ਨਵਾਂਸ਼ਹਿਰ, 3 ਅਗਸਤ : (ਵਿਸ਼ੇਸ਼ ਪ੍ਰਤੀਨਿਧੀ) ਨਗਰ ਕੌਂਸਲ ਪ੍ਰਧਾਨ ਸਚਿਨ ਦੀਵਾਨ ਵੱਲੋਂ ਅੱਜ ਵਾਰਡ ਨੰਬਰ 8 ਵਿਖੇ ਵਿਕਾਸ ਨਗਰ ਵਿਚ ਕਰੀਬ 2.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨਾਂ ਕਿਹਾ ਕਿ ਨਵਾਂਸ਼ਹਿਰ ਦਾ ਸਰਬਪੱਖੀ ਵਿਕਾਸ ਨਗਰ ਕੌਂਸਲ ਦਾ ਮੁੱਖ ਟੀਚਾ ਹੈ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਵਾਂਸ਼ਹਿਰ ਨੂੰ ਖ਼ੂਬਸੂਰਤ ਸ਼ਹਿਰਾਂ ਵਿਚ ਸ਼ੁਮਾਰ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਮੁਹੱਲਾ ਵਾਸੀਆਂ ਵੱਲੋਂ ਗਲੀ ਦੇ ਨਿਰਮਾਣ ਕਾਰਜ ਲਈ ਨਗਰ ਕੌਂਸਲ ਅਤੇ ਪ੍ਰਧਾਨ ਸਚਿਨ ਦੀਵਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਵਾਰਡ ਦੇ ਕੌਂਸਲਰ ਪ੍ਰਵੀਨ ਭਾਟੀਆ, ਬਹਾਦਰ ਸਿੰਘ, ਰੋਸ਼ਨ ਲਾਲ, ਕਮਲਜੀਤ ਕੌਰ, ਲਵਪ੍ਰੀਤ ਕੌਰ, ਸੰਨੀ ਬਾਵਾ, ਰੋਮੀ, ਅਭੈ ਵਰਮਾ, ਸੌਰਵ ਅਤੇ ਮੁਹੱਲਾ ਵਾਸੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...
