Wednesday, 14 April 2021

ਪੁਲਿਸ ਨੇ ਬਿਨਾਂ ਮਾਸਕ ਵਾਲੇ 645 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-55 ਦੇ ਕੱਟੇ ਚਲਾਨ

ਨਵਾਂਸ਼ਹਿਰ, 14 ਅਪ੍ਰੈਲ:(ਬਿਊਰੋ)ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 645 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 55 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।  ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।  ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਕੈਪਸ਼ਨ : -ਪਿੰਡ ਗੋਬਿੰਦਪੁਰ ਵਿਖੇ ਮੈਡੀਕਲ ਟੀਮ ਦੁਆਰਾ ਕੋਵਿਡ ਟੈਸਟ ਕਰਵਾਉਂਦੀ ਹੋਈ ਥਾਣਾ ਸੰਦਰ ਬੰਗਾ ਦੀ ਪੁਲਿਸ। 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME