Saturday, 17 April 2021

ਪੁਲਿਸ ਨੇ ਬਿਨਾਂ ਮਾਸਕ ਵਾਲੇ 699 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-72 ਦੇ ਕੱਟੇ ਚਲਾਨ

ਨਵਾਂਸ਼ਹਿਰ, 17 ਅਪ੍ਰੈਲ:-  ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 699 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 72 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।  ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।  ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। 
ਕੈਪਸ਼ਨ :- ਮੱਲਪੁਰ ਅੜਕਾਂ ਵਿਖੇ ਲੋਕਾਂ ਨੂੰ ਕੋਵਿਡ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਦੇ ਹੋਏ ਮੀਡੀਆ ਵੈਨ ਦੇ ਇੰਚਾਰਜ ਏ. ਐਸ. ਆਈ ਹੁਸਨ ਲਾਲ। 

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME