Tuesday, 13 July 2021

ਬਿਨ੍ਹਾਂ ਮਾਸਕ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰਵਾਏ ਕਰੋਨਾ ਟੈਸਟ, 17 ਦੇ ਕੀਤੇ ਚਲਾਨ:- ਐਸ.ਐਸ.ਪੀ

ਨਵਾਂਸ਼ਹਿਰ : 13 ਜੁਲਾਈ :- ਪੰਜਾਬ ਸਰਕਾਰ ਵੱਲੋ ਕਰੋਨਾ ਮਾਹਾਂਮਾਰੀ ਸਬੰਧੀ ਦਿੱਤੀਆ ਗਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾਂ ਪੁਲਿਸ ਵੱਲੋ ਵੱਖ ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਂਵਾਂ ਤੇ ਘੁੰਮਣ ਵਾਲੇ 588 ਵਿਅਕਤੀਆਂ ਦੇ ਕਰੋਨਾ ਟੈਸਟ ਕਰਵਾਏ ਗਏ। ਬਿਨਾਂ ਮਾਸਕ ਘੁੰਮ ਰਹੇ 17 ਵਿਅਕਤੀਆਂ ਦੇ ਚਲਾਨ ਕੱਟੇ ਗਏ। ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ-19 ਦੇ ਨਿਯਮਾਂ ਪ੍ਰਤੀ ਲਾਪ੍ਰਵਾਹੀ ਨਾ ਦਿਖਾਉਣ ਤੇ ਲਾਕ ਡਾਉਨ/ਨਾਇਟ ਕਰਫਿਊ ਦੇ ਸਮੇਜ਼ ਦੌਰਾਨ ਘਰਾਂ ਤੋ ਬਾਹਰ ਨਾ ਨਿਕਲਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿੱਚ ਨਾ ਲੈਣ। ਜਿਲ੍ਹਾ ਪੁਲਿਸ ਵੱਲੋ ਸਾਂਝ ਕੇਂਦਰ ਦੀ ਮੀਡੀਆ ਵੈਨ ਇੰਚਾਰਜ ਹੁਸਨ ਲਾਲ ਅਤੇ ਥਾਣਿਆ ਦੇ ਮੁੱਖ ਅਫਸਰ ਵੱਲੋ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਇਹ ਵੀ ਕਿਹਾ ਕਿ ਹਰ ਸਮਜ਼ੇ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਪ੍ਰਤੀ ਸਰਕਾਰ, ਜਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ  ਤਾਂ ਜੋ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME