Wednesday, 16 June 2021

ਸਿਹਤ ਵਿਭਾਗ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨ ਲਈ ਵਚਨਬੱਧ : ਡਾ ਰਾਕੇਸ਼ ਚੰਦਰ

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਮਮਤਾ ਦਿਵਸ ਦੀ ਕੀਤੀ ਚੈਕਿੰਗ
ਨਵਾਂਸ਼ਹਿਰ, 16 ਜੂਨ : (ਵਿਸ਼ੇਸ਼ ਪ੍ਰਤੀਨਿਧੀ) ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਹਰ ਬੁੱਧਵਾਰ ਨੂੰ ਮਨਾਏ ਜਾਂਦੇ ਮਮਤਾ ਦਿਵਸ ਵਿਚ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਕੀਤਾ ਜਾਂਦਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਾਕੇਸ਼ ਚੰਦਰ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ ਬੰਗਾ ਵਿਖੇ ਮਨਾਏ ਗਏ ਮਮਤਾ ਦਿਵਸ ਦੀ ਚੈਕਿੰਗ ਕੀਤੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਾ. ਰਾਕੇਸ਼ ਚੰਦਰ ਨੇ ਗਰਭਵਤੀ ਔਰਤਾਂ ਸਮੇਤ ਆਮ ਲੋਕਾਂ ਨੂੰ ਸਰਕਾਰੀ ਮੁਫ਼ਤ ਸਿਹਤ ਸੇਵਾਵਾਂ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਦੲ ਮੁੱਖ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ, ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਸੰਸਥਾਗਤ ਜਣੇਪਾ ਯਕੀਨੀ ਬਣਾਉਣਾ ਚਾਹੀਦਾ ਹੈ। ਡਾ ਚੰਦਰ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ਨੂੰ ਟੈਟਨੈੱਸ ਦੇ ਟੀਕੇ ਅਤੇ ਖੂਨ ਵਧਾਉਣ ਲਈ ਆਇਰਨ ਫੋਲਿਕ ਐਸਿਡ ਦੀਆਂ ਗੋਲੀਆਂ, ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਗਲਘੋਟੂ, ਕਾਲੀ ਖੰਘ, ਤਪਦਿਕ, ਪੋਲੀਓ, ਦਿਮਾਗੀ ਬੁਖਾਰ, ਖਸਰਾ, ਪੀਲੀਆ ਅਤੇ ਟੈਟਨੈੱਸ ਤੋਂ ਬਚਾਅ ਸਬੰਧੀ ਟੀਕੇ ਲਗਾਏ ਜਾਂਦੇ ਹਨ ਤੇ ਬੱਚਿਆਂ ਵਿਚ ਅੰਧਰਾਤੇ ਦੀ ਬਿਮਾਰੀ ਤੋਂ ਬਚਾਅ ਲਈ ਵਿਟਾਮਿਨ ਏ ਦਾ ਘੋਲ ਵੀ ਮੁਫ਼ਤ ਦਿੱਤਾ ਜਾਂਦਾ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ ਕਵਿਤਾ ਭਾਟੀਆ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਮੌਜੂਦ ਸਨ।
ਕੈਪਸ਼ਨ : ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ ਕਮਿਊਨਿਟੀ ਹੈਲਥ ਸੈਂਟਰ ਬੰਗਾ ਵਿਖੇ ਮਮਤਾ ਦਿਵਸ ਦੀ ਚੈਕਿੰਗ ਕਰਦੇ ਹੋਏ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME