ਨਵਾਂਸ਼ਹਿਰ :- 31 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ) ਡੀ ਸੀ ਬੀ ਬੈਂਕ ਬੰਗਾ ਰੋਡ ਨਵਾਂਸ਼ਹਿਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂ ਸ਼ਹਿਰ ਵਿਖੇ ਮੁਫ਼ਤ ਮੈਡੀਕਲ ਚੈੱਕਅਪਕੈਂਪ ਲਗਾਇਆ ਗਿਆ। ਬੈਂਕ ਦੇ ਅਧਿਕਾਰੀਆਂ ਮੈਨੇਜਰ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਅਮਨ ਕੁਮਾਰ ਅਤੇ ਵਿਕਾਸ ਚੱਢਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਈ ਟੈਕ ਡਾਇਗਨੋਸਿਸ ਲਬੋਟਰੀ ਦੇ ਸਹਿਯੋਗ ਨਾਲ 50 ਦੇ ਕਰੀਬ ਲੋੜਵੰਦਾਂ ਦੇ ਟੈਸਟ ਕੀਤੇ ਗਏ ਜਿਸ ਵਿੱਚ ਬਲੱਡ ਸ਼ੂਗਰ, ਕਲੇਸਟਰੋਲ ਬਲੱਡ ਪ੍ਰੈਸ਼ਰ ਦੇ ਟੈਸਟ ਕੀਤੇ ਗਏ। ਇਸ ਮੌਕੇ ਮੈਨੇਜਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਿੱਥੇ ਬੈਂਕ ਵੱਲੋਂ ਗ੍ਰਾਹਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਉੱਥੇ ਬੈਂਕ ਦੇ ਗਾਹਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਸ ਤਰਾਂ ਦੇ ਕੈਂਪ ਲਗਾਏ ਜਾਂਦੇ ਹਨ। ਤਾਂ ਜੋ ਗ੍ਰਾਹਕਾਂ ਅਤੇ ਬੈਂਕ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਬਣਿਆ ਰਹੇ। ਇਸ ਮੌਕੇ ਡਾਕਟਰ ਹਰੀਸ਼ ਜੀ ਨੇ ਕਿਹਾ ਕਿ ਅੱਜਕਲ ਦੌੜ ਭੱਜ ਕੇ ਜ਼ਿੰਦਗੀ ਵਿਚੋਂ ਸਮਾਂ ਕੱਢ ਕੇ ਆਪਣੀ ਸਿਹਤ ਦਾ ਜ਼ਰੂਰ ਧਿਆਨ ਰੱਖੋ ਸਮੇਂ-ਸਮੇਂ ਸਿਰ ਸ਼ਰੀਰ ਦੇ ਜ਼ਰੂਰੀ ਟੈਸਟ ਕਰਵਾਉ। ਉਹਨਾਂ ਕਿਹਾ ਕਿ ਸ਼ੂਗਰ ਨਾਮੁਰਾਦ ਬਿਮਾਰੀ ਹੈ ਜੇਕਰ ਕਿਸੇ ਨੂੰ ਸ਼ੂਗਰ ਕੀ ਹੈ ਤਾਂ ਆਪਣਾ ਇਲਾਜ ਸਹੀ ਤਰੀਕੇ ਨਾਲ ਕਰਾਉਣਾ ਖਾਣ ਪੀਣ ਦਾ ਖਾਸ ਧਿਆਨ ਰਖਣ ਅਤੇ ਵੱਧ ਤੋਂ ਵੱਧ ਸੈਰ ਕਰਨ। ਇਸ ਮੌਕੇ ਟੈਸਟ ਕਰਵਾਉ ਆਏ ਲੋੜਵੰਦਾਂ ਨੇ ਵੀ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...

