ਨਵਾਂਸ਼ਹਿਰ, 20 ਜੁਲਾਈ ::(ਵਿਸ਼ੇਸ਼ ਪ੍ਰਤੀਨਿਧੀ) ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ ਸਬੰਧੀ ਜ਼ਿਲਾ ਲੀਡ ਬੈਂਕ ਮੈਨੇਜਰ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ 'ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕਿ੍ਰਮੀਨਲ ਕਪਾਂਊਂਡੇਬਲ ਕੇਸ, ਚੈੱਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟਿ੍ਰਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ. ਐਸ. ਐਨ. ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ। ਉਨਾਂ ਲੀਡ ਬੈਂਕ ਮੈਨੇਜਰ ਨੂੰ ਕਿਹਾ ਕਿ ਉਹ ਬੈਂਕਾਂ ਨਾਲ ਸਬੰਧਤ ਵੱਧ ਤੋਂ ਵੱਧ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
