Saturday, 21 August 2021

ਸੋਲਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਲਿਮਟਡ ’ਚ ਭਰਤੀ ਲਈ ਦੂਸਰਾ ਰੋਜ਼ਗਾਰ ਮੇਲਾ 24 ਨੂੰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 21 ਅਗਸਤ:  (ਸੁਨੀਲ ਦੜੌਚ)   ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 24 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਚ ਜ਼ਿਲ੍ਹੇ ਦੀ ਸਭ ਤੋਂ ਪ੍ਰਸਿੱਧ ਕੰਪਨੀ ਇੰਟਰਨੈਸ਼ਨਲ ਟਰੈਕਟਰਜ਼ ਲਿਮਟਡ ਦੀ ਭਰਤੀ ਲਈ ਦੂਸਰਾ ਮੈਗਾ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿਚ ਸੋਨਾਲੀਕਾ ਕੰਪਨੀ ਵਲੋਂ ਕੰਪਨੀ ਦੇ ਪੇ-ਰੋਲ 'ਤੇ ਕੁੱਲ 100 ਆਸਾਮੀਆਂ ਲਈ ਆਈ.ਟੀ.ਆਈ. ਡੀਜ਼ਲ ਮਕੈਨਿਕ, ਮੋਟਰ ਵਹੀਕਲ ਮਕੈਨਿਕ, ਟਰੈਕਟਰ ਮਕੈਨਿਕ, ਫੀਟਰ, ਆਟੋ ਇਲੈਕਟ੍ਰੋਨਿਕ ਤੇ ਪੇਂਟ ਸ਼ਾਪ (ਆਟੋ ਬਾਡੀ ਰਿਪੇਅਰ) ਪਾਸ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੰਪਨੀ ਵਲੋਂ ਕੰਪਨੀ ਦੇ ਪੇ-ਰੋਲ 'ਤੇ 25 ਹੈਲਪਰ ਅਤੇ ਕੰਟਰੈਕਟਰ ਰਾਹੀਂ 50 ਆਸਾਮੀਆਂ ਲਈ 10ਵੀਂ ਪਾਸ ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿਚ ਸਿਰਫ਼ ਲੜਕੇ ਹੀ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਮੈਗਾ ਰੋਜ਼ਗਾਰ ਮੇਲੇ ਵਿਚ 18-35 ਸਾਲ ਦੀ ਉਮਰ ਦੇ ਉਕਤ ਯੋਗਤਾ ਰੱਖਣ ਵਾਲੇ ਉਮੀਦਵਾਰ ਹੀ 24 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਚ ਹਿੱਸਾ ਲੈ ਸਕਦੇ ਹਨ। ਇਸ ਮੈਗਾ ਰੋਜ਼ਗਾਰ ਮੇਲੇ ਦੀ ਹੋਰ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 62801-97708 'ਤੇ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME