ਨਵਾਂਸ਼ਹਿਰ : 28 ਅਗਸਤ (ਵਿਸ਼ੇਸ਼ ਪ੍ਰਤੀਨਿਧੀ) ਲਾਈਨ ਕਲੱਬ ਨਵਾਂ ਸ਼ਹਿਰ ਗੋਲਡ ਬੰਦਗੀ ਵਲੋਂ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਵਣ ਮਹਾ ਉਤਸਵ ਮਨਾਇਆ ਗਿਆ ,ਅਤੇ ਵੱਖ ਵੱਖ ਥਾਵਾਂ ਤੇ ਬੂਟੇ ਲਗਾਏ ਗਏ। ਇਸੇ ਲੜੀ ਤਹਿਤ ਕਲੱਬ ਦੇ ਪ੍ਰਧਾਨ ਬਲਵੀਰ ਸਿੰਘ ਪੂਨੀ ਅਤੇ ਵਾਈਸ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਦੀ ਅਗਵਾਈ ਅਤੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਪਿੰਡ ਸਲੋਹ ਦੀ ਗਰਾਊਂਡ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਪੂਨੀ ਨੇ ਦੱਸਿਆ ਕਿ ਇਹ ਕਾਰਜ ਕਲੱਬ ਦੇ ਫਾਊਂਡਰ ਪ੍ਰਧਾਨ ਸਵਰਗੀ ਜਰਨੈਲ ਸਿੰਘ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਰੁੱਖਾਂ ਦੀ ਦੇਖ ਭਾਲ ਕਰਨ ਰੁੱਖ ਹੀ ਸਾਡਾ ਸਰਮਾਇਆ ਹਨ ਤੇ ਸਾਨੂੰ ਠੰਢੀ ਛਾਂ ਦੇ ਨਾਲ ਨਾਲ ਆਕਸੀਜਨ ਵੀ ਦਿੰਦੇ ਹਨ। ਸਰਦਾਰ ਪੂਨੀ ਨੇ ਕਿਹਾ ਕਿ ਅੱਜ ਕੱਲ੍ਹ ਸਾਡਾ ਵਾਤਾਵਰਨ ਬਹੁਤ ਗੰਧਲਾ ਹੋ ਰਿਹਾ ਹੈ, ਆਓ ਅਸੀਂ ਸਾਰੇ ਰਲ ਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਸਮਾਜ ਨੂੰ ਸਾਫ ਸੁਥਰਾ ਵਾਤਾਵਰਣ ਦੇਈਏ। ਇਸ ਮੌਕੇ ਲਾਈਨ ਬਲਵੰਤ ਸਿੰਘ ਲਾਦੀਆਂ ਨੇ ਵੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਅਤੇ ਉਨ੍ਹਾਂ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਈਸ ਪ੍ਰਧਾਨ ਮਨਜੀਤ ਸਿੰਘ, ਜਸਪਾਲ ਸਿੰਘ ਲੋਗੀਆ, ਸਕੱਤਰ ਰਜਿੰਦਰ ਸਿੰਘ ਸੈਦਪੁਰੀ, ਹਨੀ ਹਰਦੀਪ, ਵਰਿੰਦਰ ਸਿੰਘ ਪੀ ਆਰ ਓ, ਪਵਨ ਕੁਮਾਰ, ਰਵਿੰਦਰ ਸਿੰਘ ਨਾਗਰਾ, ਤਰਲੋਚਨ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
