Wednesday, 2 June 2021

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ

ਅੰਮਿ੍ਰਤਸਰ 2 ਜੂਨ 2021 - ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮਿ੍ਰਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ  ਜ਼ਿਲਾ ਅੰਮਿ੍ਰਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ  ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।  ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮਿ੍ਰਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ 'ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਹੁਕਮ 30 ਜੁਲਾਈ 2021 ਤੱਕ ਲਾਗੂ ਰਹੇਗਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME