Thursday, 8 April 2021

‘ਕੋਵਿਡ ਰੋਕੂ ਟੀਕੇ’ ਨਾਲ ਪ੍ਰਾਪਤ ਕਰਾਂਗੇ ਕੋਰੋਨਾ ’ਤੇ ਜਿੱਤ : ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ

 ਕੋਵਿਡ ਦੇ ਖ਼ਾਤਮੇ ਲਈ ਅੱਜ 2539 ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 8 ਅਪ੍ਰੈਲ 2021 :  ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਅੱਜ ਵਿਸ਼ਵ ਸਿਹਤ ਦਿਵਸ ਦੇ ਸੰਦਰਭ ਵਿਚ 2539 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 35692 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।  ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 175 , ਬਲਾਚੌਰ ਵਿਚ 269, ਮੁਜ਼ੱਫਰਪੁਰ ਵਿਚ 633, ਮੁਕੰਦਪੁਰ ਵਿਚ 360, ਸੁੱਜੋਂ ਵਿਚ 594, ਬੰਗਾ ਵਿਚ 60 ਅਤੇ ਸੜੋਆ ਵਿਚ 364 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਇਸ ਤੋਂ ਇਲਾਵਾ ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ ਵੀ 84 ਯੋਗ ਵਿਅਕਤੀਆਂ ਦੇ ਵੈਕਸੀਨ ਲਗਾਈ ਗਈ। ਡਾ. ਕਪੂਰ ਨੇ ਦੱਸਿਆ ਕਿ ਅਸੀਂ ਕੋਵਿਡ ਰੋਕੂ ਟੀਕੇ ਨਾਲ ਕੋਰੋਨਾ ਵਾਇਰਸ ਉੱਤੇ ਜਿੱਤ ਪ੍ਰਾਪਤ ਕਰਕੇ ਰਹਾਂਗੇ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਕੋਵਿਡ ਰੋਕੂ ਟੀਕਾਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ। ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਗਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ। ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉੱਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ। ਡਾ. ਕਪੂਰ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨਾਂ ਵਿੱਚ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ "ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ।" ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿੱਚ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME