ਨਵਾਂਸ਼ਹਿਰ 30 ਮਾਰਚ (ਵਿਸ਼ੇਸ਼ ਪ੍ਰਤੀਨਿਧੀ) ਨਾਨ ਬੋਰਡ ਜਮਾਤਾਂ (ਛੇਵੀਂ, ਸੱਤਵੀਂ, ਨੌਵੀਂ, ਤੇ ਗਿਆਰ੍ਹਵੀਂ) ਦੇ ਵਿਦਿਆਰਥੀਆਂ ਦੀਆ ਸਲਾਨਾ ਪ੍ਰੀਖਿਆਵਾਂ ਦਾ ਨਤੀਜਾ ਅੱਜ ਕੱਢਿਆ ਜਾਵੇਗਾ। ਇਹ ਜਾਣਕਾਰੀ ਗੁਰਨਾਮ ਦਾਸ ਮਾਹੀ ਬੀ.ਐਮ. ਵੱਲੋਂ ਅੱਜ ਸ.ਸ.ਸ.ਸ. ਲੰਗੜੋਆ ਵਿਖੇ ਇਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ । ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਕਤ ਜਮਾਤ ਦੇ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਆਧਾਰ ਤੇ ਐਲਾਨਿਆ ਜਾਣਾ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿਹੜੇ ਬੱਚੇ ਵਿਦਿਆਰਥੀ ਪ੍ਰੀਖਿਆ ਨਹੀਂ ਦੇ ਸਕੇ ਉਨ੍ਹਾਂ ਦਾ ਪੇਸ (ਪੀ. ਏ.ਐਸ.) ਪ੍ਰੀਖਿਆ ਦੇ ਆਧਾਰ 'ਤੇ ਐਲਾਨਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਵੇਂ ਵਿੱਦਿਅਕ ਵਰ੍ਹੇ 2021-22 ਲਈ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲਾ ਵਧਾਉਣ ਦੀ ਗੱਲ ਤੇ ਜ਼ੋਰ ਦਿੱਤਾ। ਇਸ ਮੌਕੇ 'ਤੇ ਮੈਡਮ ਸਰੋਜ ਬਾਲਾ, ਪੂਜਾ ਸ਼ਰਮਾ, ਗੁਰਪ੍ਰੀਤ ਕੌਰ, ਜਸਵਿੰਦਰ ਕੌਰ, ਕਮਲਜੀਤ ਕੌਰ, ਮੇਨਕਾ ਰਾਣੀ, ਹਰਿੰਦਰ ਸਿੰਘ, ਸਰਬਜੀਤ, ਦੇਸ ਰਾਜ, ਮਨਮੋਹਨ ਸਿੰਘ ਤੇ ਸਾਰਾ ਸਟਾਫ਼ ਹਾਜ਼ਰ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
