Monday, 22 March 2021

ਦੁਰਗਾਪੁਰੀਆਂ ਨੇ ਜਾਗੋ ਰਾਹੀਂ ਖੱਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ

ਨਵਾਂਸ਼ਹਿਰ 22ਮਾਰਚ(ਬਿਊਰੋ) ਬੀਤੀ ਰਾਤ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਦੁਰਗਾ ਪੁਰ ਵਿਖੇ ਖੇਤੀ ਕਾਨੂੰਨਾਂ ਦੇ ਵਿਰੁੱਧ ਜਾਗੋ ਕੱਢਕੇ 23 ਮਾਰਚ ਨੂੰ ਖੱਟਕੜ ਕਲਾਂ ਪਹੁੰਚਣ ਦਾ ਸੱਦਾ ਦਿੱਤਾ। ਪਿੰਡ ਦੀਆਂ ਔਰਤਾਂ ਦੀ ਅਗਵਾਈ ਵਿਚ ਕੱਢੀ ਗਈ ਇਸ ਜਾਗੋ ਵਿਚ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪਿੰਡ ਵਿਚ ਵੱਖ ਵੱਖ ਪੜਾਵਾਂ ਤੇ ਯੂਨੀਅਨ ਦੇ ਆਗੂਆਂ ਗੁਰਬਖਸ਼ ਕੌਰ ਸੰਘਾ ਅਤੇ ਜਸਬੀਰ ਦੀਪ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਜਾਗੋਆਂ ਦਾ ਅਰਥ ਲੋਕਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਚੇਤਨ ਅਤੇ ਲਾਮਬੰਦ ਕਰਕੇ ਦਿੱਲੀ ਦੇ ਕਿਸਾਨੀ ਮੋਰਚੇ ਵਿਚ ਸ਼ਮੂਲੀਅਤ ਕਰਵਾਉਣਾ ਹੈ। ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਿਸਾਨ ਕਾਨਫਰੰਸ ਕੀਤੀ ਜਾ ਰਹੀ ਹੈ ਜੋ ਇਤਿਹਾਸਕ ਹੋਵੇਗੀ।ਉਹਨਾਂ ਕਿਹਾ ਕਿ ਕੋਈ ਵੀ ਘੋਲ ਔਰਤਾਂ ਦੀ ਸ਼ਮੂਲੀਅਤ ਤੋਂ ਬਗੈਰ ਜਿੱਤਣਾ ਮੁਸ਼ਕਿਲ ਹੁੰਦਾ ਹੈ ਪਰ ਜਿਸ   ਮੋਰਚੇ ਵਿਚ ਔਰਤਾਂ ਦੀ ਭਰਵੀਂ ਸ਼ਮੂਲੀਅਤ ਹੋਵੇ ਉਹ ਮੋਰਚਾ ਲਾਜਮੀ ਤੌਰ ਉੱਤੇ ਜਿੱਤਿਆ ਜਾਂਦਾ ਹੈ। ਮੋਦੀ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਭਰਮ ਭੁਲੇਖੇ ਖੜੇ ਕਰਕੇ ਵੀ ਸਰਕਾਰ ਲੋਕਾਂ ਦੇ ਹੜ੍ਹ ਨੂੰ ਰੋਕ ਨਹੀਂ ਸਕਦੀ। ਹੁਣ ਇਹ ਘੋਲ ਦੇਸ਼ ਵਿਆਪੀ ਬਣ ਚੁੱਕਾ ਹੈ ਅਤੇ ਇਹ ਲਾਜਮੀ ਤੌਰ ਉੱਤੇ ਜੇਤੂ ਹੋਕੇ ਨਿਕਲੇਗਾ।
ਕੈਪਸ਼ਨ:ਪਿੰਡ ਦੁਰਗਾ ਪੁਰ ਵਾਸੀ ਜਾਗੋ ਕੱਢਦੇ ਹੋਏ।

Virus-free. www.avast.com

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME