Saturday, 17 July 2021

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਬਿਨਾਂ ਮਾਸਕ ਵਾਲੇ 735 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-24 ਦੇ ਕੀਤੇ ਚਲਾਨ

ਨਵਾਂਸ਼ਹਿਰ, 17 ਜੁਲਾਈ :- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 735 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 24 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। 
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ। 

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME