ਨਵਾਂਸ਼ਹਿਰ, 22 ਜਨਵਰੀ :- ਕੋਵਿਡ-19 ਦੇ ਚੱਲਦਿਆਂ ਫ਼ੌਜ ਵੱਲੋਂ ਆਰਮੀ ਪੁਲਿਸ ਵਿਚ ਲੜਕੀਆਂ ਦੀ ਭਰਤੀ ਲਈ ਪੋਸਟਾਂ ਆਈਆਂ ਹਨ, ਜਿਨਾਂ ਲਈ ਅਰਜ਼ੀ ਦੇਣ ਲਈ 6 ਜੂਨ ਤੋਂ 20 ਜੁਲਾਈ 2021 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ, ਨਵਾਂਸ਼ਹਿਰ ਦੇ ਇੰਚਾਰਜ ਨਿਰਮਲ ਸਿੰਘ ਨੇ ਦੱਸਿਆ ਕਿ ਜਿਨਾਂ ਲੜਕੀਆਂ ਨੇ ਆਨਲਾਈਨ ਅਪਲਾਈ ਕਰ ਦਿੱਤਾ ਹੈ, ਉਹ ਲੜਕੀਆਂ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਵਿਚ ਆ ਸਕਦੀਆਂ ਹਨ। ਉਨਾਂ ਦੱਸਿਆ ਕਿ ਭਰਤੀ ਲਈ ਉਮਰ ਦੀ ਹੱਦ ਸਾਢੇ 17 ਤੋਂ 21 ਸਾਲ, ਉਚਾਈ 152 ਸੈਂਟੀਮੀਟਰ ਅਤੇ ਵਿੱਦਿਅਕ ਯੋਗਤਾ 45 ਫੀਸਦੀ ਅੰਕਾਂ ਨਾਲ ਦਸਵੀਂ ਪਾਸ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਸੀ-ਪਾਈਟ ਕੈਂਪ, ਰਾਹੋਂ ਰੋਡ, ਨਵਾਂਸ਼ਹਿਰ ਵਿਖੇ ਰਜਿਸਟ੍ਰੇਸ਼ਨ ਕਰਵਾਉਣ। ਉਨਾਂ ਇਹ ਵੀ ਦੱਸਿਆ ਕਿ ਜਿਹੜੇ ਨੌਜਵਾਨ ਜਲੰਧਰ ਆਰਮੀ ਰੈਲੀ ਵਿਚ ਆਰਜ਼ੀ ਫਿੱਟ ਹਨ, ਉਹ ਵੀ ਪੇਪਰ ਦੀ ਤਿਆਰੀ ਲਈ ਕੈਂਪ ਵਿਚ ਆ ਸਕਦੇ ਹਨ, ਜਿਸ ਲਈ ਕਲਾਸਾਂ ਸ਼ੁਰੂ ਹਨ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ 94637-38300 ਅਤੇ 94174-20125 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਗਰਭਵਤੀ ਔਰਤਾਂ ਦੀ ਅਲਟਰਾ ਸਾਊਂਡ ਸਕੈਨ ਹੋਵੇਗੀ ਮੁਫ਼ਤ ਬੰਗਾ 04 ਅਪਰੈਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...