ਨਵਾਂਸ਼ਹਿਰ 2 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਤੇ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਚੋਣ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਲਗਾਇਆ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 047 ਨਵਾਂਸ਼ਹਿਰ ਦੇ ਸਵੀਪ ਨੋਡਲ ਅਫਸਰ ਸੁਰਜੀਤ ਸਿੰਘ ਮਝੂਰ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆ ਜਾਂ ਉਹਨਾਂ ਦੇ ਕਿਸੇ ਪਰਿਵਾਰਕ ਮੈਂਬਰ ਜਿੰਨ੍ਹਾਂ ਦੀ ਉਮਰ ਜਨਵਰੀ 21 ਨੂੰ ਅਠਾਂਰਾ ਸਾਲ ਦੀ ਹੋ ਚੁੱਕੀ ਹੈ ਨੂੰ ਆਪਣਾ ਅਧਾਰ ਕਾਰਡ ਸਬੰਧਤ ਬੂਥ ਲੈਵਲ ਅਧਿਕਾਰੀ ਕੋਲ ਜਾ ਕੇ ਵੋਟ ਬਣਾਉਣੀ ਚਾਹੀਦੀ ਹੈ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਵੋਟ ਦਾ ਇਸਤੇਮਾਲ ਬਿਨਾ ਕਿਸੇ ਲਾਲਚ ਜਾਂ ਡਰ ਤੋਂ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਉਹਨਾਂ ਨੇ ਮੌਜੂਦਾ ਸਮੇਂ ਵਿਚ ਉਭਰ ਰਹੀਆਂ ਸਮਾਜਿਕ ਬੁਰਾਈਆਂ ਤੇ ਜਿਵੇਂ ਨਸ਼ਾ,ਭਰੂਣ ਹੱਤਿਆ, ਏਡਜ ਵਰਗੀਆਂ ਬਿਮਾਰੀਆਂ ਤੇ ਚਿੰਤਾ ਪ੍ਰਗਟ ਕਰਦਿਆਂ ਬੱਚਿਆਂ ਨੂੰ ਇਹਨਾਂ ਕੁਰੀਤੀਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਅਮਰਜੀਤ ਲਾਲ ਨੇ ਬੱਚਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਆਪਣੀ ਮੱਤ ਅਨੁਸਾਰ ਕਰਨ ਤੇ ਸਾਫ ਸੁਥਰੇ ਤੇ ਪੜੇ ਲਿਖੇ ਰਾਜਨੀਤਕ ਲੀਡਰ ਚੁਣਨ ਦੀ ਗੱਲ ਕਹੀ। ਉਹਨਾਂ ਬੱਚਿਆਂ ਨੂੰ ਨਸ਼ਿਆ ਤੋਂ ਦੂਰ ਹੋ ਕੇ ਆਪਣੀ ਪੜ੍ਹਾਈ ਮਨ ਲੱਗਾ ਕੇ ਕਰਨ ਲਈ ਤੇ ਆਪਣੇ ਮਾਪਿਆਂ ਤੇ ਅਧਿਆਪਕਾਂ ਨੂੰ ਬਣਦਾ ਸਤਿਕਾਰ ਦੇਣ ਲਈ ਵੀ ਜਾਗਰੂਕ ਕੀਤਾ। ਇਸ ਮੌਕੇ 'ਤੇ ਉਹਨਾਂ ਨਾਲ ਆਏ ਮਹਿੰਦਰ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ, ਸਰਬਜੀਤ ਕੌਰ,ਗੁਨੀਤ ਕੌਰ ਵਾਈਸ ਪ੍ਰਿੰਸੀਪਲ, ਪੂਜਾ ਸ਼ਰਮਾ, ਮੀਨਾ ਰਾਣੀ, ਗੁਰਪ੍ਰੀਤ ਕੌਰ, ਦੇਸ ਰਾਜ ਨੌਰਦ, ਸੁਸੀਲ ਕੁਮਾਰ,ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਸਾਰਾ ਸਟਾਫ ਹਾਜਰ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...

