ਪਟਿਆਲਾ, 26 ਜੁਲਾਈ: ਪੰਜਾਬ ਸਰਕਾਰ ਨੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਪੁਲਿਸ ਵੱਲੋਂ ਆਪਣੇ ਵੱਖ-ਵੱਖ ਕੇਡਰਾਂ ਵਿਚ ਸਬ ਇੰਸਪੈਕਟਰ ਤੇ ਇੰਟੈਲੀਜੈਂਸ ਅਫ਼ਸਰਾਂ ਆਦਿ ਦੀ ਭਰਤੀ ਕੀਤੀ ਜਾਣੀ ਹੈ। ਪਟਿਆਲਾ ਦੇ ਰੋਜ਼ਗਾਰ ਉਤਪਤੀ ਅਤੇ ਸਿਲਖਾਈ ਅਫ਼ਸਰ ਸਿੰਪੀ ਸਿੰਗਲਾ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੌਕੇ ਦਾ ਫਾਇਦਾ ਲੈਣ ਅਤੇ ਆਪਣਾ ਭਵਿਖ ਉਜਵਲ ਬਣਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਸ ਭਰਤੀ ਲਈ ਪੰਜਾਬ ਦੇ ਨੌਜਵਾਨ ਲਿੰਕ https://iur.ls/punjabpolicerecruitment2021 ਉਪਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿੰਪੀ ਸਿੰਗਲਾ ਨੇ ਦੱਸਿਆ ਕਿ ਇਸ ਭਰਤੀ ਲਈ ਯੁਵਕਾਂ ਨੂੰ ਸਰੀਰਕ ਯੋਗਤਾ ਟੈਸਟ ਪਾਸ ਕਰਨਾ ਲਾਜਮੀ ਹੋਵੇਗਾ। ਸਰੀਰਕ ਯੋਗਤਾ ਤੋਂ ਇਲਾਵਾ ਲਿਖਤੀ ਪ੍ਰੀਖਿਆ ਵੀ ਲਾਜ਼ਮੀ ਹੋਵੇਗੀ, ਜੋੋ ਕਿ ਕੰਪਿਊਟਰ ਅਧਾਰਤ ਟੈਸਟ ਰਾਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਟੌਲ ਫਰੀ ਨੰਬਰ 18002102565 'ਤੇ ਸੰਪਰਕ ਕਰ ਸਕਦੇ ਹਨ।ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਬਿਉਰੋ ਆਫ਼ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਪਟਿਆਲਾ ਨੌਜਵਾਨਾਂ ਨੂੰ ਅਗਵਾਈ ਦੇਣ ਲਈ ਹਰ ਸਮੇਂ ਉਪਲਬੱਧ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...