ਨਵਾਂਸ਼ਹਿਰ, 16 ਜੂਨ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 723 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 19 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
