ਨਵਾਂਸ਼ਹਿਰ, 19 ਜੁਲਾਈ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਦੀਆਂ ਹਦਾਇਤਾਂ 'ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਰਾਹੋਂ ਵਿਖੇ ਸਵੀਪ ਗਤੀਵਿਧੀਆਂ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ 047-ਨਵਾਂਸ਼ਹਿਰ ਦੇ ਸਵੀਪ ਨੋਡਲ ਅਫ਼ਸਰ ਸੁਰਜੀਤ ਸਿੰਘ ਮਝੂਰ ਵੱਲੋਂ ਚੋਣ ਕਮਿਸ਼ਨ ਦੀ ਵੈੱਬਸਾਈਟ ਰਾਹੀਂ ਖੁਦ ਵੋਟ ਬਣਾਉਣ, ਕੈਂਸਲ ਕਰਨ, ਸੋਧ ਕਰਨ ਅਤੇ ਵੋਟ ਟ੍ਰਾਂਸਫਰ ਕਰਨ ਬਾਰੇ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ। ਉਨਾਂ ਕਿਹਾ ਕਿ 1 ਜਨਵਰੀ 2021 ਨੂੰ ਜਿਸ ਵਿਅਕਤੀ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਸ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ। ਲੋਕਤੰਤਰ ਵਿਚ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਉਨਾਂ ਕਿਹਾ ਕਿ ਸਾਡੀ ਇਕ-ਇਕ ਵੋਟ ਬੇਹੱਦ ਕੀਮਤੀ ਹੈ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮਹਿੰਦਰ ਸਿੰਘ ਅਤੇ ਲੈਕਚਰਾਰ ਅਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰਿਆਂ ਨੂੰ ਵੋਟ ਬਣਵਾਉਣ ਅਤੇ ਇਸ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿ੍ਰੰਸੀਪਲ ਬਲਜਿੰਦਰ ਸਿੰਘ, ਗੁਰਸ਼ਰਨ ਸਿੰਘ, ਸੰਜੀਵ ਕੁਮਾਰ, ਹਰਜਿੰਦਰ ਲਾਲ, ਜਤਿੰਦਰ ਪਾਲ ਸਿੰਘ, ਹਰਜੀਤ ਕੌਰ, ਜਸਵਿੰਦਰ ਕੌਰ, ਕਮਲਦੀਪ, ਨੀਲਮ ਰਾਣੀ, ਰਘੁਵਿੰਦਰ ਕੌਰ, ਰਮਦੀਪ ਸਿੰਘ, ਰਣਜੀਤ ਸਿੰਘ, ਸਤਿੰਦਰ ਪਾਲ ਕੌਰ, ਸਵਿਤਾ ਰਾਣੀ, ਰੇਨੂੰ ਅਤੇ ਹੋਰ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
