ਨਵਾਂਸ਼ਹਿਰ, 19 ਜੂਨ 2021 : ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸਿਹਤ ਵਿਭਾਗ ਨੇ ਅੱਜ 2000 ਤੋਂ ਵੱਧ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ, ਜਿਸ ਨਾਲ ਜ਼ਿਲ੍ਹੇ ਵਿੱਚ ਯੋਗ ਵਿਅਕਤੀਆਂ ਨੂੰ ਦਿੱਤੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਦੀ ਗਿਣਤੀ 160400 ਨੂੰ ਪਾਰ ਕਰ ਗਈਆਂ ਹਨ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੋਂ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ 2053 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਦੇ ਵਿਰੁੱਧ ਸਿਹਤ ਸੰਭਾਲ ਅਤੇ ਫਰੰਟਲਾਈਨ ਵਰਕਰਾਂ, 18-45 ਉਮਰ ਵਰਗ 'ਚ ਉਸਾਰੀ ਕਾਮਿਆਂ, ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ, ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਸਮੇਤ ਹੋਰਨਾਂ ਯੋਗ ਵਿਅਕਤੀਆਂ ਨੇ ਹੁਣ ਤੱਕ ਕੁੱਲ 160454 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ। ਉਨ੍ਹਾਂ ਹਰ ਯੋਗ ਲਾਭਪਾਤਰੀ ਨੂੰ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਦਾ ਸੱਦਾ ਵੀ ਦਿੱਤਾ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਜੀ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 310, ਬਲਾਚੌਰ ਵਿਚ 391, ਮੁਜ਼ੱਫਰਪੁਰ ਵਿਚ 373, ਮੁਕੰਦਪੁਰ ਵਿਚ 302, ਸੁੱਜੋਂ ਵਿਚ 278, ਬੰਗਾ ਵਿਚ 190 ਅਤੇ ਸੜੋਆ ਵਿਚ 210 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਕੋਵਿਡ-19 ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅੱਜ 13 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਹੁਣ ਸ਼ਹਿਰ ਵਿੱਚ ਕੁੱਲ 101 ਐਕਟਿਵ ਮਰੀਜ਼ ਰਹਿ ਗਏ ਹਨ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 11 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।ਡਾ. ਕਪੂਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 240534 ਵਿਅਕਤੀਆਂ ਸੈਂਪਲੰਿਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11350 ਵਿਅਕਤੀ ਕੋਰੋਨਾ ਪਾਜਟਿਵ ਪਾਏ ਗਏ, ਜਦੋਂਕਿ ਜ਼ਿਲ੍ਹੇ ਵਿਚ 10898 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਰਿਕਵਰੀ ਦੀ ਮੌਜੂਦਾ ਦਰ 96.01 ਫੀਸਦ ਹੋ ਗਈ ਹੈ। ਜ਼ਿਲ੍ਹੇ ਦੀ ਪਾਜਟੀਵਿਟੀ ਦਰ 4.71 ਫੀਸਦੀ ਹੈ, ਜਦੋਂਕਿ ਸੈਂਪਲੰਿਗ ਟੀਮਾਂ ਵੱਲੋਂ ਕੀਤੇ ਗਏ 1137 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...
