Tuesday, 31 August 2021
ਅੰਮ੍ਰਿਤਸਰ ਜਿਲ੍ਹੇ ਵਿਚ ਲਾਭਪਾਤਰੀਆਂ ਨੂੰ ਦੁੱਗਣੀ ਹੋਈ ਪੈਨਸ਼ਨ ਮਿਲਣੀ ਸ਼ੁਰੂ
ਪੰਜਾਬ ਸਰਕਾਰ ਵੱਲੋਂ ਵਧਾਈ ਸਮਾਜਿਕ ਸੁਰੱਖਿਆ ਪੈਨਸ਼ਨ ਦਾ ਪਟਿਆਲਾ ਜ਼ਿਲ੍ਹੇ ਦੇ 1.98 ਲੱਖ ਲਾਭਪਾਤਰੀਆਂ ਨੂੰ ਮਿਲੇਗਾ ਲਾਭ-ਕੇ.ਕੇ. ਸ਼ਰਮਾ
ਪਟਿਆਲਾ, 31 ਅਗਸਤ:
ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਂਦੀ ਮਹੀਨਾਵਾਰ ਪੈਨਸ਼ਨ 750 ਦੀ ਥਾਂ ਹੁਣ 1500 ਕਰ ਦਿੱਤੀ ਗਈ ਹੈ, ਜਿਸ ਨਾਲ ਪਟਿਆਲਾ ਜ਼ਿਲ੍ਹੇ ਦੇ 1.98 ਲੱਖ ਲਾਭਪਾਤਰੀਆਂ ਨੂੰ 1 ਜੁਲਾਈ 2021 ਤੋਂ ਇਸ ਵਾਧੇ ਦਾ ਲਾਭ ਮਿਲੇਗਾ। ਇਹ ਪ੍ਰਗਟਾਵਾ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਕੀਤਾ।
ਉਹ ਇੱਥੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਸਮਾਰੋਹ ਦੀ ਆਨ ਲਾਈਨ ਪ੍ਰਧਾਨਗੀ ਕੀਤੇ ਜਾਣ ਮੌਕੇ ਸ਼ਮੂਲੀਅਤ ਕਰਨ ਬਾਅਦ ਪਟਿਆਲਾ ਸ਼ਹਿਰੀ ਹਲਕੇ ਦੇ 50 ਦੇ ਕਰੀਬ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈਕ ਵੰਡ ਰਹੇ ਸਨ। ਇਸ ਮੌਕੇ ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਇਸ ਨਵੀਂ ਵਧੀ ਹੋਈ ਪੈਨਸ਼ਨ 'ਤੇ ਪੰਜਾਬ ਸਰਕਾਰ, 4800 ਕਰੋੜ ਰੁਪਏ ਦਾ ਸਾਲਾਨਾ ਖ਼ਰਚਾ ਕਰੇਗੀ। ਜਦਕਿ ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗਰੀਬਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਵਾਅਦਾ ਪੂਰਾ ਕੀਤਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਅੰਦਰ 1 ਲੱਖ 98 ਹਜ਼ਾਰ 234 ਲਾਭਪਾਤਰੀਆਂ ਨੂੰ 29 ਕਰੋੜ 73 ਲੱਖ 51 ਹਜ਼ਾਰ ਰੁਪਏ ਦੀ ਪੈਨਸ਼ਨ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੁਢਾਪਾ ਪੈਨਸ਼ਨ ਦੇ 1 ਲੱਖ 34 ਹਜ਼ਾਰ 777 ਲਾਭਪਾਤਰੀ ਹਨ, ਜਿਨ੍ਹਾਂ ਨੂੰ ਹਰ ਮਹੀਨੇ 20 ਕਰੋੜ 21 ਲੱਖ 65 ਹਜ਼ਾਰ 500 ਰੁਪਏ ਦੀ ਪੈਨਸ਼ਨ ਮਿਲਦੀ ਹੈ। ਜਦੋਂਕਿ 35,896 ਵਿਧਵਾਵਾਂ ਨੂੰ 5 ਕਰੋੜ 38 ਲੱਖ 44,000 ਰੁਪਏ, 11,393 ਆਸ਼ਰਿਤ ਬੱਚਿਆਂ ਨੂੰ 1 ਕਰੋੜ 70 ਲੱਖ 89,500 ਰੁਪਏ, 16,168 ਦਿਵਿਆਂਗ ਲਾਭਪਾਤਰੀਆਂ ਨੂੰ 2 ਕਰੋੜ 42 ਲੱਖ 52 ਹਜ਼ਾਰ ਰੁਪਏ ਦੀ ਪੈਨਸ਼ਨ ਰਾਸ਼ੀ ਵੰਡੀ ਜਾਂਦੀ ਹੈ।
ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਸਮਾਰੋਹ ਮੌਕੇ ਪਟਿਆਲਾ ਸ਼ਹਿਰੀ ਹਲਕੇ ਦੇ 54 ਲਾਭਪਾਤਰੀਆਂ ਨੂੰ ਚੈਕ ਤਕਸੀਮ ਕੀਤੇ ਗਏ। ਜਦੋਂਕਿ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਹੋਏ ਸਮਾਰੋਹਾਂ ਦੌਰਾਨ ਅੱਜ ਕੁਲ 1600 ਲਾਭਪਾਤਰੀਆਂ ਨੂੰ ਹਲਕਾ ਵਿਧਾਇਕਾਂ ਤੇ ਹੋਰ ਆਗੂਆਂ ਵੱਲੋਂ ਵਧੀ ਹੋਈ ਪੈਨਸ਼ਨ ਤਕਸੀਮ ਕੀਤੀ ਗਈ। ਜਦੋਂਕਿ ਬਾਕੀ ਲਾਭਪਾਤਰੀਆਂ ਦੀ ਪੈਨਸ਼ਨ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਤਬਦੀਲ ਕਰ ਦਿੱਤੀ ਗਈ ਹੈ।
ਪੰਜਾਬ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਪੰਜਾਬ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਸ਼ਹਿਰੀ ਮਹਿਲਾ ਕਾਂਗਰਸ ਪ੍ਰਧਾਨ ਕਿਰਨ ਢਿੱਲੋਂ, ਪੰਜਾਬ ਲਾਰਜ ਸਕੇਲ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇ.ਕੇ. ਸਹਿਗਲ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਚੇਅਰਮੈਨ ਜਸਵੀਰ ਇੰਦਰ ਸਿੰਘ ਢੀਂਡਸਾ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਯੂ.ਟੀ. ਆਈ.ਏ.ਐਸ.) ਚੰਦਰ ਜੋਤੀ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਰੇਸ਼ ਕੰਬੋਜ, ਸੀ.ਡੀ.ਪੀ.ਓ. ਰੇਖਾ ਰਾਣੀ, ਸੁਪਰਵਾਈਜਰ ਜਸਵੀਰ ਕੌਰ, ਅਭਿਜੀਤ ਕੌਰ, ਸਮਜਿਕ ਸੁਰੱਖਿਆ ਵਿਭਾਗ ਤੋਂ ਮਨਮੋਹਨਜੀਤ ਕੌਰ, ਦੀਪਿਕਾ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਡਿਵੀਜ਼ਨਲ ਕਮਿਸ਼ਨਰ ਵੱਲੋਂ 'ਸੱਥ ਜੁਗਨੂੰਆਂ ਦੀ' ਕਹਾਣੀ-ਸੰਗ੍ਰਿਹ ਦਾ ਲੋਕ-ਅਰਪਣ
ਇਸ ਤੋਂ ਪਹਿਲਾਂ 'ਸੱਥ ਜੁਗਨੂੰਆਂ ਦੀ' ਕਹਾਣੀ- ਸੰਗ੍ਰਹਿ ਦੇ ਲਿਪੀਅੰਤਰਣਕਾਰ ਤੇ ਸੰਪਾਦਕ ਅੰਮਿ੍ਤਪਾਲ ਸਿੰਘ ਸ਼ੈਦਾ ਨੇ ਪੁਸਤਕ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਾਹੀ ਸ਼ਹਿਰ ਪਟਿਆਲਾ ਤੋਂ ਪਹਿਲੀ ਵਾਰ ਪ੍ਰਕਾਸ਼ਿਤ ਇਸ ਪੁਸਤਕ ਵਿੱਚ ਪੰਜਾਬੀ ਕਥਾ ਜਗਤ ਦੇ 15 ਸਮਰੱਥ ਤੇ ਸਿਰਮੌਰ ਕਹਾਣੀਕਾਰਾਂ ਦੀ ਇਕ-ਇਕ ਚੋਣਵੀਂ ਕਹਾਣੀ ਸ਼ਾਮਲ ਹੈ। ਪੁਸਤਕ, ਪੰਜਾਬੀ ਭਾਸ਼ਾ ਦੀਆਂ ਦੋ ਲਿਪੀਆਂ, ਗੁਰਮੁਖੀ ਤੇ ਸ਼ਾਹਮੁਖੀ ਵਿੱਚ ਸਾਂਝੇ ਤੌਰ ਤੇ ਪ੍ਰਕਾਸ਼ਿਤ ਕੀਤੀ ਗਈ ਹੈ, ਤਾਂ ਜੋ ਗੁਆਂਢੀ ਮੁਲਕ ਦੇ ਲਹਿੰਦੇ ਪੰਜਾਬ ਵਿਚ ਸ਼ਾਹਮੁਖੀ ਪੰਜਾਬੀ ਦੇ ਪਾਠਕ ਤੇ ਵਿਦਵਾਨ ਵੀ ਸਾਡੇ ਚੜਦੇ ਪੰਜਾਬ ਦੀ ਕਹਾਣੀ ਕਲਾ ਦਾ ਆਨੰਦ ਮਾਣ ਸਕਣ ਤੇ ਆਪਸੀ ਸਾਹਿਤਿਕ ਸਾਂਝ ਹੋਰ ਵੀ ਗੂੜੀ ਹੋ ਸਕੇ । ਪੁਸਤਕ ਦੀ ਸ਼ਾਨਦਾਰ ਭੂਮਿਕਾ, ਉੱਘੇ ਵਿਦਵਾਨ ਤੇ ਸ਼੍ਰੋਮਣੀ ਲੇਖਕ ਡਾ. ਅਮਰ ਕੋਮਲ ਨੇ ਲਿਖੀ ਹੈ। ਪੰਜਾਬ ਦੀ ਉੱਘੀ ਤੈ੍ਰਭਾਸ਼ੀ ਸੰਸਥਾ, ਤ੍ਵਿੇਣੀ ਸਾਹਿਤ ਪੀ੍ਰਸ਼ਦ (ਰਜਿ.), ਪਟਿਆਲਾ ਦੀ ਪੁਸਤਕ 'ਤੇ ਸੰਖੇਪ ਤਬਸਰਾ, ਸ੍ਰੀ ਅਸ਼ਰਫ਼ ਮਹਿਮੂਦ ਨੰਦਨ, ਐਡੀਟਰ, ਪਰਵਾਜ਼ੇ-ਅਦਬ, ਭਾਸ਼ਾ ਵਿਭਾਗ ਪੰਜਾਬ ਨੇ ਕੀਤਾ ਹੈ। ਸੀ੍ਰ ਸ਼ੈਦਾ ਨੇ ਇਹ ਵੀ ਦੱਸਿਆ ਕਿ ਇਹ ਪੁਸਤਕ ਦੁਨੀਆ ਦੇ ਸਮੂਹ ਪੰਜਾਬੀ ਹਲਕਿਆਂ ਤਕ ਪਹੁੰਚਾਉਣ ਦੀ ਯੋਜਨਾ ਹੈ।
ਲੋਕ ਅਰਪਣ ਮੌਕੇ ਵਿੱਚ ਗੁਰਦਰਸ਼ਨ ਸਿੰਘ ਗੁਸੀਲ, ਨਿਰਮਲਾ ਗਰਗ, ਨਵੀਨ ਕਮਲ ਭਾਰਤੀ, ਹਰੀ ਸਿੰਘ ਚਮਕ, ਆਰ. ਡੀ. ਜਿੰਦਲ, ਬਾਬੂ ਸਿੰਘ ਰਹਿਲ, ਤਿਰਲੋਕ ਸਿੰਘ ਢਿੱਲੋਂ, ਦਰਸ਼ਨ ਸਿੰਘ ਗੋਪਾਲਪੁਰੀ, ਸੁਖਮਿੰਦਰ ਸੇਖੋਂ, ਅੰਗਰੇਜ਼ ਕਲੇਰ, ਸੁਖਵਿੰਦਰ ਸਿੰਘ ਬਾਜਵਾ, ਰਘਬੀਰ ਸਿੰਘ ਮਹਿਮੀ, ਹਰਬੰਸ ਸਿੰਘ ਮਾਣਕਪੁਰੀ ਅਤੇ ਡਾ. ਹਰਪੀ੍ਤ ਸਿੰਘ ਰਾਣਾ ਨੇ ਵੀ ਸ਼ਮੂਲੀਅਤ ਕੀਤੀ।
ਜ਼ਿਲੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਹੋਈ ਸ਼ੁਰੂਆਤ
*ਜ਼ਿਲੇ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਮਿਲਿਆ ਵਧੀ ਹੋਈ ਪੈਨਸ਼ਨ ਦਾ ਲਾਭ
ਨਵਾਂਸ਼ਹਿਰ, 31 ਅਗਸਤ : ਗ਼ਰੀਬਾਂ ਅਤੇ ਲੋੜਵੰਦਾਂ ਲਈ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਦਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਢੰਗ ਰਾਹੀਂ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਸ਼ੁਰੂਆਤ ਕੀਤੀ ਗਈ। ਇਸ ਤਰਾਂ ਹੁਣ ਸੂਬੇ ਦੇ ਕਰੀਬ 27 ਲੱਖ ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ 1500 ਰੁਪਏ ਮਹੀਨਾਵਾਰ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ। ਇਸ ਵਰਚੂਅਲ ਸਮਾਗਮ ਨੂੰ ਸੂਬੇ ਭਰ ਵਿਚ ਹਜ਼ਾਰਾਂ ਵੱਖ-ਵੱਖ ਥਾਵਾਂ ਨਾਲ ਜੋੜਿਆ ਗਿਆ, ਜਿਥੇ ਮੋਹਤਬਰ ਸ਼ਖਸੀਅਤਾਂ ਨੇ ਸਮਾਗਮ ਵਿਚ ਆਨਲਾਈਨ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ। ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 40 ਥਾਵਾਂ 'ਤੇ ਵਰਚੂਅਲ ਸਮਾਗਮ ਕਰਵਾਏ ਗਏ, ਜਿਸ ਦੌਰਾਨ 11 ਥਾਵਾਂ 'ਤੇ 3400 ਦੇ ਕਰੀਬ ਬਜ਼ੁਰਗ, ਵਿਧਵਾ, ਬੇਸਹਰਾ ਬੱਚਿਆਂ ਅਤੇ ਦਿਵਿਆਂਗ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ ਗਏ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਹੋਰਨਾਂ ਅਧਿਕਾਰੀਆਂ ਸਮੇਤ ਵਰਚੂਅਲ ਸਮਾਗਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਜ਼ਿਲੇ ਵਿਚ ਵਧੀ ਹੋਈ ਸਮਾਜਿਕ ਸੁਰੱਖਿਆ ਪੈਨਸ਼ਨ ਵੰਡ ਦੀ ਰਸਮੀ ਤੌਰ 'ਤੇ ਸ਼ੁਰੂਆਤ ਕਰਦਿਆਂ ਲਾਭਪਾਤਰੀਆਂ ਨੂੰ ਚੈੱਕ ਤਕਸੀਮ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣੇਗੀ। ਉਨਾਂ ਕਿਹਾ ਸਮਾਜਿਕ ਸੁਰੱਖਿਆ ਪੈਨਸ਼ਨਾਂ ਵਿਚ ਦੁੱਗਣੇ ਵਾਧੇ ਨਾਲ ਲਾਭਪਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨਾਂ ਦਾ ਜੀਵਨ ਨਿਰਬਾਹ ਵਧੀਆ ਢੰਗ ਨਾਲ ਹੋ ਸਕੇਗਾ। ਇਸ ਮੌਕੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਦੱਸਿਆ ਕਿ ਜ਼ਿਲੇ ਦੇ ਸਮਾਜਿਕ ਸੁਰੱਖਿਆ ਅਧੀਨ ਵੱਖ-ਵੱਖ ਪੈਨਸ਼ਨਾਂ ਦੇ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ ਵਧੀ ਹੋਈ ਪੈਨਸ਼ਨ ਦਾ ਲਾਭ ਮਿਲਿਆ ਹੈ, ਜਿਨਾਂ ਵਿਚੋਂ 3400 ਲਾਭਪਾਤਰੀਆਂ ਨੂੰ ਅੱਜ ਚੈੱਕਾਂ ਰਾਹੀਂ ਅਤੇ ਬਾਕੀਆਂ ਨੂੰ ਸਿੱਧੇ ਉਨਾਂ ਦੇ ਖਾਤਿਆਂ ਵਿਚ ਰਾਸ਼ੀ ਭੇਜ ਦਿੱਤੀ ਗਈ ਹੈ। ਇਸ ਮੌਕੇ ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡੀ. ਐਫ. ਐਸ. ਓ ਜਤਿਨ ਵਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਸਮਾਜਿਕ ਸਿਖਿਆ ਟੀਚਰ ਫੈਸਟ 'ਚ ਡਾ ਬਿੰਦੂ ਕੈਂਥ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੇ
Monday, 30 August 2021
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 12 ਸਤੰਬਰ ਦਿਨ ਐਤਵਾਰ ਨੂੰ
ਬੰਗਾ 31 ਅਗਸਤ : - ( ) ਗੁਰਮਤਿ ਪ੍ਰਚਾਰ ਰਾਗੀ ਸਭਾ ਵੱਲੋਂ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਮਹਾਨ ਕੀਰਤਨ ਦਰਬਾਰ 12 ਸਤੰਬਰ ਦਿਨ ਐਤਵਾਰ ਨੂੰ ਸ਼ਾਮ 6 ਤੋਂ 10 ਵਜੇ ਰਾਤ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਭਾਈ ਜੋਗਾ ਸਿੰਘ ਪ੍ਰਧਾਨ ਨੇ ਪੱਤਰਕਾਰਾਂ ਨੂੰ ਗੁਰਮਤਿ ਪ੍ਰਚਾਰ ਰਾਗੀ ਸਭਾ ਦੀ ਅੱਜ ਹੋਈ ਵਿਸ਼ੇਸ਼ ਮੀਟਿੰਗ ਉਪਰੰਤ ਦਿੱਤੀ। ਭਾਈ ਸਾਹਿਬ ਨੇ ਦੱਸਿਆ ਕਿ ਮਹਾਨ ਕੀਰਤਨ ਦਰਬਾਰ ਵਿਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਸਾਬਕਾ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਾਲੇ ਗੁਰਬਾਣੀ ਕਥਾ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿਚ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਸਮੂਹ ਰਾਗੀ ਜਥਿਆਂ ਵੱਲੋਂ ਵੀ ਗੁਰਬਾਣੀ ਕੀਤਰਨ ਨਾਲ ਹਾਜ਼ਰੀਆਂ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਸ਼ਾਮ 4 ਵਜੇ ਤੋਂ ਸ਼ਾਮ 6 ਵਜੇ ਤੱਕ ਇਸਤਰੀ ਸਤਿਸੰਗ ਸਭਾ ਦੇ ਮੈਂਬਰਾਂ ਵੱਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤੇ ਜਾਣਗੇ। ਭਾਈ ਜੋਗਾ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਨੂੰ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ, ਸਮੂਹ ਇਲਾਕਾ ਨਿਵਾਸੀ ਸਾਧ ਸੰਗਤਾਂ ਅਤੇ ਮੈਨੇਜਰ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਦੇ ਵੱਡਮੁੱਲੇ ਸਹਿਯੋਗ ਨਾਲ ਆਯੋਜਿਤ ਕੀਤਾ ਰਿਹਾ ਹੈ। ਮਹਾਨ ਕੀਰਤਨ ਸਮਾਗਮ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਮੀਡੀਆ ਨੂੰ ਮਹਾਨ ਕੀਰਤਨ ਦਰਬਾਰ ਦੀ ਜਾਣਕਾਰੀ ਦੇਣ ਮੌਕੇ ਭਾਈ ਜੋਗਾ ਸਿੰਘ ਪ੍ਰਧਾਨ ਗੁਰਮਤਿ ਪ੍ਰਚਾਰ ਰਾਗੀ ਸਭਾ, ਭਾਈ ਜੋਗਿੰਦਰ ਸਿੰਘ ਰਾਹੋਂ, ਭਾਈ ਸੁਖਦੇਵ ਸਿੰਘ ਬੰਗਾ, ਭਾਈ ਮਨਜੀਤ ਸਿੰਘ ਢਾਹਾਂ ਕਲੇਰਾਂ ਵਾਲੇ, ਭਾਈ ਗੁਰਮੇਲ ਸਿੰਘ ਬੰਗਾ, ਭਾਈ ਨਿਰਮਲ ਸਿੰਘ ਖਟਕੜ ਖੁਰਦ, ਭਾਈ ਸੁਖਜੀਵਨ ਸਿੰਘ ਝੰਡੇਰ, ਭਾਈ ਅੰਮ੍ਰਿਤਪਾਲ ਸਿੰਘ ਝੰਡੇਰਾਂ ਵਾਲੇ, ਭਾਈ ਮੋਹਨ ਸਿੰਘ ਪੂਨੀਆਂ, ਭਾਈ ਪਰਮਜੀਤ ਸਿੰਘ ਨੌਰਾ, ਭਾਈ ਅਜੀਤ ਸਿੰਘ ਗੁਣਾਚੌਰ, ਭਾਈ ਗੁਰਲਾਲ ਸਿੰਘ ਮੈਨੇਜਰ ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ, ਭਾਈ ਗੁਰਮੁੱਖ ਸਿੰਘ ਹਜ਼ੂਰੀ ਰਾਗੀ, ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ, ਭਾਈ ਗੁਰਪ੍ਰੀਤ ਸਿੰਘ ਆਕਊਂਟਟੈਂਟ ਅਤੇ ਸਭਾ ਦੇ ਹੋਰ ਮੈਂਬਰ ਹਾਜ਼ਰ ਸਨ।
ਫੋਟੋ ਕੈਪਸ਼ਨ : ਗੁਰਦੁਆਰਾ ਚਰਨ ਕਵੰਲ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਜਾਣਕਾਰੀ ਦਿੰਦੇ ਹੋਏ ਗੁਰਮਤਿ ਪ੍ਰਚਾਰ ਰਾਗੀ ਸਭਾ ਦੇ ਪ੍ਰਧਾਨ ਭਾਈ ਜੋਗਾ ਸਿੰਘ ਅਤੇ ਸਭਾ ਦੇ ਮੈਂਬਰ
ਏਅਰ ਇੰਡੀਆ ਦੀ ਅੰਮ੍ਰਿਤਸਰ – ਬਰਮਿੰਘਮ ਸਿੱਧੀ ਉਡਾਣ 3 ਸਤੰਬਰ 2021 ਤੋਂ ਹੋਵੇਗੀ ਸ਼ੁਰੂ
ਅੰਮਿ੍ਰਤਸਰ 30 ਅਗਸਤ 2021:- ਭਾਰਤ ਅਤੇ ਯੂਕੇ ਵਿਚਕਾਰ ਉਡਾਣਾਂ ਦੀ ਵੱਡੀ ਮੰਗ ਨੂੰ ਮੁੱਖ ਰੱਖਦੇ ਹੋਏ ਏਅਰ ਇੰਡੀਆ 3 ਸਤੰਬਰ 2021 ਤੋਂ ਆਪਣੀ ਅੰਮ੍ਰਿਤਸਰ - ਬਰਮਿੰਘਮ ਸਿੱਧੀ ਉਡਾਣ ਮੁੜ ਸ਼ੁਰੂ ਕਰ ਰਹੀ ਹੈ। ਯੂਕੇ ਸਰਕਾਰ ਵਲੋਂ 8 ਅਗਸਤ ਤੋਂ ਭਾਰਤ ਦਾ ਨਾਮ 'ਲਾਲ' ਸੂਚੀ ਤੋਂ ਹਟਾ ਕੇ ਇਸਨੂੰ 'ਏਂਬਰ' ਸੂਚੀ ਵਿੱਚ ਪਾ ਦਿੱਤੇ ਜਾਣ ਤੋਂ ਬਾਅਦ ਉਡਾਣਾਂ ਦੋਨਾਂ ਮੁਲਕਾਂ ਵਿਚਕਾਰ ਉਡਾਣਾਂ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ। ਇਸ ਸੰਬੰਧੀ ਫਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈਬਸਾਈਟ 'ਤੇ ਤਾਜ਼ਾ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਅਤੇ ਬਰਮਿੰਘਮ ਵਿਚਕਾਰ ਹਰ ਹਫਤੇ ਵਿੱਚ ਇਕ ਸਿੱਧੀ ਉਡਾਣ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਇਹ ਉਡਾਣ ਹਰ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:00 ਵਜੇ ਉਡਾਣ ਭਰੇਗੀ ਅਤੇ ਉਸੇ ਦਿਨ ਸ਼ਾਮ 5:20 ਵਜੇ ਬਰਮਿੰਘਮ ਪਹੁੰਚੇਗੀ। ਵਾਪਸੀ ਦੀ ਉਡਾਣ ਸ਼ਨੀਵਾਰ ਸ਼ਾਮ ਨੂੰ 7:30 ਵਜੇ ਬਰਮਿੰਘਮ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਸਵੇਰੇ 7:35 ਵਜੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ 'ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ਤੇ ਕੀਤੀ ਜਾ ਸਕਦੀ ਹੈ। ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਨੇ 16 ਅਗਸਤ ਨੂੰ ਅੰਮ੍ਰਿਤਸਰ ਤੋਂ ਲੰਡਨ ਹੀਥਰੋ ਲਈ ਹਰ ਹਫਤੇ ਵਿੱਚ ਇਕ ਦਿਨ ਸਿੱਧੀ ਉਡਾਣ ਦੁਬਾਰਾ ਸ਼ੁਰੂ ਕੀਤੀ ਸੀ। ਯੂਕੇ ਨਾਲ ਇਸ ਸਿੱਧੇ ਹਵਾਈ ਸੰਪਰਕ ਨਾਲ ਇੱਕ ਵਾਰ ਫਿਰ ਅੰਮ੍ਰਿਤਸਰ ਤੋਂ ਯੁਕੇ ਲਈ ਕਾਰਗੋ ਵਪਾਰ ਮੁੜ ਸ਼ੁਰੂ ਹੋ ਗਿਆ ਹੈ। ਏਅਰਪੋਰਟ ਅਥਾਰਟੀ ਵੱਲੋਂ ਕੀਤੇ ਗਏ ਟਵੀਟ ਦੇ ਅਨੁਸਾਰ, 17 ਅਗਸਤ ਨੂੰ ਹੀਥਰੋ ਲਈ ਪਹਿਲੀ ਉਡਾਣ ਤੇ 6270 ਕਿੱਲੋ ਬੇਬੀ ਕੋਰਨ ਅਤੇ ਅੰਬ ਦਾ ਅਚਾਰ ਭੇਜਿਆ ਗਿਆ ਸੀ ਜੋ ਕਿ 24 ਅਗਸਤ ਦੀ ਉਡਾਣ ਵਿੱਚ ਵੱਧ ਕੇ 9100 ਕਿੱਲੋ ਹੋ ਗਿਆ, ਜਿਸ ਵਿੱਚ ਖੇਡਾਂ ਦਾ ਸਾਮਾਨ ਵੀ ਸ਼ਾਮਲ ਸੀ। ਲੰਡਨ ਅਤੇ ਬਰਮਿੰਘਮ ਨਾਲ ਹਵਾਈ ਸੰਪਰਕ ਮੁੜ ਸ਼ੁਰੂ ਹੋਣ ਦਾ ਸਵਾਗਤ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ (ਐਨਜੀਓ) ਦੇ ਸਕੱਤਰ ਯੋਗੇਸ਼ ਕਰਮਾ ਨੇ ਕਿਹਾ, "ਇਨ੍ਹਾਂ ਉਡਾਣਾਂ ਦੇ ਦੁਬਾਰਾ ਸ਼ੁਰੂ ਹੋਣ ਨਾਲ ਕਿਸਾਨ ਅਤੇ ਵਪਾਰੀਆਂ ਨੂੰ ਸਬਜ਼ੀਆਂ, ਫਲ, ਅਤੇ ਹੋਰ ਵਸਤੂਆਂ ਵਿਦੇਸ਼ ਭੇਜਣ ਵਿੱਚ ਆਸਾਨੀ ਹੋਵੇਗੀ। ਬਰਮਿੰਘਮ ਨਾਲ ਪੰਜਾਬ ਦਾ ਸਿੱਧਾ ਸੰਪਰਕ ਦਹਾਕਿਆਂ ਪੁਰਾਣੀ ਮੰਗ ਰਹੀ ਹੈ ਅਤੇ ਭਾਰਤ ਦੀ ਰਾਸ਼ਟਰੀ ਏਅਰਲਾਈਨ ਏਅਰ ਇੰਡੀਆ ਨੇ ਇਸਨੂੰ ਮੁੜ ਪੂਰਾ ਕੀਤਾ ਹੈ। ਫਰਵਰੀ 2018 ਵਿੱਚ, ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜਯੰਤ ਸਿਨਹਾ ਅਤੇ ਉਹਨਾਂ ਤੋਂ ਬਾਦ ਨਵੇਂ ਬਣੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਦੋਵਾਂ ਨੇ ਇਸ ਉਡਾਣ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ, ਏਅਰ ਇੰਡੀਆ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ ਇਸ ਸੇਵਾ ਨੂੰ ਪਹਿਲ ਦੇ ਅਧਾਰ ਤੇ ਦੁਬਾਰਾ ਸ਼ੁਰੂ ਕਰਨ।" ਕਾਮਰਾ, ਜੋ ਏਅਰਪੋਰਟ ਐਡਵਾਈਜ਼ਰੀ ਕਮੇਟੀ (ਏਏਸੀ) ਦੇ ਮੈਂਬਰ ਵੀ ਹਨ, ਨੇ ਕਿਹਾ ਕਿ ਏਅਰ ਇੰਡੀਆ ਦੀ ਹਾਲ ਹੀ ਵਿੱਚ ਲੰਡਨ ਹੀਥਰੋ ਲਈ ਸ਼ੁਰੂ ਹੋਈ ਉਡਾਣ ਨੂੰ ਸ਼ਾਨਦਾਰ ਹੁੰਗਾਰਾ ਮਿਲਿਆ ਹੈ। ਇੱਥੋਂ ਕਾਰਗੋ ਵਪਾਰ ਨੂੰ ਵਧਾਉਣ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ। ਅਸੀਂ ਰਾਜ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਉਹ ਅੰਮ੍ਰਿਤਸਰ ਹਵਾਈ ਅੱਡੇ ਨੂੰ ਉਸਦਾ ਬਣਦਾ ਹੱਕ ਦੇਵੇ। ਉਹਨਾਂ ਅੱਗੇ ਕਿਹਾ ਕਿ 10 ਲੱਖ ਤੋਂ ਵੱਧ ਪੰਜਾਬੀ ਯੂਕੇ ਵਿੱਚ ਰਹਿੰਦੇ ਹਨ ਅਤੇ ਲੰਡਨ ਹੀਥਰੋ ਤੇ ਬਰਮਿੰਘਮ ਲਈ ਹਫਤੇ ਵਿੱਚ ਘੱਟੋ ਘੱਟ 3 ਉਡਾਣਾਂ ਹੋਣੀਆਂ ਚਾਹੀਦੀਆਂ ਹਨ। ਭਵਿੱਖ ਵਿਚ ਉਡਾਣਾਂ ਦੇ ਮੁੜ ਸ਼ੁਰੂ ਹੋਣ ਨਾਲ ਲੰਡਨ ਦੇ ਹੀਥਰੋ ਹਵਾਈ ਅੱਡੇ ਰਾਹੀਂ ਪੰਜਾਬ ਦੇ ਯਾਤਰੀਆਂ ਨੂੰ ਟੋਰਾਂਟੋ, ਵੈਨਕੂਵਰ, ਕੈਲਗਰੀ, ਨਿਉਯਾਰਕ ਸਾਨ ਫ੍ਰਾਂਸਿਸਕੋ, ਸ਼ਿਕਾਗੋ ਅਤੇ ਯੂਰਪ ਦੇ ਕਈ ਮੁਲਕਾਂ ਨਾਲ ਸੰਪਰਕ ਮਿਲ ਸਕੇਗਾ। ਅੰਮ੍ਰਿਤਸਰ ਵਿਕਾਸ ਮੰਚ ਨੇ ਜਨਵਰੀ 2017 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਲੀ ਬਰਮਿੰਘਮ ਸਿੱਧੀ ਉਡਾਣ ਨੂੰ ਅੰਮ੍ਰਿਤਸਰ ਤੋਂ ਸਿੱਧਾ ਸ਼ੁਰੂ ਕਰਨ ਸੰਬੰਧੀ ਜਨਹਿੱਤ ਪਟੀਸ਼ਨ ਦਾਇਰ ਕਰਨ ਤੋਂ ਬਾਦ ਹਾਈ ਕੋਰਟ ਵਲੋਂ ਏਅਰ ਇੰਡੀਆ ਨੂੰ ਇਹ ਪੁੱਛਿਆ ਗਿਆ ਸੀ ਕਿ ਦਿੱਲੀ – ਬਰਮਿੰਘਮ ਉਡਾਣ ਸਿੱਧਾ ਅੰਮ੍ਰਿਤਸਰ ਤੋਂ ਕਿੳਂ ਨਹੀਂ ਜਾ ਸਕਦੀ, ਕਿਉਂਕਿ ਦਿੱਲੀ ਤੋਂ ਉਡਾਣ ਵਿਚ ਬਹੁਗਿਣਤੀ ਪੰਜਾਬ ਤੋ ਹੁੰਦੀ ਹੈ। ਸੇਵਾ ਟਰੱਸਟ ਯੂਕੇ ਦੇ ਚੇਅਰਮੈਨ, ਕੌਂਸਲਰ ਚਰਨ ਕੰਵਲ ਸਿੰਘ ਸੇਖੋਂ ਨੇ ਇਸ ਉਡਾਣ ਦੇ ਮੁੜ ਸ਼ੁਰੂ ਹੋਣ ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਬਰਮਿੰਘਮ ਦੇ ਨਾਲ ਲਗਦੇ ਸ਼ਹਿਰਾਂ ਵਿੱਚ ਹਜ਼ਾਰਾਂ ਪੰਜਾਬੀਆਂ ਨੂੰ ਹੁਣ ਕੋਰੋਨਾ ਦੇ ਦੋਰਾਨ ਸਫਰ ਕਰਨ ਵਿੱਚ ਸਹੂਲਤ ਹੋਵੇਗੀ। ਉਹਨਾਂ ਨੂੰ ਹੁਣ ਉਡਾਣ ਲਈ ਦਿੱਲੀ ਰਾਹੀਂ ਯਾਤਰਾ ਨਹੀਂ ਕਰਨੀ ਪਵੇਗੀ। ਸੇਵਾ ਟਰੱਸਟ ਅਤੇ ਅੰਮ੍ਰਿਤਸਰ ਵਿਕਾਸ ਮੰਚ 2018 ਤੋਂ ਅੰਮ੍ਰਿਤਸਰ-ਲੰਡਨ ਹੀਥਰੋ ਸਿੱਧੀਆਂ ਉਡਾਣਾਂ ਦੀ ਸਾਂਝੀ ਮੁਹਿੰਮ ਨੂੰ ਚਲਾ ਰਹੇ ਹਨ।
ਪ੍ਰਨੀਤ ਕੌਰ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ
ਤੇ ਸਭਨਾਂ ਦੀ ਭਲਾਈ ਦੀ ਕਾਮਨਾ ਕੀਤੀ
ਪਟਿਆਲਾ, 30 ਅਗਸਤ: ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ
ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਿਖੇ ਵੱਖ-ਵੱਖ ਥਾਵਾਂ 'ਤੇ ਕਰਵਾਏ ਗਏ
ਸਮਾਰੋਹਾਂ 'ਚ ਸ਼ਿਰਕਤ ਕੀਤੀ। ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਪੰਜਾਬ
ਵਾਸੀਆਂ ਤੇ ਸਮੁੱਚੀ ਲੋਕਾਈ ਨੂੰ ਵਧਾਈਆਂ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ
ਸਰਵ-ਵਿਆਪੀ ਪਿਆਰ ਤੇ ਸਦਭਾਵਨਾ ਦੇ ਫਲਸਫ਼ੇ ਨੂੰ ਅਪਣਾਉਣ ਦਾ ਸੱਦਾ ਵੀ ਦਿੱਤਾ। ਥੇ ਸੰਤ
ਨਗਰ ਵਿਖੇ ਸਥਿਤ ਸੰਤਾਂ ਦੀ ਕੁਟੀਆ ਵਿਖੇ ਕਰਵਾਏ ਸਮਾਰੋਹ ਦੌਰਾਨ ਪ੍ਰਾਚੀਨ ਮੰਦਿਰ
ਵਿਖੇ ਨਤਮਸਤਕ ਹੁੰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਭਗਵਾਨ ਦਾ ਅਸ਼ੀਰਵਾਦ ਲਿਆ। ਇਸ ਤੋਂ
ਬਾਅਦ ਉਨ÷ ਾਂ ਨੇ ਚੋਪੜਾ ਮੁਹੱਲਾ ਦੇ ਸ਼ਿਵ ਮੰਦਿਰ ਵਿਖੇ ਜਨਮ ਅਸ਼ਟਮੀ ਦੇ ਸਮਾਗਮ ਵਿਖੇ
ਸ਼ਿਰਕਤ ਕੀਤੀ। ਸੰਸਦ ਮੈਂਬਰ ਇਸ ਤੋਂ ਇਲਾਵਾ ਗੁੜ ਮੰਡੀ ਦੇ ਸ਼ਿਵ ਮੰਦਿਰ ਸਮੇਤ ਉਹ
ਪ੍ਰਾਚੀਨ ਸ਼ਿਵ ਮੰਦਿਰ, ਕਿਲਾ ਮੁਬਾਰਕ ਵਿਖੇ ਨਤਮਸਤਕ ਹੋਏ ਅਤੇ ਉਨ÷ ਾਂ ਨੇ ਪੰਜਾਬ ਦੀ
ਖੁਸ਼ਹਾਲੀ ਤੇ ਸਭਨਾਂ ਦੀ ਭਲਾਈ ਦੀ ਕਾਮਨਾ ਕੀਤੀ। ਸ੍ਰੀਮਤੀ ਪ੍ਰਨੀਤ ਕੌਰ ਨੇ ਆਰਿਆ
ਸਮਾਜ ਚੌਂਕ ਵਿਖੇ ਸਥਿਤ ਸ੍ਰੀ ਸਤਿ ਨਾਰਾਇਣ ਮੰਦਿਰ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ
ਅਸ਼ਟਮੀ ਮਨਾਏ ਜਾਣ ਦੇ ਸਮਾਰੋਹ 'ਚ ਵੀ ਸ਼ਿਰਕਤ ਕੀਤੀ। ਇਸ ਤੋਂ ਸੰਸਦ ਮੈਂਬਰ ਨੇ ਸ਼ੇਰਾਂ
ਵਾਲਾ ਗੇਟ ਵਿਖੇ ਸਥਿਤ ਸ਼ਿਵ ਮੰਦਿਰ ਵਿਖੇ ਵੀ ਮੱਥਾ ਟੇਕਿਆ। ਇਸ ਦੌਰਾਨ ਉਨ÷ ਾਂ ਦੇ
