Sunday, 7 March 2021

ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ

ਕਰਫਿਊ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ਤੇ ਸਮਾਨ ਢੋਹਣ ਵਾਲੇ ਵਾਹਨਾਂ ਨੂੰ ਰਹੇਗੀ ਛੂਟ
ਹੁਸ਼ਿਆਰਪੁਰ, 6 ਮਾਰਚ: (ਬਿਊਰੋ) ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿੱਚ ਦੁਬਾਰਾ ਦਿਨ ਪ੍ਰਤੀ ਵੱਧਣ ਦੇ ਮੱਦੇਨਜ਼ਰ ਲੋਕਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਮਤੀ ਜਾਨਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤੇ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਸੀਮਾ ਅੰਦਰ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਈਟ ਕਰਫਿਊ ਦੌਰਾਨ ਐਮਰਜੈਂਸੀ ਮੈਡੀਕਲ ਸੇਵਾਵਾਂ ਤੇ ਸਮਾਨ ਢੋਹਣ ਵਾਲੇ ਵਾਹਨਾਂ ਜਿਵੇਂ ਕਿ ਟਰੱਕ ਆਦਿ ਨੂੰ ਛੂਟ ਰਹੇਗੀ। ਇਹ ਹੁਕਮ ਅੱਜ 6 ਮਾਰਚ 2021 ਤੋਂ ਲਾਗੂ ਹੋ ਕੇ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਕੋਵਿਡ-19 ਮਹਾਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਆਪਦਾ ਪ੍ਰਬੰਧਨ ਐਕਟ 2005 ਅਤੇ ਐਪੀਡੈਮਿਕ ਡਿਸੀਜ ਐਕਟ 1897 ਪਹਿਲੇ ਹੀ ਇਨਵੋਕ ਕੀਤਾ ਜਾ ਚੁੱਕਾ ਹੈ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME