Monday, 12 July 2021

ਨਵ-ਵਿਆਹੀ ਜੋੜੀ ਨੂੰ ਚਰਨਜੀਤ ਸਿੰਘ ਬਰਾੜ ਅਤੇ ਹੋਰ ਆਗੂਆਂ ਨੇ ਅਸ਼ੀਰਵਾਦ ਦਿੱਤਾ

 ਨਵ-ਵਿਆਹੀ ਜੋੜੀ ਨੂੰ ਚਰਨਜੀਤ ਸਿੰਘ ਬਰਾੜ ਅਤੇ ਹੋਰ ਆਗੂਆਂ ਨੇ ਅਸ਼ੀਰਵਾਦ ਦਿੱਤਾ
ਨਵਾਂਸ਼ਹਿਰ 12 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ)  ਅੱਜ ਇਕ ਸਾਦੇ ਵਿਆਹ ਸਮਾਗਮ ਮੌਕੇ ਨਵ-ਵਿਆਹੀ ਜੋੜੀ ਸੁਖਦੇਵ ਸਿੰਘ ਅਤੇ ਹਰਪ੍ਰੀਤ ਕੌਰ ਦਾ ਵਿਆਹ ਕਰੋਨਾ ਵਾਇਰਸ ਦੇ ਚਲਦਿਆਂ ਬਹੁਤ ਹੀ ਇਸ ਸਾਦੇ ਢੰਗ ਨਾਲ ਕੀਤਾ ਗਿਆ, ਇਸ ਮੌਕੇ ਨਵ-ਵਿਆਹੀ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਚਰਨਜੀਤ ਸਿੰਘ ਬਰਾੜ, ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਹਰਦਿਆਲ ਸਿੰਘ ਕੰਬੋਜ, ਐਸਜੀਪੀਸੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੀਨੀਅਰ ਆਗੂ ਸੁਖਵਿੰਦਰ ਸਿੰਘ ਮਿੰਟੂ ਜਾਡਲਾ, ਪਰਵਿੰਦਰਪਾਲ ਸਿੰਘ ਯੂ ਐਸ ਏ, ਜਸਪਾਲ ਸਿੰਘ ਜੱਸ ਮੀਰ ਪੁਰ ਵਿਸ਼ੇਸ਼ ਤੌਰ ਤੇ ਹਾਜਰ ਹੋਏ । ਸ ਬਰਾੜ ਨੇ ਦੱਸਿਆ ਕਿ ਸਾਨੂੰ ਅੱਜਕਲ ਸਾਦੇ ਵਿਆਹ ਸਮਾਗਮ ਕਰਨੇ ਚਾਹੀਦੇ ਹਨ। ਜਿਸ ਲਈ ਨਵ-ਵਿਆਹੀ ਜੋੜੀ ਸੁਖਦੇਵ ਸਿੰਘ ਅਤੇ ਹਰਪ੍ਰੀਤ ਕੌਰ ਵਧਾਈ ਦੇ ਪਾਤਰ ਹਨ। ਇਸ ਮੌਕੇ ਲੜਕੇ ਦੇ ਪਿਤਾ ਹਰਦਿਆਲ ਸਿੰਘ, ਲੜਕੀ ਦੇ ਪਿਤਾ ਬਲਜੀਤ ਸਿੰਘ, ਦਵਿੰਦਰ ਸਿੰਘ , ਹਰਦੇਵ ਸਿੰਘ ਜੇਈ, ਬੂਟਾ ਸਿੰਘ ਸੈਦਖੇੜੀ, ਅਮਨਦੀਪ ਸਿੰਘ ਗੁਰਜੀਤ ਸਿੰਘ ਮੀਰਪੁਰ, ਗੁਰਪ੍ਰੀਤ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME