ਹੁਸ਼ਿਆਰਪੁਰ 20 ਅਗਸਤ(ਬਿਊਰੋ ਚੀਫ) ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ ਹੇਠ ਸ. ਰਵਿੰਦਰਪਾਲ ਸਿੰਘ ਸੰਧੂ ਪੁਲਿਸ ਕਪਤਾਨ/ਤਫਤੀਸ਼ ਹੁਸ਼ਿਆਰਪੁਰ ਅਤੇ ਸ.ਮਨਦੀਪ ਸਿੰਘ ਗਿੱਲ ਪੁਲਿਸ ਕਪਤਾਨ/ਪੀ.ਬੀ.ਆਈ ਜੀ ਦੀ ਰਹਿਨੁਮਾਈ ਹੇਠ ਅਤੇ ਜਗਦੀਸ਼ ਰਾਜ ਪੀ.ਪੀ.ਐੱਸ. ਉਪ-ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਇੰਸ: ਸੁਰਜੀਤ ਸਿੰਘ ਪੱਤੜ ਮੁੱਖ ਅਫਸਰ ਥਾਣਾ ਸਦਰ ਹੁਸ਼ਿਆਰਪੁਰ ਤੇ ਏ.ਐਸ.ਆਈ. ਗੁਰਦੀਪ ਸਿੰਘ ਥਾਣਾ ਸਦਰ ਹੁਸ਼ਿਆਰਪੁਰ ਦੀ ਟੀਮ ਵਲੋਂ ਮਿਤੀ 19- 20 ਅਗਸਤ ਦੀ ਦਰਮਿਆਨੀ ਰਾਤ ਨੂੰ ਇਲਾਕਾ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਸਵਰਨ ਫਾਰਮ ਨੇੜੇ ਚੰਡੀਗੜ੍ਹ ਬਾਈਪਾਸ ਮੌਜੂਦ ਸੀ ਤਾਂ ਮੁੱਖਬਰ ਖਾਸ ਦੀ ਇਤਲਾਹ ਤੇ ਚੈਕਿੰਗ ਮੌਕੇ ਮਹਿੰਦਰਾ ਬਲੈਰੋ ਮੈਕਸੀ ਟਰੱਕ ਨੰਬਰੀ ਪੀ ਬੀ 12 ਟੀ 8976 ਨੂੰ ਰੋਕ ਕੇ ਤਲਾਸ਼ੀ ਕਰਨ ਤੇ ਉਸ ਵਿਚੋਂ 250 ਪੇਟੀਆਂ ਸ਼ਰਾਬ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਬ੍ਰਾਮਦ ਕੀਤੀਆਂ। ਇਸ ਮੌਕੇ ਗੱਡੀ ਦੇ ਡਰਾਇਵਰ ਗੁਰਜੀਤ ਸਿੰਘ ਉਰਫ ਦੁੱਲਾ ਪੁੱਤਰ ਜੋਗਿੰਦਰ ਸਿੰਘ ਵਾਸੀ ਮੋਰਾਂਵਾਲੀ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ 250 ਪੇਟੀਆਂ ਸ਼ਰਾਬ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਨੂੰ ਕਾਬੂ ਕਰਕੇ ਪੁਲਿਸ ਨੇ ਮੁੱਕਦਮਾ ਨੰਬਰ 140 ਮਿਤੀ 20-08-2021 ਅ/ਧ. 61-1-14 ਐਕਸਾਈਜ਼ ਐਕਟ ਬਾਣਾ ਸਦਰ ਹੁਸ਼ਿਆਰਪੁਰ ਦਰਜ ਰਜਿਸ਼ਟਰ ਕਰਕੇ ਅਗਲੁਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
