ਨਵਾਂਸ਼ਹਿਰ, 19 ਜੂਨ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆ ਦੇ ਵੱਧ ਰਹੇ ਰੁਝਾਨ ਨੂੰ ਠੱਲ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਵਿਚ ਇਕ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਰੋਜ਼ਾਨਾ ਪਿੰਡਾਂ ਅਤੇ ਕਸਬਅਿਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਨਾਂ ਕਿਹਾ ਕਿ ਨਸ਼ਾ ਇਕ ਘਾਤਕ ਬਿਮਾਰੀ ਹੈ, ਜਿਸ ਨਾਲ ਜਿਥੇ ਨਸ਼ਾ ਕਰਨ ਵਾਲੇ ਨੂੰ ਤਾਂ ਨੁਕਸਾਨ ਹੁੰਦਾ ਹੀ ਹੈ, ਉਥੇ ਉਸ ਦੇ ਪਰਿਵਾਰ ਦੀ ਹਾਲਤ ਵੀ ਤਰਸਯੋਗ ਬਣ ਜਾਂਦੀ ਹੈ। ਉਨਾਂ ਕਿਹਾ ਕਿ ਨਸ਼ਾ ਕਈ ਬੁਰਾਈਆਂ ਦੀ ਜੜ ਹੈ, ਜਿਸ ਨਾਲ ਆਮਦਨ ਨਾਲੋਂ ਖ਼ਰਚ ਜ਼ਿਆਦਾ ਹੋਣ ਕਰਕੇ ਇਨਸਾਨ ਨੂੰ ਮਾੜੇ ਕੰਮ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਇਸ ਲਈ ਇਨਸਾਨ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਨੂੰ ਜ਼ਿਲਾ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਤੁਰੰਤ ਉਸ ਸਬੰਧੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਉਨਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਗੁਪਤ ਰੱਖਿਆ ਜਾਵੇਗਾ।
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...