੍ਹਾਂ ਪਤਾ ਲੱਗ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਜਿਸ ਤਰ੍ਹਾਂ ਦਿੱਲੀ ਦੇ ਬਾਰਡਰਾਂ ਉਤੇ ਕਿਸਾਨ ਭਰਾਵਾਂ ਦਾ ਡੱਟਕੇ ਸਾਥ ਦਿੱਤਾ ਹੈ ਉਸ ਤੋਂ ਕਿਸਾਨ ਵੀਰ ਚੰਗੀ ਤਰ੍ਹਾਂ ਜਾਣੂ ਹਨ। ਰਾਹੋਂ ਦੇ ਸਾਰੇ ਮੈਂਬਰਾਂ ਨਾਲ ਮੀਟਿੰਗ ਤੋਂ ਬਾਅਦ ਸਾਰੇ ਸਾਥੀਆਂ ਨੇ ਵੱਧ ਚੜ੍ਹ ਕੇ ਕਿਸਾਨ ਮਹਾਂ ਸੰਮੇਲਨ ਨੂੰ ਕਾਮਯਾਬ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸੁਰਿੰਦਰ ਸਿੰਘ ਸੰਘਾ ਜੀ, ਟੀਟੂ ਆਹੂਜਾ ਜੀ, ਜੋਗੇਸ਼ ਕੁਮਾਰ ਜੀ, ਗੁਲਭੂਸ਼ਣ ਚੋਪੜਾ ਜੀ, ਭਗਤ ਰਾਮ ਜੀ, ਮਨਜੀਤ ਸਿੰਘ ਜੀ, ਬਲਵਿੰਦਰ ਸਿੰਘ ਜੀ, ਰਵੀ ਪਾਸਟਰ ਜੀ, ਅਜਮੇਰ ਸਿੰਘ ਜੀ, ਯੁਧਵੀਰ ਕੰਗ ਜੀ, ਵਿਜੈ ਕੁਮਾਰ ਜੀ ਰਣਜੀਤ ਸਿੰਘ, ਗੁਰਵਿੰਦਰਪ੍ਰੀਤ ਕੌਰ, ਕੁਲਵਿੰਦਰ ਸਿੰਘ, ਕਸ਼ਮੀਰ ਲਾਲ ਜੀ ਆਦਿ ਮੈਂਬਰ ਹਾਜ਼ਰ ਸਨ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
