ਅੰਮ੍ਰਿਤਸਰਜ 29 ਜੁਲਾਈ :- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਬੈਂਕਾ ਦੇ ਪ੍ਰਮੁੱਖਾ ਅਤੇ ਬੀਮਾਂ ਕੰਪਨੀਆ ਦੇ ਅਫਸਰ ਸ਼ਾਮਿਲ ਹੋਏ। ਉਨਾਂ ਇਸ ਦੌਰਾਨ ਸਭ ਨੂੰ 11 ਸਤੰਬਰ 2021 ਨੂੰ ਲਗਣ ਜਾ ਰਹੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ ਤਾਂ ਜੋ ਆਮ ਜਨਤਾ ਨੂੰ ਇਸ ਦਾ ਲਾਭ ਮਿਲ ਸਕੇੇ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ। ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ, ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...