ਨਾਲ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਅਤੇ ਇਲਾਕਿਆਂ ਦੇ ਕੌਂਸਲਰ ਤੇ ਹੋਰ
ਪਤਵੰਤੇ ਵੀ ਮੌਜੂਦ ਸਨ। ਸ੍ਰੀਮਤੀ ਪ੍ਰਨੀਤ ਕੌਰ ਨੇ ਵੱਖ-ਵੱਖ ਸਮਾਰੋਹਾਂ ਮੌਕੇ ਸੰਬੋਧਨ
ਕਰਦਿਆਂ ਕਿਹਾ ਕਿ ਪਟਿਆਲਾ ਸ਼ਹਿਰ ਵਿਖੇ ਹਰ ਧਰਮ ਤੇ ਭਾਈਚਾਰੇ ਦੇ ਲੋਕ ਸ੍ਰੀ ਕ੍ਰਿਸ਼ਨ
ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਬਹੁਤ ਹੀ ਪਿਆਰ ਤੇ ਸਦਭਾਵਨਾ ਨਾਲ ਮਨਾਉਂਦੇ ਹਨ। ਉਨ÷
ਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਨੇ ਹਰ ਧਰਮ ਤੇ ਅਕੀਦੇ ਦੇ ਲੋਕਾਂ ਨੂੰ ਬਰਾਬਰ ਸਮਝਦਿਆਂ ਬਿਨ÷ ਾਂ ਕਿਸੇ ਵਿਤਕਰੇ ਦੇ
ਭਲਾਈ ਸਕੀਮਾਂ ਲਾਗੂ ਕੀਤੀਆਂ, ਜਿਨ÷ ਾਂ ਦੇ ਬਹੁਤ ਸਾਰਥਿਕ ਨਤੀਜੇ ਆਏ ਹਨ। ਸੰਸਦ
ਮੈਂਬਰ ਨੇ ਕਿਹਾ ਕਿ ਜਦੋਂ ਸਾਡੇ ਦੇਸ਼ ਦੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਦਿੱਲੀ
ਦੀਆਂ ਸਰਹੱਦਾਂ 'ਤੇ ਧਰਨੇ ਲਗਾ ਰਹੇ ਹਨ ਤਾਂ ਅਜਿਹੇ ਮਾਹੌਲ ਵਿੱਚ ਭਗਵਾਨ ਸ੍ਰੀ
ਕ੍ਰਿਸ਼ਨ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਹੋਰ ਵੀ ਵਧੇਰੇ ਹੋ ਜਾਂਦੀ ਹੈ, ਕਿਉਂਕਿ
ਭਗਵਾਨ ਸ੍ਰੀ ਕ੍ਰਿਸ਼ਨ ਨੇ ਸਮਾਜ ਦੇ ਲਤਾੜੇ ਤੇ ਨਿਮਾਣੇ ਲੋਕਾਂ ਨੂੰ ਆਪਣੇ ਗਲ ਨਾਲ
ਲਾਇਆ ਸੀ। ਉਨ÷ ਾਂ ਨੇ ਅਪੀਲ ਕੀਤੀ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕ ਆਪਸੀ
ਨਫ਼ਰਤ ਤੇ ਵੰਡੀਆਂ ਦੀਆਂ ਹੱਦਾਂ ਤੋੜਨ ਦਾ ਪ੍ਰਣ ਵੀ ਕਰਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਅੱਗੇ ਕਿਹਾ ਕਿ ਸ੍ਰੀਮਦ ਭਾਗਵਤ ਗੀਤਾ 'ਚ ਦਰਜ ਸ੍ਰੀ
ਕ੍ਰਿਸ਼ਨ ਮਹਾਰਾਜ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਨੂੰ ਆਪਸੀ ਭਾਈਚਾਰਕ ਸਾਂਝ ਤੇ
ਫਿਰਕੂ ਸਦਭਾਵਨਾਂ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦੇ ਯਤਨ ਕਰਨੇ ਚਾਹੀਦੇ ਹਨ ਤਾਂ ਕਿ
ਅਸੀਂ ਖੁਸ਼ਹਾਲੀ ਅਤੇ ਸਦਭਾਵਨਾਂ ਦੇ ਨਵੇਂ ਦੌਰ ਦੀ ਸ਼ੁਰੂਆਤ ਕਰ ਸਕੀਏ। ਇਸ ਦੌਰਾਨ
ਸ੍ਰੀਮਤੀ ਪ੍ਰਨੀਤ ਕੌਰ ਦੇ ਨਾਲ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਨਗਰ
ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਕਾਂਗਰਸ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ,
ਮਹਿਲਾ ਕਮਿਸ਼ਨ ਦੇ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪਨਸਪ ਦੇ ਸੀਨੀਅਰ ਵਾਈਸ
ਚੇਅਰਮੈਨ ਨਰਿੰਦਰ ਲਾਲੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਅਤੁਲ
ਜੋਸ਼ੀ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ, ਛੱਜੂ ਰਾਮ ਸੋਫਤ ਚੇਅਰਮੈਨ
ਰਾਮਾਨੰਦ ਟਰਸਟ ਸੰਤਾਂ ਦੀ ਕੁਟੀਆਂ, ਰਾਮਗੜ÷ ੀਆ ਭਲਾਈ ਬੋਰਡ ਦੇ ਸੀਨੀਅਰ ਵਾਈਸ
ਚੇਅਰਮੈਨ ਜਗਜੀਤ ਸਿੰਘ ਸੱਗੂ, ਕੌਂਸਲਰ ਨਿਖਿਲ ਬਾਤਿਸ਼ ਸ਼ੇਰੂ, ਹੈਪੀ ਸ਼ਰਮਾ, ਵਿਜੇ
ਕੂਕਾ, ਸੰਜੀਵ ਹੈਪੀ, ਰਜਨੀ ਸ਼ਰਮਾ, ਨਰੇਸ਼ ਦੁੱਗਲ, ਮਨਜੀਵ ਸਿੰਘ ਕਾਲੇਕਾ, ਰੋਕੀ
ਮਾਂਗਟ, ਨਿੱਖਲ ਕੁਮਾਰ ਕਾਕਾ, ਰਾਜਿੰਦਰ ਸ਼ਰਮਾ, ਸ਼ਿਵ ਕੁਮਾਰ ਪਾਠਕ, ਵੈਭਵ ਰਿਸ਼ੀ ਪਾਠਕ,
ਜੌਲੀ ਰਮਨ ਭੂਪਾ, ਅਨੁਜ ਖੋਸਲਾ, ਸੰਦੀਪ ਮਲਹੋਤਰਾ, ਅਨਿਲ ਕੁਮਾਰ, ਹਰਸ਼ ਭਾਰਦਵਾਜ,
ਹਰੀਸ਼ ਮਿਗਲਾਨੀ, ਵਿੱਕੀ ਅਰੌੜਾ, ਸ਼ਤੀਸ਼ ਕੰਬੋਜ, ਰੋਹਿਤ ਮੰਗਲਾ, ਮਨੀ ਗਰਗ, ਅਨਿਲ ਸ਼ਰਮਾ
ਪ੍ਰਧਾਨ ਤਾਰਾ ਦੇਵੀ, ਕੌਂਸਲਰਾਂ ਸਮੇਤ ਵੱਡੀ ਗਿਣਤੀ ਸ਼ਰਧਾਲੂ ਮੌਜੂਦ ਸਨ।
ਬਿਜਲੀ ਗਰੰਟੀ ਦੀ ਰਜਿਸਟ੍ਰੇਸ਼ਨ ਵਿਚ ਸਤਨਾਮ ਜਲਾਲਪੁਰ ਪੰਜਾਬ ਚੋਂ ਨੰਬਰ ਇਕ ਤੇ
Sunday, 29 August 2021
ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਸਬੰਧੀ ਮਨਾਹੀ ਦੇ ਹੁਕਮ ਜਾਰੀ *ਸ਼ਿਕਾਇਤ ਲਈ ਉੱਪ ਮੰਡਲ ਮੈਜਿਸਟ੍ਰੇਟ ਤੱਕ ਕੀਤੀ ਜਾ ਸਕਦੀ ਹੈ ਪਹੁੰਚ
ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਰੋਜ਼ਗਾਰ ਬਿਊਰੋ ਵੱਲੋਂ ਮੁਫ਼ਤ ਕੋਚਿੰਗ ਲਈ ਰਜਿਸਟ੍ਰੇਸ਼ਨ ਸ਼ੁਰੂ
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਬਿਊਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਕਿਸੇ ਵੀ ਸਰਕਾਰੀ ਕੰਮ-ਕਾਜ ਵਾਲੇ ਦਿਨ ਦਫ਼ਤਰੀ ਸਮੇਂ ਵਿਚ ਆਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਰੋਜ਼ਗਾਰ ਬਿਊਰੋ ਦੇ ਹੈਲਪ ਲਾਈਨ ਨੰਬਰ 98776-10877 ਤੇ ਵੀ ਸੰਪਰਕ ਕਰ ਸਕਦੇ ਹਨ ਅਤੇ ਆਪਣਾ ਨਾਮ ਇਸ ਲਿੰਕ 'ਤੇ https://www.eduzphere.com/freegovtexams ਰਜਿਸਟਰ ਕਰ ਸਕਦੇ ਹਨ। ਡਾ. ਪ੍ਰੀਤੀ ਯਾਦਵ ਨੇ ਪੜ੍ਹੇ ਲਿਖੇ ਅਤੇ ਯੋਗ ਨੌਜਵਾਨਾਂ ਨੂੰ ਖੁੱਲ੍ਹਾ ਸੱਦਾ ਦਿੰਦੇ ਹੋਏ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚ ਕੇ ਕੋਚਿੰਗ ਲਈ ਆਪਣਾ ਨਾਮ ਰਜਿਸਟਰ ਕਰਵਾਉਣ।
Saturday, 28 August 2021
ਲਾਇਨ ਕਲੱਬ ਨਵਾਂ ਸ਼ਹਿਰ ਗੋਲਡ ਬੰਦਗੀ ਨੇ ਵਣ ਮਹਾਂਉਤਸਵ ਮਨਾਇਆ
ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਆਮ ਨਾਗਰਿਕਾਂ ਲਈ ਫਰੀ ਸ਼ੂਗਰ ਚੈੱਕਅੱਪ ਸੇਵਾ ਦਾ ਆਰੰਭ
ਆਮ ਨਾਗਰਿਕਾਂ ਲਈ ਰੋਜ਼ਾਨਾ ਸਵੇਰੇ 9 ਵਜੇ ਤੋਂ 3 ਵਜੇ ਦੁਪਹਿਰ ਤੱਕ ਹੋਵੇਗਾ ਸ਼ੂਗਰ ਟੈਸਟ ਫਰੀ
Friday, 27 August 2021
ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਆਟੋਮੈਟਿਕ ਬਲੱਡ ਪ੍ਰੈਸ਼ਰ ਮਸ਼ੀਨ ਸਥਾਪਤ
ਆਈ.ਆਈ.ਟੀ. ਰੋਪੜ ਵੱਲੋਂ ਵਿਦਿਆਰਥੀਆਂ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੇ ਸਕਿੱਲ ਕੋਰਸ ਸ਼ੁਰੂ
ਪਟਿਆਲਾ, 27 ਅਗਸਤ: ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਆਈ.ਆਈ.ਟੀ. ਰੋਪੜ ਵੱਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਵਿੱਚ ਸਕਿੱਲ ਕੋਰਸ ਸ਼ੁਰੂ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸੀ.ਈ.ਓ. -ਕਮ- ਵਧੀਕ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਉਕਤ ਕੋਰਸਾਂ ਲਈ ਗਣਿਤ ਵਿਸ਼ੇ ਨਾਲ ਬਾਰਵੀਂ ਪਾਸ ਵਿਦਿਆਰਥੀਆਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਇਸ ਲਿੰਕ ਉੱਪਰ https://tinyurl.com/iitroparadmission ਆਪਣੇ ਆਪ ਨੂੰ ਰਜਿਸਟਰ ਕਰਨ।
ਡਾ. ਪ੍ਰੀਤੀ ਯਾਦਵ ਨੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਕੋਰਸਾਂ 'ਚ ਆਪਣੀ ਰਜਿਸਟਰੇਸ਼ਨ ਕਰਵਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਚਨਾ ਤੇ ਟੈਕਨਾਲੋਜੀ ਦੇ ਇਸ ਯੁੱਗ 'ਚ ਅਜਿਹੇ ਕੋਰਸ ਰੋਜ਼ਗਾਰ ਦੇ ਢੁਕਵੇਂ ਮੌਕੇ ਪ੍ਰਾਪਤ ਕਰਨ ਦੇ ਕਾਬਲ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪਟਿਆਲਾ ਹੈਲਪ ਲਾਈਨ ਨੰਬਰ 9877610877 'ਤੇ ਵੀ ਸੰਪਰਕ ਕਰ ਸਕਦੇ ਹਨ।
ਬੇਗਮਪੁਰਾ ਫਾਊਡੇਸ਼ਨ ਵੱਲੋਂ ਰਣਜੀਤ ਔਜਲਾ ਨੂੰ ਵਰਲਡ ਰਿਕਾਰਡ ਬੁੱਕ ਲਈ 50 ਹਜ਼ਾਰ ਰੁਪਏ ਮਦਦ
ਤਸਵੀਰ : ਬੇਗਮਪੁਰਾ ਫਾਊਂਡੇਸ਼ਨ ਪੰਜਾਬ ਵੱਲੋਂ ਵਰਲਡ ਰਿਕਾਰਡ ਬੁੱਕ ਦੀ ਜਿਊਰੀ ਫੀਸ 50 ਹਜ਼ਾਰ ਰੁਪਏ ਭੇਟ ਕਰਦੇ ਹੋਏ ਅਤੇ ਆਪਣੀ ਪੁਸਤਕ ਬਾਬਾ ਸਾਹਿਬ ਯੂ ਐਨ ਉ ਤੱਕ ਭੇਟ ਕਰਦੇ ਹੋਏ ਪ੍ਰਧਾਨ ਸ੍ਰੀ ਸੰਤੋਖ ਸਿੰਘ ਜੱਸੀ ਅਤੇ ਸੰਜੀਵ ਕੁਮਾਰ ਐਮਾਂ ਜੱਟਾਂ ਸੈਕਟਰੀ ਬੇਗਮਪੁਰਾ ਫਾਊਂਡੇਸ਼ਨ
ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਮਾਈਕਰੋਪਲਾਨੰਗ ਕਰਨ ਲਈ ਮੀਟਿੰਗ ਕੀਤੀ
ਆਪ ਪਾਰਟੀ ਵੱਲੋਂ ਪੰਜਾਬ ਦੇ ਮਿਹਨਤੀ ਲੀਡਰ ਦੀ ਲਿਸਟ ਵਿੱਚੋਂ ਪਹਿਲੇ ਨੰਬਰ ਉੱਤੇ ਆਕੇ ਸਤਨਾਮ ਜਲਵਾਹਾ ਨੇ ਪੰਜਾਬ ਵਿੱਚ ਨਾਮ ਰੌਸ਼ਨ ਕੀਤਾ
29 ਦੀ ਵੰਗਾਰ ਰੈਲੀ ਨੂੰ ਲੈ ਕੇ ਐਨ ਪੀ ਐਸ ਮੁਲਾਜ਼ਮ ਹੋਏ ਪੱਬਾਂ ਭਾਰ
Thursday, 26 August 2021
ਹੁਸ਼ਿਆਰਪੁਰ ਪੁਲੀਸ ਵੱਲੋਂ ਨਜ਼ਾਇਜ ਮਾਈਨਿੰਗ ਕਰ ਰਹੀ 2 ਜੇ ਸੀ ਬੀ ਮਸ਼ੀਨਾਂ ਅਤੇ 3 ਟਿੱਪਰ ਫੜੇ
ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾ ਪੂਰੀਆਂ ਨਾ ਕੀਤੀਆਂ ਤਾਂ ਜ਼ੋਨ ਪੱਧਰ ਤੇ ਰੈਲੀਆਂ ਕੀਤੀਆਂ ਜਾਣਗੀਆਂ:- ਡਾ.ਕਸ਼ਮੀਰ ਸਿੰਘ ਢਿੱਲੋਂ
ਸ਼ਹੀਦ ਰਾਜਗੁਰੂ ਦੇ ਜਨਮ ਦਿਹਾੜੇ ਉੱਤੇ ਸ਼ੁਰੂ ਹੋਈ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਸਮਾਪਨ
ਅੰਮਿ੍ਰਤਸਰ, 26 ਅਗਸਤ: --- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੀ ਟਾਊਨ ਹਾਲ ਬਿਲਡਿੰਗ ਵਿਚ ਲਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ ਦਾ ਸਮਾਪਨ ਹੋ ਗਿਆ। ਇਸ ਚਿੱਤਰ ਪ੍ਰਦਰਸ਼ਨੀ ਦੇ ਤੀਜੇ ਦਿਨ ਕੇਂਦਰੀ ਸਭਿਆਚਾਰ ਮੰਤਰਾਲੇ ਦੀ ਸੰਯੁਕਤ ਸਕੱਤਰ ਸੰਜੁਕਤਾ ਮੁਦਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸੰਜੁਕਤਾ ਮੁਦਗਲ ਨੇ ਚਿੱਤਰ ਪ੍ਰਦਰਸ਼ਨੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਭਵਿੱਖ ਵਿੱਚ ਵੀ ਲਾਈਆਂ ਜਾਣੀਆਂ ਚਾਹੀਦੀਆਂ ਹਨ। ਉੱਥੇ ਹੀ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਕਰਨਲ ਰਜਨੀਸ਼ ਸਿਨਹਾ ਨੇ ਵੀ ਖਾਸ ਤੌਰ ਉੱਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਨਵੀਂ ਪਨੀਰੀ ਨੂੰ ਸੇਧ ਦੇਣ ਵਿੱਚ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜ਼ਾਦੀ ਹਾਸਿਲ ਕਰਨ ਲਈ ਵੱਡੇ ਪੱਧਰ ਉੱਤੇ ਕੁਰਬਾਨੀਆਂ ਕੀਤੀਆਂ ਗਈਆਂ ਹਨ, ਇਸ ਕਰਕੇ ਸਮੇਂ-ਸਮੇਂ ਉੱਤੇ ਅਜਿਹੀਆਂ ਪ੍ਰਦਰਸ਼ਨੀਆਂ ਲਾਈਆਂ ਜਾਣੀਆਂ ਚਾਹੀਦੀਆਂ ਹਨ, ਤਾਂ ਜੋ ਨੌਜਵਾਨ ਪੀੜ੍ਹੀ ਵਿਚ ਦੇਸ਼ਭਗਤੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਮੌਕੇ ਐਨ.ਸੀ.ਸੀ. ਦੀ ਫਰਸਟ ਬਟਾਲੀਅਨ ਦੇ ਕੈਡਿਟਸ ਨੇ ਦੇਸ਼ਭਗਤੀ ਦੇ ਗਾਣਿਆਂ ਨਾਲ ਸਮਾਂ ਬੰਨ੍ਹਿਆ। ਕੈਡਿਟਸ ਨੇ "ਐ ਮੇਰੇ ਵਤਨ ਕੇ ਲੋਗੋਂ, ਜ਼ਰਾ ਆਂਖ ਮੇਂ ਭਰ ਲੋ ਪਾਨੀ" ਗੀਤ ਗਾ ਕੇ ਸਾਰਿਆਂ ਦਾ ਮਨ ਮੋਹ ਲਿਆ। ਟਾਊਨਹਾਲ ਬਿਲਡਿੰਗ ਨੂੰ ਆਪਣੇ ਗਾਣਿਆਂ ਨਾਲ ਦੇਸ਼ਭਗਤੀ ਦੇ ਰੰਗ ਵਿਚ ਰੰਗਣ ਵਾਲੇ ਬੱਚਿਆਂ ਦੀ ਕਰਨਲ ਰਜਨੀਸ਼ ਸਿਨਹਾ ਨੇ ਖੂਬ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲੀਸਿਟੀ ਅਫ਼ਸਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਦੇ ਸੱਦੇ ਤੋਂ ਬਾਅਦ ਮੰਤਰਾਲੇ ਵੱਲੋਂ ਦੇਸ਼ ਭਰ ਵਿੱਚ "ਆਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਚਿੱਤਰ ਪ੍ਰਦਰਸ਼ਨੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ 12 ਮਾਰਚ ਨੂੰ ਪ੍ਰਧਾਨਮੰਤਰੀ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਲਗਾਤਾਰ ਇਸ ਥੀਮ ਉੱਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਗੁਰਮੀਤ ਸਿੰਘ ਨੇ ਕਿਹਾ ਕਿ ਮਾਰਚ ਮਹੀਨੇ ਵਿੱਚ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੀ ਹੋਈ ਸਮਾਪਤ ਹੋਵੇਗੀ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਇਸ ਅਹਿਦ ਦੀ ਸ਼ਲਾਘਾ ਕਰਦਿਆਂ ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਭਵਿੱਖ ਵਿੱਚ ਵੀ ਆਯੋਜਿਤ ਕਰਵਾਏ ਜਾਣੇ ਚਾਹੀਦੇ ਨੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ 24 ਅਤੇ 25 ਅਗਸਤ ਨੂੰ ਚਿੱਤਰ ਪ੍ਰਦਰਸ਼ਨੀ ਤੋਂ ਇਲਾਵਾ ਮੰਤਰਾਲੇ ਵੱਲੋਂ ਸਕੂਲੀ ਬੱਚਿਆਂ ਦੇ ਵੱਖੋ-ਵੱਖ ਮੁਕਾਬਲੇ ਵੀ ਕਰਵਾਏ ਗਏ ਸਨ, ਜਿਸ ਵਿਚ ਸਕੂਲ ਅਤੇ ਕਾਲਜ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਤਿਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਦਾ ਆਗਾਜ਼ ਸ਼ਹੀਦ ਰਾਜਗੁਰੂ ਦੇ ਜਨਮ ਦਿਹਾੜੇ ਉੱਤੇ ਕੀਤਾ ਗਿਆ ਸੀ, ਜਿਸਨੂੰ ਸ਼ਹਿਰਵਾਸੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਚਿੱਤਰ ਪ੍ਰਦਰਸ਼ਨੀ ਵੇਖਣ ਆਏ ਲੋਕਾਂ ਨੇ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਲੋਕਾਂ ਅੰਦਰ ਦੇਸ਼ ਪ੍ਰੇਮ ਦੀ ਭਾਵਨਾ ਮੁੜ ਸੁਰਜੀਤ ਕਰਨ ਵਿਚ ਮਦਦ ਕਰਨਗੇ। ਦੱਸ ਦਈਏ ਕਿ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਰੀਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵੱਲੋਂ ਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ "ਅਜ਼ਾਦੀ ਦਾ ਅੰਮ੍ਰਿਤ ਮਹੋਤਸਵ" ਥੀਮ ਉੱਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਕਿ੍ਰਸ਼ਨਾ ਰਾਣੀ ਹੁਣ ਨਵਾਂਸ਼ਹਿਰ ਸਕੂਲ ਵਿਖੇ ਬਤੌਰ ਇਤਿਹਾਸ ਲੈਕਚਰਾਰ ਦੇਣਗੇ ਸੇਵਾਵਾਂ
ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਨਾਲ ਮੁਲਾਕਾਤ
ਕੈਪਸ਼ਨ :- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ-ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ, ਨਾਲ ਦਿਖਾਈ ਦੇ ਰਹੇ ਹਨ ਵਿਧਾਇਕ ਅੰਗਦ ਸਿੰਘ ।
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ, ਸੋਨਾ, ਚਾਂਦੀ, ਕੈਸ਼ ਤੇ ਮੋਬਾਇਲ ਬਰਾਮਦ : ਐਸ.ਐਸ.ਪੀ. ਅਮਨੀਤ ਕੌਂਡਲ
