ਬੰਗਾ 20, ਮਾਰਚ (ਵਿਸ਼ੇਸ਼ ਪ੍ਰਤੀਨਿਧੀ) 6ਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਜੋ ਕੇ ਐੱਸ.ਜੀ.ਪੀ.ਸੀ. ਦੇ ਪ੍ਰਬੰਧ ਅਧੀਨ ਹੈ ਤੇ ਨਵੇਂ ਨਿਯੁਕਤ ਕੀਤੇ ਗਏ ਮੈਨੇਜਰ ਗੁਰਨੈਬ ਸਿੰਘ ਬਾੜੀਆ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ । ਇਹ ਉਨ੍ਹਾਂ ਦੀ ਨਿਯੁਕਤੀ ਸ ਪਲਵਿੰਦਰ ਸਿੰਘ ਕਠਿਆਲਾ ਦੀ ਬਦਲੀ ਉਪਰੰਤ ਕੀਤੀ ਗਈ ਹੈ । ਅੱਜ ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਗੁਰੂ ਸਾਹਿਬ ਦੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਉਪਰੰਤ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ਉਹ ਗੁਰੂ ਦਾ ਸੇਵਕ ਬਣ ਕੇ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ । ਇੱਥੇ ਇਹ ਵਰਨਣਯੋਗ ਹੈ ਕਿ ਮੈਨੇਜਰ ਗੁਰਨੈਬ ਸਿੰਘ ਸ੍ਰੀ ਅਨੰਦਪੁਰ ਸਾਹਿਬ ਨੇੜੇ ਪਿੰਡ ਬਾੜੀਆ ਦੇ ਵਸਨੀਕ ਹਨ ਅਤੇ ਉਹ ਲੰਮਾ ਸਮਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਵੱਖ ਵੱਖ ਅਹੁਦਿਆਂ ਤੇ ਡਿਊਟੀ ਨਿਭਾਅ ਚੁੱਕੇ ਹਨ ਅਤੇ ਚਾਰ ਸਾਲ ਭਾਈ ਸੰਗਤ ਸਿੰਘ ਕਾਲਜ ਬੰਗਾ ਵਿਖੇ ਬਤੌਰ ਸਟੋਰ ਕੀਪਰ ਵੀ ਜ਼ਿੰਮੇਵਾਰੀ ਨਿਭਾਈ ਹੈ । ਇਸ ਮੌਕੇ ਮੌਜੂਦ ਗੁਰਦੁਆਰਾ ਸਾਹਿਬ ਦੇ ਸਮੂਹ ਸਟਾਫ਼ ਨੇ ਨਵ ਨਿਯੁਕਤ ਮੈਨੇਜਰ ਦਾ ਨਿੱਘਾ ਸਵਾਗਤ ਕਰਦਿਆਂ ਵਧਾਈ ਦਿੱਤੀ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
