ਨਵਾਂਸ਼ਹਿਰ, 15 ਜੂਨ:- ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿਚ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ ਵਿਚ ਖੜੀ ਹੈ ਅਤੇ ਅੱਗੋਂ ਵੀ ਖੜੀ ਰਹੇਗੀ। ਅੱਜ ਇਥੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਆਉਣ 'ਤੇ ਇਹ ਬਿੱਲ ਤੁਰੰਤ ਰੱਦ ਕੀਤੇ ਜਾਣਗੇ। ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ ਦੀ ਸਰਕਾਰ ਨੇ ਜਦੋਂ ਪਿਛਲੇ ਸਾਲ ਜੂਨ ਵਿਚ ਇਸ ਸਬੰਧੀ ਆਰਡੀਨੈਂਸ ਲਿਆਂਦਾ ਸੀ ਤਾਂ ਉਸ ਸਮੇਂ ਕਾਂਗਰਸ ਪਾਰਟੀ ਨੇ ਹੀ ਸਭ ਤੋਂ ਪਹਿਲਾਂ ਇਸ ਦਾ ਵਿਰੋਧ ਕੀਤਾ ਸੀ ਅਤੇ ਕਾਂਗਰਸ ਦੇ ਬੁਲਾਰੇ ਵਜੋਂ ਸਭ ਤੋਂ ਪਹਿਲਾਂ ਉਨਾਂ ਵੱਲੋਂ ਹੀ ਇਸ ਬਾਰੇ ਪ੍ਰੈੱਸ ਕਾਨਰਫੰਸ ਕਰਕੇ ਇਸ ਦੀ ਮੁਖ਼ਾਲਫਤ ਕੀਤੀ ਗਈ ਸੀ। ਜਦਕਿ ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਨੇ ਨਾ ਕੈਬਨਿਟ ਵਿਚ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਅਤੇ ਨਾ ਹੀ ਉਦੋਂ ਅਸਤੀਫ਼ਾ ਦਿੱਤਾ। ਉਨਾਂ ਕਿਹਾ ਕਿ ਸਤੰਬਰ ਵਿਚ ਬਿੱਲ ਆਉਣ 'ਤੇ ਉਨਾਂ ਸਮੇਤ ਕਾਂਗਰਸ ਦੇ ਸਾਰੇ ਸੰਸਦ ਮੈਂਬਰਾਂ ਵੱਲੋਂ ਪਾਰਲੀਮੈਂਟ ਵਿਚ ਇਨਾਂ ਬਿੱਲਾਂ ਦਾ ਵਿਰੋਧ ਕਰਦਿਆਂ ਇਨਾਂ ਖਿਲਾਫ਼ ਵੋਟ ਪਾਈ ਗਈ। ਐਮ. ਪੀ ਮਨੀਸ਼ ਤਿਵਾੜੀ ਨੇ ਕਿਹਾ ਕਿ ਉਨਾਂ ਵੱਲੋਂ ਅਖ਼ਬਾਰਾਂ ਵਿਚ ਇਸ ਸਬੰਧੀ ਅਨੇਕਾਂ ਲੇਖ ਕਿਸਾਨਾਂ ਦੇ ਹੱਕ ਵਿਚ ਲਿਖੇ ਗਏ ਹਨ। ਉਨਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਫਿਰ ਵੀ ਕੁਝ ਲੋਕਾਂ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਬਿਨਾਂ ਵਜਾ ਇਸ ਮੁੱਦੇ 'ਤੇ ਸਾਡਾ ਵਿਰੋਧ ਕੀਤਾ ਜਾ ਰਿਹਾ ਹੈ। ਉਨਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਮਾਇਤੀਆਂ ਅਤੇ ਵਿਰੋਧੀਆਂ ਦੀ ਪਹਿਚਾਣ ਕਰਨ, ਤਾਂ ਜੋ ਇਸ ਅੰਦੋਲਨ ਨੂੰ ਜਲਦ ਕਾਮਯਾਬ ਕੀਤਾ ਜਾ ਸਕੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