| ਕੈਪਸ਼ਨ:-ਐਸ.ਐਸ.ਪੀ. ਅਮਨੀਤ ਕੌਂਡਲ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। |
ਹੁਸ਼ਿਆਰਪੁਰ, 26 ਅਗਸਤ: (ਸੁਨੀਲ ਦੜੋਚ) ਜ਼ਿਲ੍ਹਾ ਪੁਲਿਸ ਵਲੋਂ ਭੈੜੇ ਅਨਸਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦਾਤਰ ਦਿਖਾ ਕੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਸੋਨੇ ਅਤੇ ਚਾਂਦੀ ਦੇ ਗਹਿਣੇ, ਮੋਬਾਇਲ ਫੋਨ ਅਤੇ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਸਥਾਨਕ ਪੁਲਿਸ ਲਾਈਨ ਵਿਖੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਕਮਲਜੀਤ ਸਿੰਘ ਉਰਫ ਲਾਡੀ ਵਾਸੀ ਦੁਲੁਵਾਣਾ ਥਾਣਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਅਤੇ ਭੁਪਿੰਦਰ ਸਿੰਘ ਉਰਫ ਟਿੰਕੂ ਵਾਸੀ ਫੱਜੂਪੁਰ ਥਾਣਾ ਧਾਰੀਵਾਲ ਵਜੋਂ ਹੋਈ ਹੈ ਜਿਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮੁਕਦਮੇ ਦਰਜ ਹਨ। ਐਸ.ਐਸ.ਪੀ. ਅਮਨੀਤ ਕੌਂਡਲ ਨੇ ਭੈੜੇ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਆਉਂਦੇ ਦਿਨਾਂ 'ਚ ਜ਼ਿਲ੍ਹਾ ਪੁਲਿਸ ਵਲੋਂ ਅਜਿਹੇ ਅਨਸਰਾਂ ਖਿਲਾਫ਼ ਮੁਹਿੰਮ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਨਾਲ ਥਾਣਾ ਦਸੂਹਾ ਵਿਚ ਦਰਜ 5 ਮੁਕਦਮੇ ਟਰੇਸ ਕੀਤੇ ਗਏ ਹਨ ਅਤੇ ਦੋਵਾਂ ਪਾਸੋਂ 2 ਸੋਨੇ ਦੀਆਂ ਚੈਨੀਆਂ, ਦੋ ਜੋੜੇ ਸੋਨੇ ਦੇ ਟਾਪਸ, ਇਕ ਜੋੜਾ ਬਾਲੀਆਂ, ਇਕ ਜੋੜਾ ਛੋਟੀਆਂ ਬਾਲੀਆਂ, ਇਕ ਮੁੰਦਰੀ, ਇਕ ਚਾਂਦੀ ਦੇ ਚੇਨ, 2 ਹਜ਼ਾਰ ਰੁਪਏ ਨਕਦ, ਮੋਬਾਇਲ ਫੋਨ, ਮੋਟਰ ਸਾਈਕਲ ਅਤੇ ਲੋਹੇ ਦੀ ਦਾਤਰ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ 10 ਅਗਸਤ 2021 ਨੂੰ ਨਵਨੀਤ ਕੌਰ ਵਾਸੀ ਵਾਰਡ ਨੰ: 1 ਗੋਬਿੰਦ ਨਗਰ ਦਾਰਾਪੁਰ ਟਾਂਡਾ ਤੋਂ ਦੋ ਨਾਮਾਲੂਮ ਵਿਅਕਤੀਆਂ ਨੇ ਚੇਨੀ ਖੋਹਣ ਦੇ ਨਾਲ-ਨਾਲ ਉਸ ਦੇ ਗਹਿਣੇ ਅਤੇ ਪਰਸ ਵਿਚੋਂ 2.20 ਲੱਖ ਰੁਪਏ ਅਤੇ ਮੋਬਾਇਲ ਫੋਨ ਖੋਹ ਲਿਆ ਸੀ ਜਿਸ 'ਤੇ ਥਾਣਾ ਟਾਂਡਾ ਵਿਖੇ ਮੁਕਦਮਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਡੀ.ਐਸ.ਪੀ. ਟਾਂਡਾ ਰਾਜ ਕੁਮਾਰ ਅਤੇ ਇੰਸਪੈਕਟਰ ਬਿਕਰਮ ਸਿੰਘ ਦੀ ਟੀਮ ਵਲੋਂ ਪੂਰੀ ਡੂੰਘਾਈ ਨਾਲ ਤਫਤੀਸ਼ ਕਰਦਿਆਂ 25 ਅਗਸਤ ਨੂੰ ਪਿੰਡ ਢਡਿਆਲਾ ਮੋੜ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਪੁੱਛਗਿਛ ਦੌਰਾਨ ਗਹਿਣੇ ਅਤੇ ਬਾਕੀ ਸਮਾਨ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਗੁਰਦਾਸਪੁਰ, ਧਾਰੀਵਾਲ, ਬਟਾਲਾ, ਕਾਹਨੂੰਵਾਨ, ਹੁਸ਼ਿਆਰਪੁਰ, ਅੰਮ੍ਰਿਤਸਰ ਆਦਿ ਥਾਵਾਂ 'ਤੇ ਪਹਿਲਾਂ ਵੀ ਲੁੱਟਾਂ-ਖੋਹਾਂ ਦੇ ਮੁਕਦਮੇ ਦਰਜ਼ ਹਨ।
Wednesday, 25 August 2021
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ, 04 ਸਤੰਬਰ ਤੋਂ ਕਰਨਗੇ ਲੰਬੀ ਹੜਤਾਲ
ਨਵਾਂਸ਼ਹਿਰ 25 ਅਗਸਤ (ਵਿਸ਼ੇਸ਼ ਪ੍ਰਤੀਨਿਧੀ ) ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ - ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਰਾਮ ਲੁਭਾਇਆ, ਗੁਲਸ਼ਨ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਰੈਲੀ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਮਨਜੀਤ ਕੁਮਾਰ, ਮੋਹਨ ਸਿੰਘ ਪੂਨੀਆ, ਸੁਖਰਾਮ, ਰੇਸ਼ਮ ਲਾਲ, ਅਸ਼ੋਕ ਕੁਮਾਰ, ਰਾਮਪਾਲ, ਬੇਅੰਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮੰਤਰੀਆਂ ਦੀ ਕਮੇਟੀ ਮੰਗਾਂ ਦਾ ਹੱਲ ਕਰਨ ਲਈ ਪੂਰੇ ਮੰਗ ਪੱਤਰ ਉਤੇ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ ਹੈ ਅਤੇ ਉਹ ਸਿਰਫ਼ ਤੇ ਸਿਰਫ਼ ਤਨਖਾਹ ਕਮਿਸ਼ਨ ਤਕ ਹੀ ਸੀਮਤ ਰਹਿ ਕੇ ਉਸ ਦਾ ਨਿਪਟਾਰਾ ਵੀ ਝੂਠੇ ਅੰਕੜੇ ਅਤੇ ਬੇਈਮਾਨੀ ਨਾਲ ਕਰਨਾ ਚਾਹੁੰਦੀ ਹੈ, ਨਾ ਕਿ ਮੁਲਾਜ਼ਮਾਂ/ ਪੈਨਸ਼ਨਰਾਂ ਨੂੰ ਇਨਸਾਫ਼ ਦੇ ਕੇ। ਪੈਨਸ਼ਨਰਾਂ ਦਾ ਨੋਟੀਫਿਕੇਸ਼ਨ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਇਹ ਕਮੇਟੀ ਆਪਣਾ ਰਾਜਨੀਤਕ ਮੁੱਦਾ ਦੱਸਦੀ ਹੋਈ ਮੌਨਸੂਨ ਸ਼ੈਸਨ ਵਿੱਚ ਮੁਲਾਜ਼ਮ ਵਿਰੋਧੀ ਐਕਟ ਪਾਸ ਕਰਨਾ ਚਾਹੁੰਦੀ ਹੈ। ਸਰਕਾਰ ਮਾਣ ਭੱਤਾ/ ਇਨਸੈੱਟਿਵ ਮੁਲਾਜ਼ਮਾਂ ਨੂੰ ਘੱਟੋ ਘੱਟ ਜਿਉਣ ਯੋਗ ਪੈਸੇ ਦੇਣ ਵਾਸਤੇ ਵੀ ਤਿਆਰ ਨਹੀਂ, ਸਮਾਜਿਕ ਸੁਰੱਖਿਆ ਦੇ ਤੌਰ ਤੇ ਮਿਲਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਇਹ ਕਮੇਟੀ ਭੱਜ ਰਹੀ ਹੈ। ਆਗੂਆਂ ਆਖਿਆ ਕਿ ਪੁਨਰਗਠਨ ਦੇ ਨਾਂ ਉੱਤੇ ਅਦਾਰਿਆਂ ਦਾ ਉਜਾੜਾ ਲਗਾਤਾਰ ਜਾਰੀ ਹੈ ਅਤੇ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, ਮੁਲਾਜ਼ਮ ਵਿਰੋਧੀ 3 ਸਾਲ ਪ੍ਰੋਵੇਸ਼ਨਲ ਸਮੇਂ ਦਾ ਪੱਤਰ, 17 ਜੁਲਾਈ 2020 ਦਾ ਕੇਂਦਰ ਦੇ ਤਨਖਾਹ ਸਕੇਲਾਂ ਨਾਲ ਜੋੜਨ ਵਾਲਾ ਪੱਤਰ ਅਤੇ ਡਿਵੈਲਪਮੈਂਟ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਵਾਲਾ ਪੱਤਰ ਅਜੇ ਤੱਕ ਵਾਪਸ ਨਹੀਂ ਲਿਆ ਗਿਆ। ਇਸ ਕਰਕੇ ਪੰਜਾਬ ਦੇ ਮੁਲਾਜ਼ਮਾਂ / ਪੈਨਸ਼ਨਰਾਂ ਅੰਦਰ ਇਸ ਸਰਕਾਰ ਪ੍ਰਤੀ ਵਿਆਪਕ ਗੁੱਸਾ ਹੈ, ਜਿਸ ਦਾ ਪ੍ਰਗਟਾਵਾ ਅੱਜ ਬਲਾਕ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਕੀਤਾ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਕੰਮ ਵਾਲੇ ਦਿਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਵਿਧਾਨ ਸਭਾ ਵੱਲ ਮਾਰਚ ਕਰਨਗੇ ਅਤੇ 4 ਸਤੰਬਰ ਤੋਂ ਲੰਬੀ ਹੜਤਾਲ ਵੱਲ ਵਧਣਗੇ।
ਪੀ ਡਬਲਿਊ ਡੀ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਦਾ ਦਫਤਰ ਘੇਰਿਆ
ਸਰਕਾਰੀ ਸਕੂਲ ਲੰਗੜੋਆ ਵਿਖੇ ਮਨਾਇਆ 'ਨੈਸ਼ਨਲ ਡੀਵੌਰਮਿੰਗ ਦਿਵਸ
ਪ੍ਰਨੀਤ ਕੌਰ ਵੱਲੋਂ ਸਿੱਧੂ ਦੇ ਸਲਾਹਕਾਰਾਂ ਦੀਆਂ ਟਿੱਪਣੀਆਂ ਦੀ ਨਿਖੇਧੀ, ਕਾਂਗਰਸ ਹਾਈ ਕਮਾਨ ਤੋਂ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ
*ਆਗਾਮੀ ਚੋਣਾਂ ਜਿੱਤਣ ਲਈ ਨਿਜੀ ਰਾਜਨੀਤੀ ਦੀ ਥਾਂ ਕਾਂਗਰਸ ਦੀ ਮਜ਼ਬੂਤੀ ਲਈ ਉਸਾਰੂ
ਭੂਮਿਕਾ ਨਿਭਾਉਣ ਦੀ ਲੋੜ
ਪਟਿਆਲਾ/ਚੰਡੀਗੜ੍ਹ, 25 ਅਗਸਤ : - ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ
ਨੇ ਅੱਜ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ ਕੀਤੀਆਂ ਸ਼ਰਮਨਾਕ ਟਿਪਣੀਆਂ ਨੂੰ
ਕਰਾਰੇ ਹੱਥੀਂ ਲੈਂਦਿਆਂ, ਇਨ੍ਹਾਂ ਨੂੰ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਵਾਲੀਆਂ ਕਰਾਰ
ਦਿੰਦਿਆਂ ਕਾਂਗਰਸ ਆਲਾ ਕਮਾਨ ਤੋਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ
ਕੀਤੀ ਹੈ। ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਅੱਜ, ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ
ਬੋਰਡ ਦੇ ਨਵ ਨਿਯੁਕਤ ਚੇਅਰਮੈਨ ਮਹੰਤ ਹਰਵਿੰਦਰ ਸਿੰਘ ਵੱਲੋਂ ਅਹੁਦਾ ਸੰਭਾਲੇ ਜਾਣ
ਮੌਕੇ ਕਰਵਾਏ ਸਮਾਗਮ 'ਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਮੀਡੀਆ ਦੇ ਇਸ ਸਵਾਲ, ਕੀ ਨਵਜੋਤ ਸਿੰਘ ਸਿੱਧੂ ਪਾਰਟੀ ਵਿੱਚ ਅਸ਼ਾਂਤੀ
ਲਈ ਜ਼ਿੰਮੇਵਾਰ ਹਨ, ਦੇ ਜਵਾਬ ਵਿੱਚ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ
ਤੋਂ ਸੰਸਦ ਮੈਂਬਰ ਨੇ ਕਿਹਾ, 'ਬਿਨ੍ਹਾਂ ਸ਼ੱਕ, ਸਿੱਧੂ ਜ਼ਿੰਮੇਵਾਰ ਹਨ, ਉਨ੍ਹਾਂ ਨੇ ਇਹ
ਸਭ ਸ਼ੁਰੂ ਕੀਤਾ ਅਤੇ ਹੁਣ, ਇਹ ਉਨ੍ਹਾਂ ਦੇ ਸਲਾਹਕਾਰ ਹੀ ਹਨ ਜੋ ਅਜਿਹੇ ਗ਼ੈਰ
ਜ਼ਿੰਮੇਵਾਰਾਨਾ ਬਿਆਨ ਦੇ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਨੇ ਉਦਾਰਤਾ ਦਿਖਾਉਂਦਿਆਂ
ਹਾਈ ਕਮਾਨ ਵੱਲੋਂ ਸਿੱਧੂ ਨੂੰ ਕਾਂਗਰਸ ਦੀ ਪ੍ਰਦੇਸ਼ ਇਕਾਈ ਦਾ ਮੁਖੀ ਲਾਉਣ ਦੇ ਫੈਸਲੇ
ਨੂੰ ਮੰਨਿਆ ਪਰੰਤੂ ਅਜਿਹਾ ਨਾ ਕੀਤੇ ਜਾਣ ਲਈ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ
ਜਵਾਬ ਤਲਬੀ ਹੋਣੀ ਚਾਹੀਦੀ ਹੈ।' ਉਨ੍ਹਾਂ ਅੱਗੇ ਕਿਹਾ ਕਿ, 'ਇਹ ਸਮਾਂ ਨਿੱਜੀ ਰਾਜਨੀਤੀ
ਖੇਡਣ ਦਾ ਨਹੀਂ ਹੈ। ਜੇਕਰ ਉਨ੍ਹਾਂ ਦੀ ਕੋਈ ਸ਼ਿਕਾਇਤ ਹੈ, ਤਾਂ ਉਸਨੂੰ ਇਸ ਤਰ੍ਹਾਂ
ਜਨਤਕ ਕਰਨ ਦੀ ਥਾਂ ਪਾਰਟੀ ਪਲੇਟਫਾਰਮ 'ਤੇ ਉਠਾਉਣਾ ਚਾਹੀਦਾ ਸੀ।' ਉਨ੍ਹਾਂ ਕਿਹਾ ਕਿ,
''ਅਸੀਂ ਚਾਹੁੰਦੇ ਹਾਂ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ, ਕਾਂਗਰਸ ਪਾਰਟੀ
ਇੱਕਜੁਟਤਾ ਨਾਲ ਲੜੇ।''
ਕਸ਼ਮੀਰ ਅਤੇ ਇੰਦਰਾ ਗਾਂਧੀ ਦੇ ਮੁੱਦੇ 'ਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਵੱਲੋਂ
ਕੀਤੀ ਟਿੱਪਣੀ ਦੀ ਨਿੰਦਾ ਕਰਦੇ ਹੋਏ ਪ੍ਰਨੀਤ ਕੌਰ ਨੇ ਕਿਹਾ, ''ਮੈਨੂੰ ਨਹੀਂ ਪਤਾ ਕਿ
ਇਹ ਲੋਕ ਕਿੱਥੋਂ ਆਏ ਹਨ, ਪਾਰਟੀ ਪ੍ਰਧਾਨ ਨੂੰ ਪਾਰਟੀ ਦੇ ਅੰਦਰੋਂ ਹੀ ਜ਼ਿੰਮੇਵਾਰ
ਸਲਾਹਕਾਰਾਂ ਦੀ ਚੋਣ ਕਰਨੀ ਚਾਹੀਦੀ ਸੀ। ਇਹ ਹੁਣ ਹਾਈ ਕਮਾਨ 'ਤੇ ਨਿਰਭਰ ਕਰਦਾ ਹੈ ਕਿ
ਇਨ੍ਹਾਂ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ, ਪਰ ਮੈਂ ਨਿੱਜੀ ਤੌਰ 'ਤੇ ਇਨ੍ਹਾਂ ਦੀਆਂ
ਗ਼ੈਰ ਜ਼ਿੰਮੇਵਾਰਾਨਾ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ।''
ਪ੍ਰਨੀਤ ਕੌਰ ਨੇ, ਆਪਣੇ ਨਿਜੀ ਹਿਤਾਂ ਲਈ ਪਾਰਟੀ ਨੂੰ ਬਦਨਾਮ ਕਰਨ
ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ 'ਤੇ ਵਰ੍ਹਦਿਆਂ ਕਿਹਾ ਕਿ, 'ਸਾਢੇ ਚਾਰ ਸਾਲ ਸੱਤਾ ਦਾ
ਆਨੰਦ ਲੈਣ ਤੋਂ ਬਾਅਦ, ਉਨ੍ਹਾਂ ਵੱਲੋਂ ਬਗ਼ਾਵਤ ਦਾ ਝੰਡਾ ਚੁੱਕਣਾ, ਪਰਦੇ ਪਿੱਛੇ ਦੀ
ਕਹਾਣੀ ਬਾਰੇ ਬਹੁਤ ਕੁਝ ਸਪੱਸ਼ਟ ਕਰਦਾ ਹੈ।' ਉਨ੍ਹਾਂ ਕਿਹਾ ਕਿ ਇਹ ਸਮਾਂ
ਤਾਅਨੇ-ਮਿਹਣਿਆਂ ਦੀ ਖੇਡ 'ਚ ਸ਼ਾਮਲ ਹੋਣ ਦਾ ਨਹੀਂ, ਕਿਉਂਜੋ ਅਜਿਹਾ ਕਰਨ ਨਾਲ ਅੱਗੇ
ਵਧਣ ਦੀਆਂ ਪਾਰਟੀ ਦੀਆਂ ਸੰਭਾਵਨਾਵਾਂ ਨੂੰ ਨੁਕਸਾਨ ਪੁੱਜੇਗਾ। ਪ੍ਰਨੀਤ ਕੌਰ ਨੇ
ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ 2022 'ਚ
ਕਾਂਗਰਸ ਪਾਰਟੀ ਦੀ ਮੁੜ ਜਿੱਤ ਯਕੀਨੀ ਬਣਾਈ ਜਾ ਸਕੇ। ਕੁਝ ਵਿਧਾਇਕਾਂ ਵੱਲੋਂ ਮੁੱਖ
ਮੰਤਰੀ ਬਦਲਣ ਬਾਰੇ ਚਲਾਈ ਮੁਹਿੰਮ ਬਾਰੇ ਪੁੱਛਣ 'ਤੇ, ਸ੍ਰੀਮਤੀ ਪ੍ਰਨੀਤ ਕੌਰ ਨੇ ਜਵਾਬ
ਦਿੱਤਾ ਕਿ, ''ਇਹ ਹਾਈ ਕਮਾਨ ਦਾ ਅਧਿਕਾਰ ਖੇਤਰ ਹੈ, ਉਹ ਹੀ ਇਸ ਬਾਰੇ ਨਿਰਣਾ ਕਰਨਗੇ,
ਪਰ, ਮੈਂ ਕਹਾਂਗੀ ਕਿ, ''ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪੂਰੀ ਵਾਹ
ਲਾਕੇ ਔਖੇ ਵੇਲਿਆਂ 'ਚ ਪਾਰਟੀ ਦੀ ਅਗਵਾਈ ਕੀਤੀ ਅਤੇ ਹਾਈ ਕਮਾਂਡ ਦੀਆਂ ਆਸਾਂ ਮੁਤਾਬਕ
ਬਹੁਤ ਸਾਰੀਆਂ ਜਿੱਤਾਂ ਦਰਜ ਕੀਤੀਆਂ। ਕੈਪਟਨ ਨੇ ਮਹਾਂਮਾਰੀ ਦੌਰਾਨ ਵੀ ਵਿੱਤੀ ਔਕੜਾਂ
ਦੇ ਬਾਵਜੂਦ ਪੰਜਾਬ ਦੇ ਲੋਕਾਂ ਅਤੇ ਸੂਬੇ ਦੇ ਚਹੁੰਤਰਫ਼ਾ ਵਿਕਾਸ ਲਈ ਬਹੁਤ ਵਧੀਆ ਕੰਮ
ਕੀਤਾ ਹੈ।'
Tuesday, 24 August 2021
ਏਮਜ਼ ਵਲੋਂ ਤਿੰਨ ਮਹੀਨਿਆਂ ਦੀ ਕਰਵਾਈ ਜਾਵੇਗੀ ਮੁਫ਼ਤ ਟ੍ਰੇਨਿੰਗ-ਬੈਂਸ
ਮਧੂਸੂਦਨ ਸ਼ਰਮਾ ਨੇ ਬਤੌਰ ਆਈ.ਜੀ. ਬੀਐਸਐਫ ਖੜਕਾਂ ਕਲਾਂ ਸਿਖਲਾਈ ਕੇਂਦਰ ਦੀ ਸੰਭਾਲੀ ਕਮਾਣ।
ਜ਼ਿਲ੍ਹੇ ਵਿੱਚ 125 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆ ਦੀ ਕੀਤੀ ਜਾਵੇਗੀ ਭਰਤੀ-ਡੀ. ਸੀ
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਮੁਫ਼ਤ ਕੋਰਸ-ਬੈਂਸ
ਕੈਪਟਨ ਸਰਕਾਰ ਵਲੋਂ ਗੰਨੇ ਦਾ ਰੇਟ 360 ਰੁਪਏ ਕਰਨ ਨੂੰ ਡਾ. ਰਾਜ ਕੁਮਾਰ ਨੇ ਦੱਸਿਆ ਇਤਿਹਾਸਕ ਕਦਮ
Monday, 23 August 2021
ਐਨ.ਪੀ.ਐਸ ਕਰਮਚਾਰੀਆਂ ਨੇ ਫੂਕੀਆਂ ਪੀ ਐਫ ਆਰ ਡੀ ਏ ਐਕਟ ਦੀਆਂ ਕਾਪੀਆਂ
ਨਵਾਂ ਸ਼ਹਿਰ 23 ਅਗਸਤ : - ਅੱਜ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਵੇਰਕਾ ਬੂਥ ਤੇ ਪਹੁੰਚਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਅਨੁਸਾਰ ਪੈਨਸ਼ਨ ਫੰਡ ਰੈਗੂਲੇਟਰੀ ਐੰਡ ਡਿਵੈਲਪਮੈਂਟ ਅਥਾਰਟੀ ਐਕਟ ਦੀਆਂ ਕਾਪੀਆਂ ਸਾੜ ਕੇ ਸਮੂਹ ਐਨ ਪੀ ਐਸ ਮੁਲਾਜ਼ਮਾਂ ਨੇ ਰੋਸ਼ ਜਾਹਿਰ ਕੀਤਾ। ਇਸ ਮੌਕੇ ਤੇ ਬੋਲਦਿਆਂ ਗੁਰਦਿਆਲ ਮਾਨ,ਹਰਦੀਪ ਬੰਗਾ,ਬਲਵਿੰਦਰ ਕੌਰ,ਆਸ਼ਾ ਰਾਣੀ,ਪਵਨ ਕੁਮਾਰ ਆਦਿ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ ਇੱਕ ਪਾਸੇ ਕਿਸਾਨ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਇਤਿਹਾਸਕ ਲੜਾਈ ਲੜ ਰਹੇ ਹਨ ਦੂਜੇ ਪਾਸੇ ਐਨ ਪੀ ਐਸ ਮੁਲਾਜਮ ਪੀ ਐਫ ਆਰ ਡੀ ਏ ਐਕਟ ਦੇ ਕਾਲੇ ਕਾਨੂੰਨ ਖਿਲਾਫ ਲਗਾਤਾਰ ਸੰਘਰਸ਼ ਵਿੱਚ ਹਨ। ਸਰਕਾਰ ਤੁਰੰਤ ਐਨ.ਪੀ.ਐਸ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰੇI ਉਹਨਾਂ ਕਿਹਾ ਕਿ ਅੱਜ ਪ੍ਰਦੇਸ਼ ਭਰ ਵਿਚ ''ਪੀ.ਐਫ.ਆਰ.ਡੀ.ਏ'' ਦੇ 2003 ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਐਨ.ਪੀ.