ਪਟਿਆਲਾ, 14 ਜੁਲਾਈ:- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ ਪਾਜਿਟਿਵਿ ਆਉਣ ਵਾਲੇ ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਦੇਣ ਦਾ ਅਹਿਮ ਫੈਸਲਾ ਕੀਤਾ ਗਿਆ ਸੀ। ਕਿਰਤ ਵਿਭਾਗ ਵੱਲੋਂ ਪ੍ਰਦਾਨ ਕੀਤੀ ਜਾਣ ਵਾਲੀ ਇਸ ਸਹਾਇਤਾ ਲਈ ਹੁਣ ਸੂਚੀਬੱਧ ਉਸਾਰੀ ਕਿਰਤੀ ਕਾਮੇ ਜਾਂ ਉਸਦੇ ਪਰਿਵਾਰ ਦੇ ਨਜਦੀਕੀ ਮੈਂਬਰ ਨੂੰ ਕੋਵਿਡ-19 ਮਹਾਂਮਾਰੀ ਦੀ ਲਾਗ ਤੋਂ ਪੀੜਤ ਹੋਣ ਉਪਰੰਤ ਵਿੱਤੀ ਸਹਾਇਤਾ ਲੈਣ ਲਈ ਰਜਿਸਟਰੇਸ਼ਨ ਕਰਵਾਉਣ ਲਈ ਕੇਵਲ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਜਾਣਾ ਪਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ ਪਾਜਿਟਿਵ ਆਉਣ ਵਾਲੇ ਅਤੇ ਇਕਾਂਤਵਾਸ ਰਹਿਣ ਵਾਲੇ ਉਸਾਰੀ ਕਿਰਤੀ ਕਾਮਿਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਫਾਰਮ ਜਮ੍ਹਾਂ ਤੇ ਰਜਿਸਟਰ੍ਰੇਸ਼ਨ ਕਰਵਾਉਣ ਲਈ ਸੇਵਾ ਕੇਂਦਰਾਂ ਵਿਖੇ ਇਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਈ-ਸੇਵਾ ਪੰਜਾਬ ਪੋਰਟਲ ਰਾਹੀਂ ਸੇਵਾ ਕੇਂਦਰਾਂ ਵਿਖੇ ਉਪਲਬਧ ਹੋਵੇਗੀ ਅਤੇ ਇਸ ਲਈ ਕੇਵਲ 10 ਰੁਪਏ ਦੀ ਸੇਵਾ ਫੀਸ ਰੱਖੀ ਗਈ ਹੈ। ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਕੋਵਿਡ ਪਾਜਿਟਿਵ ਆਉਣ ਮਗਰੋਂ ਇਕਾਂਤਵਾਸ ਰਹੇ ਹੋਏ ਉਸਾਰੀ ਕਿਰਤੀ ਕਾਮੇ ਨੂੰ ਇਸ ਵਿੱਤੀ ਸਹਾਇਤਾ ਲਈ ਯੋਗ ਮੰਨਿਆ ਗਿਆ ਹੈ। ਇਸ ਲਈ ਕਿਰਤ ਵਿਭਾਗ ਕੋਲ ਸੂਚੀਬੱਧ ਕਾਮੇ ਨੂੰ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਜਾਣਾ ਪਵੇਗਾ, ਜਿੱਥੇ ਉਸਨੂੰ ਲੋੜੀਂਦੇ ਦਸਤਾਵੇਜਾਂ ਨਾਲ ਆਪਣੀ ਅਰਜ਼ੀ ਆਨਲਾਈਨ ਜਮ੍ਹਾ ਕਰਵਾਉਣੀ ਹੋਵੇਗੀ। ਇਸ ਲਈ ਕੋਈ ਵੀ ਅਰਜ਼ੀ ਦਸਤੀ ਜਾਂ ਨਿਜੀ ਤੌਰ 'ਤੇ ਸਵਿਕਾਰ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਖੇ ਇਹ ਸੇਵਾ ਉਪਲਬੱਧ ਹੋਵੇਗੀ ਅਤੇ ਯੋਗ ਤੇ ਰਜਿਸਟਰਡ ਉਸਾਰੀ ਕਿਰਤੀ ਇਹ ਸੇਵਾ ਪ੍ਰਾਪਤ ਕਰ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