ਐਸ ਪੀੜਤ ਕਰਮਚਾਰੀ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ। ਇਸ ਮੌਕੇ ਬੋਲਦਿਆਂ ਗੁਰਦਿਆਲ ਮਾਨ ਨੇ ਕਿਹਾ ਕਿ ਸਰਕਾਰ ਨੇ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੈਨਸ਼ਨ ਸੁਧਾਰ ਦੇ ਨਾਂ ਤੇ ਸਮਾਜਿਕ ਸੁਰੱਖਿਆ ਖੋਹ ਲਈ ਹੈ ਤੇ ਸ਼ੇਅਰ ਬਜਾਰ ਅਧਾਰਿਤ ਪੈਨਸ਼ਨ ਦੇ ਭਰੋਸੇ ਛੱਡ ਦਿੱਤਾ ਹੈ ਜਿੱਥੇ ਨਿਗੁਣੀ ਤੇ ਨਾਮਾਤਰ ਪੈਨਸ਼ਨ ਕਰਮਚਾਰੀ ਸੇਵਾਮੁਕਤੀ ਤੋਂ ਬਾਅਦ ਪ੍ਰਾਪਤ ਕਰ ਰਹੇ ਹਨ। ਜਿਸ ਕਾਰਣ ਕਰਮਚਾਰੀਆ ਵਿੱਚ ਜਬਰਦਸਤ ਰੋਹ ਪਾਇਆ ਜਾ ਰਿਹਾ ਹੈ ਜੋ ਕਿ 29 ਅਗਸਤ ਨੂੰ ਸੂਬਾ ਪੱਧਰੀ ਲੁਧਿਆਣਾ ਵੰਗਾਰ ਰੈਲੀ ਵਜੋਂ ਜਲੌਅ ਦਾ ਰੂਪ ਧਾਰਨ ਕਰੇਗਾ। ਜੇਕਰ ਸਰਕਾਰ ਨੇ ਤੁਰੰਤ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ 29 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਵੰਗਾਰ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਹਨਾਂ ਨੇ ਸਮੂਹ ਐਨ.ਪੀ.ਐਸ ਕਰਮਚਾਰੀਆਂ ਨੂੰ 29 ਅਗਸਤ ਨੂੰ ਸਾਥੀਆਂ ਸਮੇਤ ਲੁਧਿਆਣੇ ਵੱਲ ਵਹੀਰਾਂ ਘੱਤਣ ਦੀ ਪੁਰਜੋਰ ਅਪੀਲ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੀਲ ਕਮਲ,ਰਮਨ ਕੁਮਾਰ,ਪਵਨ ਕੁਮਾਰ,ਅਸ਼ੋਕ ਪਠਲਾਵਾ,ਜੁਗਰਾਜ ਸਿੰਘ,ਜਸਵੰਤ ਸਿੰਘ ਸੋਨਾ,ਸੰਦੀਪ ਬਾਲੀ,ਰਜਿੰਦਰ ਕੁਮਾਰ,ਸੁਦੇਸ ਦੀਵਾਨ,ਬਲਵੀਰ ਕਰਨਾਣਾ,ਰੇਸਮ ਅਲਾਚੌਰ,ਗੁਰਨਾਮ ਸਿੰਘ,ਹਰਚਰਨਜੀਤ ਸਿੰਘ,ਮਨਪ੍ਰੀਤ,ਸ਼ੈਲੀ ਜੈਰਥ,ਬਲਵਿੰਦਰ ਲੰਗੜੋਆ,ਮਨਜੀਤ ਕੌਰ,ਜੁਮਨਾ ਦੇਵੀ ਅਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ
ਕੈਪਸ਼ਨ:ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਦੇ ਮੈਂਬਰ ਪੀ ਐਫ ਆਰ ਡੀ ਏ ਦੀਆਂ ਕਾਪੀਆਂ ਸਾੜਕੇ ਰੋਸ ਪ੍ਰਗਟ ਕਰਦੇ ਹੋਏ।
ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ
ਆਮ ਆਦਮੀ ਪਾਰਟੀ ਨਾਲ ਜ਼ਮੀਨੀ ਪੱਧਰ ਉੱਤੇ ਲੋਕਾਂ ਨੂੰ ਜੋੜਨ ਵਿੱਚ ਸਤਨਾਮ ਸਿੰਘ ਜਲਵਾਹਾ ਨੇ ਪੰਜਾਬ ਵਿੱਚੋਂ ਤੀਸਰਾ ਸਥਾਨ ਹਾਸਲ ਕਰਕੇ ਹਲਕਾ ਨਵਾਂਸ਼ਹਿਰ ਦਾ ਪੰਜਾਬ ਪੱਧਰ ਉੱਤੇ ਨਾਮ ਕੀਤਾ ਰੌਸ਼ਨ
ਸੰਸਕ੍ਰਿਤ ਭਾਸ਼ਾ ਦਾ ਗੌਰਵ ਅੱਜ ਵੀ ਕਾਇਮ ਹੈ- ਪ੍ਰੋ. ਦੇਵ ਦੱਤ ਭੱਟੀ
ਪਟਿਆਲਾ, 23 ਅਗਸਤ: ਭਾਸ਼ਾ ਵਿਭਾਗ, ਪੰਜਾਬ ਨੇ ਡਾਇਰੈਕਟਰ ਕਰਮਜੀਤ ਕੌਰ ਦੀ ਅਗਵਾਈ ਹੇਠ ਇੱਥੇ ਭਾਸ਼ਾ ਭਵਨ ਵਿਖੇ ਸੰਸਕ੍ਰਿਤ ਦਿਵਸ ਸਮਾਰੋਹ ਕਰਵਾਇਆ। ਇਸ ਮੌਕੇ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਪ੍ਰੋ. ਦੇਵ ਦੱਤ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਭਾਗ ਵੱਲੋਂ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੰਸਕ੍ਰਿਤ ਭਾਸ਼ਾ ਦੀ ਅਮੀਰੀ ਅਤੇ ਗੌਰਵ ਉਪਰ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਸੰਸਕ੍ਰਿਤ ਭਾਸ਼ਾ ਦਾ ਗੌਰਵ ਅੱਜ ਵੀ ਕਾਇਮ ਹੈ।
ਉੱਘੇ ਵਿਦਵਾਨ ਅਤੇ ਸ਼੍ਰੋਮਣੀ ਸੰਸਕ੍ਰਿਤ ਸਾਹਿਤਕਾਰ ਡਾ. ਮਹੇਸ਼ ਗੌਤਮ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਸਰਕਾਰੀ ਮਹਿੰਦਰ ਕਾਲਜ ਦੇ ਐਸੋਸੀਏਟ ਪ੍ਰੋਫੈਸਰ ਡਾ. ਕੰਵਲਜੀਤ ਕੌਰ ਨੇ 'ਆਧੁਨਿਕ ਯੁੱਗ ਮੇਂ ਸੰਸਕ੍ਰਿਤ ਭਾਸ਼ਾ' ਵਿਸ਼ੇ 'ਤੇ ਆਪਣੇ ਵਿਚਾਰ ਪੇਸ਼ ਕੀਤੇ।ਵਿਭਾਗ ਦੇ ਡਾਇਰੈਕਟਰ, ਸ੍ਰੀਮਤੀ ਕਰਮਜੀਤ ਕੌਰ ਨੇ 'ਜੀ ਆਇਆਂ ਆਖਦਿਆਂ ਵਿਭਾਗ ਵੱਲੋਂ ਸੰਸਕ੍ਰਿਤ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਜ਼ਿਕਰ ਕੀਤਾ।
ਵਿਸ਼ੇਸ਼ ਮਹਿਮਾਨ ਨਵੋਦਿਆ ਵਿਦਿਆਲਿਆ ਭਾਰਤ ਸਰਕਾਰ ਦੇ ਸਾਬਕਾ ਡਿਪਟੀ ਕਮਿਸ਼ਨਰ ਡਾ. ਮੋਹਨ ਲਾਲ ਸ਼ਰਮਾ ਨੇ ਸੰਸਕ੍ਰਿਤ ਭਾਸ਼ਾ ਦੀ ਪ੍ਰਾਚੀਨਤਾ ਦੀ ਗੱਲ ਕਰਨ ਦੇ ਨਾਲ-ਨਾਲ ਦੂਸਰੀਆਂ ਭਾਰਤੀ ਭਾਸ਼ਾਵਾਂ ਉਪਰ ਇਸ ਭਾਸ਼ਾ ਦੇ ਪ੍ਰਭਾਵ ਬਾਰੇ ਵਿਸਤਾਰ ਵਿਚ ਜ਼ਿਕਰ ਕੀਤਾ। ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਨੇ ਵੀ ਸੰਸਕ੍ਰਿਤ ਭਾਸ਼ਾ ਦੀ ਸਮਰਿਧੀ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਡਾ. ਮਹੇਸ਼ ਗੌਤਮ ਨੇ ਭਾਸ਼ਾ ਵਿਭਾਗ ਦੀ ਸ਼ਲਾਘਾ ਕਰਦਿਆਂ ਇਹ ਸਮਾਗਮ ਕਰਵਾਉਣ ਲਈ ਵਧਾਈ ਦੇਣ ਦੇ ਨਾਲ-ਨਾਲ ਸੰਸਕ੍ਰਿਤ ਭਾਸ਼ਾ ਦੀ ਪ੍ਰਾਚੀਨਤਾ ਅਤੇ ਗੌਰਵ ਨੂੰ ਕਾਇਮ ਰੱਖਣ ਲਈ ਬੁਨਿਆਦੀ ਪੱਧਰ 'ਤੇ ਇਸ ਦੇ ਵਧੇਰੇ ਪ੍ਰਚਾਰ ਉਪਰ ਜ਼ੋਰ ਦਿੱਤਾ।
ਪੰਜਾਬੀ ਸਾਹਿਤ ਰਤਨ ਸ. ਰਤਨ ਸਿੰਘ ਜੱਗੀ ਨੇ ਸੰਸਕ੍ਰਿਤ ਭਾਸ਼ਾ ਦੀ ਵਿਲੱਖਣਤਾ ਤੇ ਪ੍ਰਾਚੀਨਤਾ ਦੀ ਗੱਲ ਕਰਨ ਦੇ ਨਾਲ-ਨਾਲ ਸੰਸਕ੍ਰਿਤ ਤੇ ਚਾਨਣਾ ਪਾਇਆ। ਸਾਬਕਾ ਡਾਇਰੈਕਟਰ ਰਛਪਾਲ ਸਿੰਘ ਗਿੱਲ ਨੇ ਪ੍ਰਧਾਨਗੀ ਮੰਡਲ ਵਿਚ ਸ਼ਮੂਲੀਅਤ ਕਰਦਿਆਂ ਵਿਭਾਗ ਦੀਆਂ ਗਤੀਵਿਧੀਆਂ ਦੀ ਪ੍ਰਸੰਸਾ ਕੀਤੀ।ਸਟੇਜ ਸੰਚਾਲਨ ਸਹਾਇਕ ਡਾਇਰੈਕਟਰ ਤੇਜਿੰਦਰ ਸਿੰਘ ਗਿੱਲ ਨੇ ਨਿਭਾਇਆ। ਸਹਾਇਕ ਡਾਇਰੈਕਟਰ ਪ੍ਰਿਤਪਾਲ ਕੌਰ ਨੇ ਧੰਨਵਾਦ ਕੀਤਾ।ਇਸ ਮੌਕੇ ਮਨਮੋਹਨ ਸਹਿਗਲ, ਸੁਰਜੀਤ ਸਿੰਘ ਭੱਟੀ, ਡਾ. ਗੁਰਸ਼ਰਨ ਕੌਰ ਜੱਗੀ ਸ੍ਰੋਮਣੀ ਸਾਹਿਤਕਾਰਾਂ ਤੋਂ ਇਲਾਵਾ ਹਰਜੀਤ ਕੌਰ ਵਾਲੀਆ ਤੇ ਸੁਸ਼ਮਾ ਰਾਣੀ ਅਤੇ ਹੋਰ ਵਿਦਵਾਨਾਂ ਨੇ ਸ਼ਮੂਲੀਅਤ ਕੀਤੀ।
ਬਾਹਰੋਂ ਆਏ ਸੰਸਕ੍ਰਿਤ ਆਚਾਰਯ ਅਤੇ ਕਵੀਆਂ ਨੇ ਸਲੋਕ ਉਚਾਰਨ/ ਕਵਿਤਾ ਪਾਠ ਉਚਾਰਨ ਕੀਤੇ, ਜਿਨ੍ਹਾਂ ਵਿਚ ਵੀਰੇਂਦਰ ਕੁਮਾਰ, ਓਮਨਦੀਪ, ਨਿਗਮ ਸਵਰੂਪ, ਕਪਿਲ ਦੇਵ, ਕਨ੍ਹਈਆ ਲਾਲ ਪਰਾਸ਼ਰ, ਮੈਡਮ ਗਰਿਮਾ ਤੇ ਵੀਰਵੰਤ ਕੁਮਾਰ ਆਦਿ ਸ਼ਾਮਿਲ ਹੋਏ।ਸ਼ੁਰੂ 'ਚ ਵਿਭਾਗੀ ਧੁਨੀ ਤੇ ਸਾਈਂ ਮਾਡਲ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਨੇ ਸਰਸਵਤੀ ਵੰਦਨਾ ਅਤੇ ਸਰਕਾਰੀ ਕਾਲਜ ਲੜਕੀਆਂ ਦੀਆਂ ਦੋ ਵਿਦਿਆਰਥਣਾਂ ਨੇ ਮੰਗਲਾ ਚਰਣ ਦਾ ਉਚਾਰਨ ਕੀਤਾ।
“ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਇਕ ਵਿਰਾਸਤ’’ ਵਿਸੇ ਉੱਤੇ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਕਰਵਇਆ ਵੈਬੀਨਾਰ
ਸਤਲੁਜ ਦਰਿਆ ਅਤੇ ਨਾਲ ਲੱਗਦੇ ਬੇਟ ਦੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ
ਐਸ.ਐਸ.ਪੀ. ਹਰਮਨਬੀਰ ਸਿੰਘ ਗਿੱਲ ਵਲੋਂ ਖਟਕੜ ਕਲਾਂ ਵਿਖੇ ਸ਼ਰਧਾ ਦੇ ਫੁੱਲ ਭੇਟ
Sunday, 22 August 2021
ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪਬਲਿਕ ਪੁਲਿਸ ਦਾ ਸਾਥ ਦੇਵੇ- ਐੱਸ.ਐੱਸ.ਪੀ. ਬਟਾਲਾ
ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ ਕਾਰਡ ਬਣਾਉਣ ਲਈ 23 ਅਗਸਤ ਤੋਂ 4 ਸਤੰਬਰ ਤੱਕ ਜ਼ਿਲ੍ਹੇ 'ਚ ਲਗਾਏ ਜਾ ਰਹੇ ਨੇ ਵਿਸ਼ੇਸ਼ ਕੈਂਪ : ਡੀ.ਐਸ.ਐਸ.ਓ
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*
*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...





























